ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਬਚਨਬੱਧ : ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ
ਸ਼੍ਰੀ ਮੁਕਤਸਰ ਸਾਹਿਬ 20 ਜਨਵਰੀ
ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧ ਵਿਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੁਕ ਕਰਨ ਲਈ ਜਾਗਰੁਕਤਾ ਪੈੱਫਲਿਟ ਜਾਰੀ ਕੀਤਾ ਗਿਆ।
ਇਸ ਸਬੰਧ ਵਿੱਚ ਉਹਨਾ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ ।
ਇੰਨਾਂ ਨਸ਼ਾ ਛੁਡਾਉ ਕੇਂਦਰਾਂ ਵਿਚ ਸਾਰੀਆਂ ਦਵਾਈਆਂ ਅਤੇ ਟੈਸਟ ਮੁਫਤ ਕੀਤੇ ਜਾਂਦੇ ਹਨ ਅਤੇ ਮਰੀਜ ਤੋਂ ਕੋਈ ਵੀ ਪੈਸਾ ਨਹੀ ਲਿਆ ਜਾਂਦਾ।ਕੋਈ ਵੀ ਨਸ਼ਾ ਪੀੜਤ ਵਿਅਕਤੀ 5 ਤੋਂ 7 ਦਿਨ ਤੱਕ ਇੱਥੇ ਦਾਖਲ ਹੋਣ ਤੋਂ ਬਾਦ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਲੈ ਕੇ ਘਰ ਵਿਚ ਰਹਿ ਕੇ ਨਸ਼ਾ ਛੱਡ ਸਕਦਾ ਹੈ ਜਾਂ ਉਹ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੋਂਸਲਰਾਂ ਵਲੋਂ ਉਨ੍ਹਾ ਦੀ ਰੋਜਾਨਾ ਕਾਊਂਲੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਬੰਧ ਵਿਚ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ।ਉਨ੍ਹਾ ਕਿਹਾ ਕਿ ਜਿਹੜੇ ਵਿਅਕਤੀ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾ ਲਈ ਪੰਾਬ ਸਰਕਾਰ ਵਲੋਂ ਜਿਲ੍ਹੇ ਵਿਚ 19 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ।ਇਹ ਦਵਾਈ ਸ਼ੁਰੂ ਕਰਨ ਲਈ ਵਿਅਕਤੀ ਨੂੰ ਪਹਿਲੀ ਵਾਰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਜਾਂ ਮਲੋਟ ਵਿਖੇ ਜਾਣਾ ਪੈਂਦਾ ਹੈ ਅਤੇ ਇਸ ਤੋਂ ਬਾਅਦ ਉਹ ਕਿਸੇ ਵੀ ਸਰਕਾਰੀ ਓਟ ਸੈਂਟਰ ਤੋਂ ਇਹ ਦਵਾਈ ਲੈ ਸਕਦਾ ਹੈ ।ਇਸ ਦਵਾਈ ਨਾਲ ਨਸ਼ਾ ਪੀੜਤ ਵਿਕਅਤੀ 2 ਜਾਂ 3 ਮਹੀਨਿਆ ਇਲਾਜ ਕਰਵਾਉਣ ਨਾਲ ਗੰਭੀਰ ਨਸ਼ਿਆਂ ਤੋਂ ਮੁਕਤ ਹੋ ਜਾਂਦਾ ਹੈ ।
ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ, ਸ਼ਮਿੰਦਰਪਾਲ ਸਿੰਘ ਫਾਰਮੇਸੀ ਅਫਸਰ, ਹਾਜ਼ਰ ਸਨ ।
0 comments:
Post a Comment