ਹੁਸ਼ਿਆਰਪੁਰ, 19 ਜਨਵਰੀ:
ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਮਿਸ਼ਨ 100% ਗਿਵ ਯੂਅਰ ਬੈਸਟ ਤਹਿਤ ਡਾ. ਰਵਜੋਤ ਸਿੰਘ ਵਿਧਾਇਕ ਸ਼ਾਮਚੁਰਾਸੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਪ੍ਰੇਰਣਾਮਈ ਦੌਰਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰਨ ਲਈ ਨੁਕਤੇ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਸਕੂਲ ਮੁਲਾਂਕਣ ਤੇ ਸਹਿਯੋਗ ਟੀਮ ਹੁਸ਼ਿਆਰਪੁਰ ਹਾਜਰ ਸਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਪਣੀ ਜ਼ਿੰਦਗੀ ਦੇ ਟੀਚੇ ਦੀ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਪੂਰੀ ਦ੍ਰਿੜਤਾ ਅਤੇ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਫ਼ਲਤਾ ਦਾ ਕੋਈ ਸ਼ਾਰਟ ਕੱਟ ਰਾਹ ਨਹੀਂ ਹੁੰਦਾ ਬਲਕਿ ਇਸ ਲਈ ਬਕਾਇਦਾ ਵਿਉਂਤਬੰਦੀ ਅਤੇ ਸਮਰਪਣ ਭਾਵਨਾ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਸੂਬੇ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਰਾਜ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾ ਰਿਹਾ ਹੈ।
ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਸਕੂਲ ਮੁਲਾਂਕਣ ਅਤੇ ਸਹਿਯੋਗ ਟੀਮ ਨੇ ਦੱਸਿਆ ਕਿ ਬੋਰਡ ਦੀਆਂ ਜਮਾਤਾਂ ਲਈ 20 ਜਨਵਰੀ ਤੋਂ ਪ੍ਰੀ-ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆ ਦੀ ਤਿਆਰੀ ਲਈ ਬੇਹੱਦ ਲਾਹੇਵੰਦ ਸਾਬਿਤ ਹੁੰਦੀਆਂ ਹਨ।
ਸਕੂਲ ਮੁਖੀ ਪ੍ਰਿੰ. ਰਣਜੀਤ ਸਿੰਘ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਸਕੂਲ ਵਿੱਚ ਚਲ ਰਹੀਆਂ ਅਕਾਦਮਿਕ ਗਤੀਵਿਧੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਹ ਜਾਣਕਾਰੀ ਸਰਮਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ ਅਤੇ ਯੋਗੇਸ਼ਵਰ ਸਲਾਰੀਆ ਜਿਲ੍ਹਾ ਸ਼ੋਸ਼ਲ ਮੀਡੀਆ ਕੁਆਡੀਨੇਟਰ ਵੱਲੋਂ ਦਿੱਤੀ ਗਈ।
ਫੋਟੋ:
ਡਾ. ਰਵਜੋਤ ਸਿੰਘ ਵਿਧਾਇਕ ਸ਼ਾਮਚੁਰਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਨਾਲ ਖੜ੍ਹੇ ਹਨ ਪ੍ਰਿੰ. ਸ਼ੈਲੇਂਦਰ ਠਾਕੁਰ ਤੇ ਹੋਰ।
0 comments:
Post a Comment