punjabfly

Jan 14, 2023

ਜਿਲ੍ਹਾ ਪ੍ਰਸ਼ਾਸਨ ਵੱਲੋਂ ਕੌਮੀ ਸੜ੍ਹਕ ਸੁਰੱਖਿਆ ਸਪਤਾਹ ਦੌਰਾਨ ਕਰਵਾਏ ਜਾਣਗੇ ਵੱਖ-ਵੱਖ ਸਮਾਗਮ-ਡੀ. ਸੀ



- ਕਿਸੇ ਵੀ ਤਰ੍ਹਾਂ ਦੇ ਨਸ਼ੇ  ਕਰਕੇ ਵਾਹਨ ਚਲਾਉਣਾ ਜਾਂ ਟ੍ਰੈਫ਼ਿਕ ਨਿਯਮਾਂ ਪ੍ਰਤੀ ਲਾਪਰਵਾਹੀ ਹੋ ਸਕਦੀ ਹੈ    ਘਾਤਕ
ਫ਼ਿਰੋਜ਼ਪੁਰ , 13 ਜਨਵਰੀ 2023.
 ਪੰਜਾਬ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ  ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕੌਮੀ ਸੜ੍ਹਕ ਸੁਰੱਖਿਆ ਸਪਤਾਹ ਦੌਰਾਨ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਸੰਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਨੂੰ ਅਣਗੋਲਿਆ ਕਰਨ ਤੇ ਕਈ ਤਰਾਂ ਦੇ ਸੜਕੀ ਹਾਦਸੇ ਵਾਪਰਦੇ ਹਨ  ਜਿਸ ਨਾਲ ਵੱਡੀ ਪੱਧਰ ਤੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਬਹੁਤ ਜ਼ਰੂਰੀ ਹੈ । ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ  ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਕਰ ਕੇ ਜਾਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਨਾ ਹੋਣ ਕਾਰਨ ਵੱਡੀ ਗਿਣਤੀ ਸੜਕ ਹਾਦਸੇ ਵਾਪਰਦੇ ਹਨ।
ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਇਸ ਤਰ੍ਹਾਂ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇਗੀ।  ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ 'ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ 'ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।
ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਦੌਰਾਨ ਜਿਲ੍ਹੇ ਦੇ ਵੱਖ-ਵੱਖ ਸਕੂਲਾਂ, ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ ਅਤੇ ਹੋਰ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿੱਚ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ ਇਸ ਤੋਂ ਇਲਾਵਾ ਲੋੜ ਅਨੁਸਾਰ ਅੱਖਾਂ ਦਾ ਚੈਕਅੱਪ ਕਰਨ ਲਈ ਕੈਂਪ ਵੀ ਲਗਾਏ ਜਾਣਗੇ । ਉਨ੍ਹਾਂ ਕਿਹਾ ਕਿ ਸੜਕ ਤੇ ਵਾਹਨ ਚਲਾਉਂਦੇ ਸਮੇਂ ਸਾਨੂੰ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਵਾਹਨ ਚਲਾਉਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣਾ ਘਾਤਕ ਸਿੱਧ ਹੋ ਸਕਦਾ ਹੈ ।

Share:

0 comments:

Post a Comment

Definition List

blogger/disqus/facebook

Unordered List

Support