punjabfly

Jan 14, 2023

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

   




·         ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ

·         ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ

·         ਜ਼ਿਲ੍ਹਾ ਫਿਰੋਜ਼ਪੁਰ ਦੇ ਮੈਰਿਜ ਪੈਲੇਸਹੋਟਲ,ਰੈਸਟੋਰੈਂਟ ਅਤੇ ਸਿਨੇਮਾ ਹਾਲ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ

·         ਮਕਾਨ ਮਾਲਕਾਂ ਨੂੰ ਕਿਰਾਏਦਾਰਾਂ ਦੀ ਸੂਚਨਾ ਨਜ਼ਦੀਕੀ ਥਾਣਿਆਂ ਨੂੰ ਦਰਜ ਕਰਵਾਉਣ ਦੀ ਹਦਾਇਤ

·         ਪ੍ਰਵਾਸੀ ਮਜਦੂਰਾਂ ਦੀ ਸੂਚਨਾ ਪੁਲਿਸ ਥਾਣਿਆਂ ਵਿਚ ਜਮ੍ਹਾਂ ਕਰਵਾਉਣ ਸਬੰਧੀ ਹੁਕਮ

 

ਫ਼ਿਰੋਜ਼ਪੁਰ 14 ਜਨਵਰੀ 2023.

              ਜ਼ਿਲ੍ਹਾ ਮੈਜਿਸਟਰੇਟ ਅਮ੍ਰਿਤ ਸਿੰਘ ਆਈ.ਏ.ਐਸ.  ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

            ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਕਾਫ਼ੀ ਗਿਣਤੀ ' ਹੁੱਕਾ ਬਾਰ ਚੱਲ ਰਹੇ ਹਨ ਅਤੇ ਇਨ੍ਹਾਂ ਹੁੱਕਾ ਬਾਰਾਂ ਵਿੱਚ ਆਮ ਤੌਰ 'ਤੇ ਵੱਖ-ਵੱਖ ਫਲੇਵਰਾਂ ਦੇ ਨਾਲ ਨਿਕੋਟਿਨਤੰਬਾਕੂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈਜੋ ਕਿ ਸਿਹਤ ਲਈ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਤ ਤੋਂ ਬਚਾਉਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।           

            ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜਪੁਰ ਵੱਲੋਂ ਜਾਰੀ ਮਨਾਹੀ ਦੇ ਹੁਕਮ  ਅਨੁਸਾਰ ਅੰਤਰ-ਰਾਸ਼ਟਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਬੀਜਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ  ਬਾਰਡਰ ਸੁਰੱਖਿਆ ਫੋਰਸ ਦੀ 143 ਵੀਂ ਬਟਾਲੀਅਨ  ਕਮਾਡੈਂਟ . ਕੇ.ਐਮ.ਐਸ. ਵਾਲਾ ਨੇ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਬਾਰਡਰ ਅਤੇ ਕੰਡਿਆਲੀਆਂ ਤਾਰਾਂ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਂਦੀ ਹੈਜਿਸ ਦਾ ਫ਼ਾਇਦਾ ਉਠਾ ਕੇ ਅੱਤਵਾਦੀ ਭਾਰਤ-ਪਾਕਿਸਤਾਨ ਦੇ ਬਾਰਡਰ ਨੂੰ ਕਰਾਸ ਕਰ ਜਾਂਦੇ ਹਨ। ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।  

            ਜਿਲ੍ਹਾ ਮੈਜਿਸਟਰੇਟਫਿਰੋਜਪੁਰ ਅਮ੍ਰਿਤ ਸਿੰਘ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ/ਸ਼ਹਿਰਾਂ ਵਿੱਚ ਚਲ ਰਹੇ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ (ਜੇਕਰ ਉਹਨਾਂ ਵੱਲੋਂ ਪਹਿਲਾਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕੀਤਾ ਗਿਆ)  ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਇਤਰਾਜਹੀਣਤਾ ਸਰਟੀਫਿਕੇਟ ਦੀ ਕਾਪੀਮੈਰਿਜ਼ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਵਿੱਚ ਢੁੱਕਵੀਂ ਜਗ੍ਹਾ ਤੇ ਲਗਾਈ ਜਾਵੇਗੀ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦਉਹਨਾਂ ਸਾਰੇ ਮੈਰਿਜ਼ ਪੈਲੇਸਹੋਟਲਰੈਸਟੋਰੈਂਟ ਅਤੇ ਸਿਨਮਾ ਆਦਿ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇਨੂੰ ਬੰਦ ਕਰ ਦਿੱਤਾ ਜਾਵੇਗਾ। ਜਿਹੜੇ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਨਵੇਂ ਬਣ ਰਹੇ ਹਨਉਹ ਫੌਰੀ ਤੌਰ ਉਤੇ 15 ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਇਤਰਾਜਹੀਣਤਾ ਸਰਟੀਫਿਕੇਟ ਨਾ ਲੈਣ ਦੀ ਸੂਰਤ ਵਿੱਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ-ਸਮੇਂ ਤੇ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਦਾ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ।

            ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ/ਸ਼ਹਿਰਾਂ ਵਿਚ ਕਈ ਮੈਰਿਜ ਪੈਲਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਚੱਲ ਰਹੇ ਹਨ ਜਾਂ ਨਵੇਂ ਬਣਾਏ ਜਾ ਰਹੇ ਹਨ। ਇਹਨਾਂ ਵਿੱਚ ਕਈ ਤਰ੍ਹਾਂ ਨਾਲ ਤਕਨੀਕੀ ਪੱਖਾਂ ਤੋਂ ਕਮੀਆਂ ਰਹਿ ਜਾਂਦੀਆਂ ਹਨਜੋ ਉਥੇ ਆਉਣ ਵਾਲੀ ਜਨਤਾ ਲਈ ਖ਼ਤਰੇ ਦਾ ਕਾਰਨ ਬਣ ਜਾਂਦੀਆਂ ਹਨਜਿਸ ਤੋਂ ਜਾਨ ਅਤੇ ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹਨਾਂ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਦੀ ਤਾਮੀਰ ਕਈ ਪ੍ਰਕਾਰ ਦੇ ਮੁੱਢਲੇ ਪੱਖਾਂਜਿਵੇਂ ਇਮਾਰਤਾਂ ਦੀ ਬਣਤਰਬਿਜਲੀ ਫਿਟਿੰਗ ਸਾਈਟ ਲਈ ਢੁੱਕਵੀਂ ਜਗ੍ਹਾਪਾਰਕਿੰਗ ਨਾਲ ਲਗਦੀਆਂ ਸੜਕਾਂ ਤੇ ਜਾਇਜ਼ ਦੂਰੀਸੁਰੱਖਿਆ ਆਦਿ ਦੀ ਪੁਸ਼ਟੀ ਜ਼ਰੂਰੀ ਬਣ ਜਾਂਦੀ ਹੈ। ਇਹਨਾਂ ਦੇ ਮਾਲਕ ਅਜਿਹੀ ਤਾਮੀਰ ਤੋਂ ਪਹਿਲਾਂ ਸਮਰਥ ਅਧਿਕਾਰੀ ਤੋਂ ਲੋੜੀਂਦਾ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਾਈਟ ਪਲਾਨ ਅਤੇ ਨਕਸ਼ੇ (10 ਕਾਪੀਆਂ ਵਿੱਚ) ਪੇਸ਼ ਕਰਨ ਤਾਂ ਜੋ ਸਬੰਧਤ ਅਧਿਕਾਰੀਆਂ ਜਿਵੇਂ ਕਿ ਸੀਨੀਅਰ ਕਪਤਾਨ ਪੁਲਿਸਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ  ਤੇ  ਸ਼ਾਖਾਲੋਕ ਨਿਰਮਾਣ ਵਿਭਾਗਜਿਲ੍ਹਾ ਨਗਰ ਯੋਜਨਾਕਾਰਈ.ਓ. ਪੁੱਡਾਫਿਰੋਜ਼ਪੁਰ ਸਬੰਧਤ ਉਪ ਮੰਡਲ ਮੈਜਿਸਟਰੇਟ/ਨਗਰ ਕੌਂਸਲਾਂ ਅਤੇ ਫਾਇਰ ਅਫਸਰ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਂਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤਾ ਜਾ ਸਕੇ। 

            ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ ਰਹਿੰਦੇ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ  ਉਨ੍ਹਾਂ ਦੀ ਸੂਚਨਾ ਸਬੰਧਿਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀਜਿਸ ਕਾਰਨ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਾਲਕ ਮਕਾਨਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨਜਿਸ ਨਾਲ ਅਮਨ ਭੰਗ ਹੋਣ ਦੀ ਸੰਭਾਵਨਾ ਪੈਦਾ ਹੋ ਸਕਦੀ ਹੈ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਮੂਹ ਮਕਾਨ ਮਾਲਕਾਂ ਅਤੇ ਮਕਾਨ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਆਪਣੇ ਨਜ਼ਦੀਕੀ ਥਾਣੇ/ਪੁਲਿਸ ਚੌਂਕੀ ਵਿੱਚ ਤੁਰੰਤ ਦਰਜ ਕਰਾਉਣ।

            ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੱਕ ਹੋਰ ਮਨਾਹੀ ਦਾ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਰਖਾਨੇਦਾਰਵਪਾਰੀ ਜਾਂ ਕਿਸਾਨ ਜਿਹੜੇ ਆਪਣੇ ਕਾਰੋਬਾਰ ਨੂੰ ਚਲਾਉਣ ਲਈ ਪ੍ਰਵਾਸੀ ਮਜਦੂਰਾਂ ਨੂੰ ਰੋਜਗਾਰ ਦਿੰਦੇ ਹਨ ਜਾਂ ਆਪਣੇ ਘਰੇਲੂ ਕੰਮਾਂ ਵਿੱਚ ਨੌਕਰੀ ਦਿੰਦੇ ਹਨਉਨੀ ਦੇਰ ਇਨ੍ਹਾਂ ਮਜ਼ਦੂਰਾਂ ਨੁੰ ਕੰਮ ਤੇ ਨਹੀਂ ਰੱਖਣਗੇ ਜਿੰਨੀ ਦੇਰ ਤੱਕ ਇੰਨ੍ਹਾਂ ਦੀ ਸੂਚਨਾਂਨਾਮਪਤਾਠਿਕਾਣਾ ਨੇੜੇ ਦੇ ਪੁਲਿਸ ਥਾਣੇ ਵਿੱਚ ਨਹੀਂ ਦਿੰਦੇ। ਪਿੰਡ ਦੇ ਸਰਪੰਚ ਇਸ ਸਬੰਧੀ ਪਹਿਲਾਂ ਤੋਂ ਭੇਜੇ ਪ੍ਰਫਾਰਮੇ ਵਿੱਚ ਪ੍ਰਵਾਸੀ ਮਜਦੂਰਾਂ ਬਾਰੇ ਸੂਚਨਾਂ ਇਕੱਤਰ ਕਰਕੇਸਮੇਤ ਫੋਟੋਗ੍ਰਾਫਰ ਸਬੰਧਿਤ ਪੁਲਿਸ ਸਟੇਸ਼ਨਾਂ ਵਿੱਚ ਦੇਣਗੇ ਤੇ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਪ੍ਰਵਾਸੀ ਮਜ਼ਦੂਰਾਂ ਦੇ ਘਰ ਦੇ ਪਤੇ ਤੇ ਉਨ੍ਹਾਂ ਦੀ ਤਨਖਾਹ ਵਿੱਚੋਂ ਕੁਝ ਰਕਮ ਮਨੀਆਰਡਰ ਰਾਹੀਂ ਭੇਜੀ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦੇ ਪਤੇ ਬਾਰੇ ਤਸੱਲੀ ਹੋ ਸਕੇ।

ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

Share:

0 comments:

Post a Comment

Definition List

blogger/disqus/facebook

Unordered List

Support