ਫਾਜ਼ਿਲਕਾ 31 ਜਨਵਰੀ
ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ) ਸ੍ਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ) ਅੰਜੂ ਸੇਠੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅਲਿਮਕੋ ਕਾਨਪੁਰ ਦੇ ਸਹਿਯੋਗ ਨਾਲ ਸਮੱਗਰ ਸਿੱਖਿਆ ਅਭਿਆਨ, ਸਿੱਖਿਆ ਵਿਭਾਗ ਵਲੋਂ ਦਿਵਿਆਂਗਜ਼ਨ ਬੱਚਿਆਂ ਦੀ ਸ਼ਨਾਖਤ ਅਤੇ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾਣੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੈਸ਼ਲ ਐਜੂਕੇਸ਼ਨ ਟੀਚਰ ਦਰਸ਼ਨ ਵਰਮਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਬੇਸਿਕ ਬਲਾਕ ਅਬੋਹਰ-1 ਵਿਖੇ ਮਿਤੀ 1 ਫਰਵਰੀ 2023 ਦਿਨ ਬੁੱਧਵਾਰ ਨੂੰ ਸਵੇਰੇ 9 ਤੋਂ ਸਾਮ 4 ਵਜੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜਲਾਲਾਬਾਦ ਵਿਖੇ ਮਿਤੀ 2 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 9 ਤੋਂ ਸਾਮ 4 ਵਜੇ ਤੱਕ ਇਹ ਕੈਂਪ ਲਗਾਏ ਜਾਣੇ ਹਨ। ਇਸੇ ਤਰ੍ਹਾਂ ਹੀ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ, ਵਾਰਡ-50 ਫਾਜ਼ਿਲਕਾ ਵਿਖੇ ਵੀ ਮਿਤੀ 3 ਫਰਵਰੀ 2023 ਦਿਨ ਸੁੱਕਰਵਾਰ ਨੂੰ ਸਵੇਰੇ 9 ਤੋਂ ਸਾਮ 4 ਵਜੇ ਤੱਕ ਇਹ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜ਼ਿਲੇ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਦਿਵਯਾਂਗ ਵਿਦਿਆਰਥੀਆਂ ਦੀ ਜਾਂਚ ਕੀਤੀ ਜਾਵੇਗੀ. ਇਸ ਕੰਮ ਲਈ ਜ਼ਿਲੇ ਦੇ ਸਿਵਲ ਸਰਜਨ ਦਫਤਰ ਤੋਂ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਜਾਣਗੀਆ. ਸ਼ਨਾਖਤ ਕੀਤੇ ਗਏ ਇਨ੍ਹਾਂ ਦਿਵਿਯਾਂਗਜਨਾਂ ਨੂੰ ਟਰਾਈਸਾਈਕਲ, ਵਹੀਲਚੇਅਰ, ਕੰਨਾਂ ਦੀ ਮਸ਼ੀਨਾਂ ਬ੍ਰੇਲ ਕਿੱਟਾਂ ਅਤੇ ਹੋਰ ਲੋੜੀਂਦਾ ਸਾਮਾਨ ਆਦਿ ਵੱਖ-ਵੱਖ ਤਰ੍ਹਾਂ ਦੇ ਉਪਯੋਗੀ ਉਪਕਰਨ 3 ਮਹੀਨੇ ਬਾਅਦ ਸਾਮਾਨ ਵੰਡ ਕੈਂਪ ਲਗਾ ਕੇ ਮੁਹੱਈਆ ਕਰਵਾਏ ਜਾਣਗੇ।
0 comments:
Post a Comment