ਬੱਸਾਂ ਦੇ ਡਰਾਇਰਵਰਾਂ ਅਤੇ ਕੰਡਕਟਰਾਂ ਦੀਆਂ ਅੱਖਾਂ ਦਾ ਕੀਤਾ ਗਿਆ ਚੈੱਕਅਪ
ਫਿਰੋਜ਼ਪੁਰ 15 ਜਨਵਰੀ
ਪੰਜਾਬ ਸਰਕਾਰ ਵੱਲੋ 17 ਜਨਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਜਾਗਰੂਕਤਾ ਸਪਤਾਹ ਦੇ ਸਬੰਧ ਵਿਚ ਦਫਤਰ ਪੰਜਾਬ ਰੋਡਵੇਜ ਅਤੇ ਸਿਹਤ ਵਿਭਾਗ ਫਿਰੋਜ਼ਪੁਰ ਦੀ ਟੀਮ ਵੱਲੋਂ ਬੱਸ ਸਟੈਂਡ ਫ਼ਿਰੋਜ਼ਪੁਰ ਸ਼ਹਿਰ ਵਿਖੇ ਮੁਫਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਰਾਜਿੰਦਰਪਾਲ ਨੇ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਬੱਸ ਸਟੈਂਡ ਫਿਰੋਜ਼ਪੁਰ ਸ਼ਹਿਰ ਵਿਖੇ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ । ਉਨ੍ਹਾਂ ਦੱਸਿਆ ਕਿ ਇਸ ਦੌਰਾਨ 65 ਦੇ ਕਰੀਬ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੀਆ ਅੱਖਾਂ ਦੀ ਸਕਰੀਨਿੰਗ/ਚੈੱਕਅਪ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅੱਖਾਂ ਸਿਹਤਮੰਦ ਰੱਖਣ ਲਈ ਜਾਣਕਾਰੀ ਵੀ ਦਿੱਤੀ ਗਈ ਹੈ।
ਇਸ ਮੌਕੇ ਜਨਰਲ ਮੈਨੇਜਰ ਪੰਜਾਬ ਰੋਡਵੇਜ ਫਿਰੋਜ਼ਪੁਰ ਸ੍ਰੀ ਅਮਿਤ ਅਰੋੜਾ ਨੇ ਦੱਸਿਆ ਕਿ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੀਆਂ ਅੱਖਾਂ ਦੀ ਚੰਗੀ ਸਿਹਤ ਲਈ ਇਹ ਕੈਂਪ ਦਾ ਆਯੋਜਨ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਵਾਹਨਾਂ ਨੂੰ ਚਲਾਉਣ ਲਈ ਅੱਖਾਂ ਦਾ ਸਿਹਤਯਾਬ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਬਹੁਤ ਵਧੀਆ ਢੰਗ ਨਾਲ ਅੱਖਾਂ ਦਾ ਚੈੱਕਅਪ ਕੀਤਾ ਗਿਆ ਹੈ ਅਤੇ ਜੇਕਰ ਕਿਸੇ ਨੂੰ ਕੋਈ ਅੱਖਾਂ ਸਬੰਧੀ ਕੋਈ ਪਰੇਸ਼ਾਨੀ ਆਈ ਹੈ ਤਾਂ ਉਸ ਨੂੰ ਸਿਵਲ ਹਸਪਤਾਲ ਵਿਚ ਜਾ ਕੇ ਅੱਖਾਂ ਦਾ ਇਲਾਜ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਜਨਵਰੀ ਤੱਕ ਹੋਰ ਵੀ ਇਹੋ ਜਿਹੇ ਕੈਪ/ਸੈਮੀਨਾਰ ਆਦਿ ਲਗਵਾ ਕੇ ਲੋਕਾਂ ਨੂੰ ਸੜਕ ਦੁਰੱਘਟਨਾਵਾਂ ਤੋਂ ਬਚਣ ਅਤੇ ਟਰੈਫਿਕ ਨਿਯਮਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਦਿਕਸ਼ਿਤ ਸਿੰਗਲਾ, ਨੇਤਰ ਅਫਸਰ ਸੰਦੀਪ ਬਜਾਜ ਆਦਿ ਵੀ ਹਾਜ਼ਰ ਸਨ।
0 comments:
Post a Comment