Jan 9, 2023

ਬਠਿੰਡਾ ਦੇ ਸਰਕਾਰੀ ਹਸਪਤਾਲ ਚ ਡਾਇਲਸੈਸ ਸੈਂਟਰ ਹੋਵੇਗਾ ਆਧੁਨਿਕ ਸਹੂਲਤਾਂ ਨਾਲ ਲੈਸ: ਡਿਪਟੀ ਕਮਿਸ਼ਨਰ

 


•       9 ਡਾਇਲਸੈਸ ਮਸ਼ੀਨਾਂ ਕੀਤੀਆਂ ਸਥਾਪਤ, ਡਰਾਏਰਨ ਹੋ ਚੁੱਕਾ ਸ਼ੁਰੂ

•       ਪ੍ਰਤੀ ਦਿਨ 15 ਤੋਂ 18 ਮਰੀਜ਼ਾਂ ਦਾ ਕੀਤਾ ਜਾ ਸਕੇਗਾ ਡਾਇਲਸੈਸ

•       ਅਗਲੇ ਹਫ਼ਤੇ ਸਿਹਤ ਮੰਤਰੀ ਕਰਨਗੇ ਸੈਂਟਰ ਦਾ ਉਦਘਾਟਨ

        ਬਠਿੰਡਾ, 9 ਜਨਵਰੀ : ਭਾਰਤੀ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਸਹਿਯੋਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡਾਇਲਸੈਸ ਸੈਂਟਰ ਸਥਾਪਤ ਕੀਤਾ ਗਿਆ ਹੈ। ਇਸ ਸੈਂਟਰ ਵਿੱਚ ਮਰੀਜ਼ਾਂ ਦਾ ਡਰਾਏਰਨ ਸ਼ੁਰੂ ਹੋ ਚੁੱਕਾ ਹੈ, ਜਿਸ ਦਾ ਅਗਲੇ ਹਫ਼ਤੇ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਵਲੋਂ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

        ਇਸ ਡਾਇਲਸੈਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸੈਂਟਰ ਵਿੱਚ 9 ਡਾਇਲਸੈਸ ਆਧੁਨਿਕ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ। ਇਸ ਸੈਂਟਰ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਆਯੂਸ਼ਮਾਨ ਦੇ ਤਹਿਤ ਮਰੀਜ਼ ਦੀ ਰਜਿਸਟ੍ਰੇਸ਼ਨ ਮੌਕੇ ਉੱਤੇ ਹੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਆਧੁਨਿਕ ਮਸ਼ੀਨਾਂ ਰਾਹੀਂ ਇੱਕ ਦਿਨ ਵਿੱਚ ਤਕਰੀਬਨ 15 ਤੋਂ 18 ਮਰੀਜ਼ਾਂ ਦਾ ਡਾਇਲਸੈਸ ਕੀਤਾ ਜਾ ਸਕੇਗਾ।

        ਇਸ ਮੌਕੇ ਡਾ. ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ਾਂ ਦਾ ਡਾਇਲਸੈਸ  ਕਰਨ ਸਮੇਂ ਜ਼ਿਆਦਾ ਸਮਾਂ ਲੱਗਣ ਕਾਰਨ ਉਨ੍ਹਾਂ ਦੇ ਧਿਆਨ ਨੂੰ ਮੁੱਖ ਰੱਖਦਿਆ ਹਰ ਇੱਕ ਕਮਰੇ ਵਿੱਚ ਐਲ.ਈ.ਡੀਜ਼ ਤੋਂ ਇਲਾਵਾ ਹੋਰ ਵੀ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਠਹਿਰਾਓ ਤੋਂ ਇਲਾਵਾ ਸਾਫ਼ ਪੀਣ ਵਾਲੇ ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ।

No comments:

Post a Comment