punjabfly

Jan 24, 2023

ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦਾ ਅਚਾਨਕ ਨੀਰਿਖਣ

 


ਜਲਾਲਾਬਾਦ, ਫਾਜਿ਼ਲਕਾ, 24 ਜਨਵਰੀ
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਬੀਤੀ ਦੇਰ ਸ਼ਾਮ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦਾ ਅਚਾਨਕ ਨੀਰਿਖਣ ਕੀਤਾ। ਉਨ੍ਹਾਂ ਨੇ ਇਸ ਮੌਕੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜਾਂ ਤੋਂ ਉਨ੍ਹਾਂ ਨੂੰ ਮਿਲ ਰਹੀ ਇਲਾਜ ਦੀ ਸਹੁਲਤ ਸਬੰਧੀ ਜਾਣਕਾਰੀ ਲਈ। ਉਨ੍ਹਾਂ ਨੇ ਇਸ ਮੌਕੇ ਹਸਪਤਾਲ ਦੇ ਅਮਲੇ ਨੂੰ ਹਦਾਇਤ ਕੀਤੀ ਕਿ ਯਕੀਨੀ ਬਣਾਇਆ ਜਾਵੇ ਕਿ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਮਿਆਰੀ ਇਲਾਜ ਮਿਲੇ। ਉਨ੍ਹਾਂ ਨੇ ਹਸਪਤਾਲ ਵਿਚ ਸਫਾਈ ਵਿਵਸਥਾ ਨੂੰ ਹੋਰ ਸੁਧਾਰਨ ਲਈ ਆਖਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਸਿਹਤ ਇਕ ਤਰਜੀਹੀ ਖੇਤਰ ਹੈ। ਇਸ ਲਈ ਲੋਕਾਂ ਨੂੰ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਵਿਚ ਕੋਈ ਵੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਸਿਹਤ ਸਹੁਲਤਾਂ ਨੂੰ ਹੋਰ ਵਿਸਥਾਰ ਦੇਣ ਲਈ 27 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਜਿ਼ਲ੍ਹੇ ਵਿਚ 2 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ


Share:

0 comments:

Post a Comment

Definition List

blogger/disqus/facebook

Unordered List

Support