- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਮੌਕੇ ਉੱਤੇ ਨਿਪਟਾਰਾ
- ਅਗਾਊਂ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫ੍ਰੀ ਨੰਬਰ ਤੇ ਵੈਬਸਾਈਟ ਜਾਰੀ
ਫਾਜ਼ਿਲਕਾ 20 ਫਰਵਰੀ : ਹਰਵੀਰ ਬੁਰਜਾਂ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਮਿਤੀ 23 ਫਰਵਰੀ 2023 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੂਜਾ ਰਾਜ ਪੱਧਰੀ ਵਰਚੁਅਲ ਜਨਤਾ ਦਰਬਾਰ ਲਗਾਇਆ ਜਾ ਰਿਹਾ ਹੈ। ਇਸ ਜਨਤਾ ਦਰਬਾਰ ਵਿੱਚ ਪੰਜਾਬ ਦੇ ਪੇਂਡੂ ਖੇਤਰਾਂ ਦੇ ਨਾਗਰਿਕਾਂ ਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਇਹ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਵਰਚੁਅਲ ਤਰੀਕੇ ਨਾਲ ਅਟੈਂਡ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਜਲ ਤੇ ਸੈਨੀਟੇਸ਼ਨ ਵਿਭਾਗ ਫਾਜ਼ਿਲਕਾ ਸ੍ਰੀ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਜਨਤਾ ਦਰਬਾਰ ਲੱਗਣ ਤੋਂ ਪਹਿਲਾਂ ਪਹਿਲਾਂ ਤਿੰਨ ਤਰੀਕਿਆਂ ਨਾਲ ਦਰਜ ਕਰਵਾ ਸਕਦੇ ਹਨ। ਪਹਿਲਾ ਟੋਲ ਫ੍ਰੀ ਨੰਬਰ 1800-180-2468, ਦੂਜਾ ਈ ਮੇਲ dwsssnkhelpdesk@gmail.com
0 comments:
Post a Comment