ਅਧਿਆਪਕਾਂ ਨੇ ਸਿੱਖੇ ਨਵੇ-ਨਵੇ ਗੁਰ
ਫਾਜਿ਼ਲਕਾ ਬਲਰਾਜ ਸਿੰਘ ਸਿੱਧੂ
ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਨਵੀਆਂ ਬੁਲੰਦੀਆਂ ਨੂੰ ਛੂਹਦਿਆ ਅੱਗੇ ਵਧ ਰਿਹਾ ਹੈ। ਸਿੱਖਿਆ ਵਿਭਾਗ ਅਤੇ ਐਸ ਸੀ ਈ ਆਰ ਟੀ ਪੰਜਾਬ ਵੱਲੋਂ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਿਚ ਵਾਧਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਇੰਸ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਦੋ ਗਰੁੱਪਾਂ ਵਿੱਚ ਵੱਖ ਵੱਖ ਤਹਿਸੀਲਾ ਵਿੱਚ ਦੋ ਰੋਜ਼ਾ ਸੈਮੀਨਾਰ ਲਗਾ ਕੇ ਟ੍ਰਨਿੰਗ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਂ ਬੱਲ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਬੀਐਨਓ ਦੀ ਦੇਖਰੇਖ ਹੇਠ ਲਗਾਏ ਦੋ ਰੋਜ਼ਾ ਸੈਮੀਨਾਰ ਸੰਪਨ ਹੋਏ ਹਨ। ਉਹਨਾਂ ਕਿਹਾ ਕਿ ਇਸ ਸੈਮੀਨਾਰ ਦੌਰਾਨ ਅਧਿਆਪਨ ਦੇ ਵੱਖ ਵੱਖ ਤਰੀਕੇ,ਬਾਲ ਮਨੋਵਿਗਿਆਨ, ਕੰਪੈਸਟੀ ਬਿਲਡਿੰਗ, ਪ੍ਰਭਾਵਸ਼ਾਲੀ ਸੰਚਾਰ, ਸਮੱਸਿਆਵਾ ਦਾ ਹੱਲ,ਸਮਾਂ ਪ੍ਰਬੰਧਨ ,ਟੀਮ ਵਰਕ ਅਤੇ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਵਿਸਥਾਰ ਜਾਣਕਾਰੀ ਅਤੇ ਟਰੇਨਿੰਗ ਦਿੱਤੀ ਗਈ।
ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ਨੇ ਕਿਹਾ ਕਿ ਅਜਿਹੇ ਸੈਮੀਨਾਰ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਧਾਉਣ ਵਿੱਚ ਸਹਾਈ ਹੋਣਗੇ।ਸਮੂਹ ਬੀਐਨਓ ਅਤੇ ਟ੍ਰੇਨਰਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।
0 comments:
Post a Comment