ਮਾਂਵਾਂ ਨੇ ਪੂਰੇ ਚਾਅ ਅਤੇ ਉਤਸ਼ਾਹ ਨਾਲ ਵਰਕਸ਼ਾਪ ਵਿੱਚ ਕੀਤੀ ਸ਼ਿਰਕਤ
ਫ਼ਾਜਿ਼ਲਕਾ/ ਬਲਰਾਜ ਸਿੰਘ ਸਿੱਧੂ
ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉੱਦਮ ਕੀਤੇ ਜਾ ਰਹੇ ਹਨ।
ਇਸ ਕਾਰਜ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਮਦਰਜ ਵਰਕਸ਼ਾਪ ਲਗਾਈਆਂ ਗਈਆਂ। ਬੀਪੀਈਓ ਫਾਜਿਲਕਾ 2 ਸੁਨੀਲ ਕੁਮਾਰ ਦੀ ਪ੍ਰੇਰਨਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ ਵਿਖੇ ਵੀ ਮਾਤਾਵਾਂ ਦੀ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਸਕੂਲ ਦੇ ਐੱਲਕੇਜੀ ਅਤੇ ਯੂਕੇਜੀ ਜਮਾਤਾਂ ਵਿੱਚ ਪੜ੍ਹਦੇ ਬੱਚਿਆਂ ਦੀਆਂ ਮਾਤਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਵਰਕਸ਼ਾਪ ਵਿੱਚ ਗੁਰਮੀਤ ਸਿੰਘ ਜੀ ਸਰਪੰਚ ਅਤੇ ਸੁਖਦੇਵ ਸਿੰਘ ਜੀ ਐੱਸਐੱਮਸੀ ਮੈਂਬਰ ਨੇ ਵੀ ਆਪਣੀ ਸ਼ਮੂਲੀਅਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸੁਭਾਸ਼ ਚੰਦਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਂਵਾਂ ਦੀ ਸਿਖਲਾਈ ਵਰਕਸ਼ਾਪ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਮਾਵਾਂ ਨੂੰ ਬੱਚਿਆਂ ਦੀ ਸਿੱਖਿਆ ਦੇ ਉਦੇਸ਼ਾਂ, ਅਧਿਕਾਰਾਂ ਅਤੇ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ‘ਮਦਰ ਵਰਕਸ਼ਾਪ’ ਦਾ ਮੁੱਖ ਉਦੇਸ਼ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਵਾਂ ਵਿੱਚ ਆਪਸੀ ਤਾਲਮੇਲ ਬਿਠਾ ਕੇ ਬੱਚਿਆਂ ਦੀ ਸਿੱਖਿਆ ਲਈ ਭਾਗੀਦਾਰ ਬਣਾਉਣਾ ਹੈ।
ਇਸ ਵਰਕਸ਼ਾਪ ਦੌਰਾਨ ਮਾਵਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਕੇ ਆਪਣੀ ਜਾਣ-ਪਛਾਣ ਵੀ ਕਰਵਾਈ ਗਈ।
ਇਸ ਵਰਕਸ਼ਾਪ ਵਿੱਚ ਮਾਵਾਂ ਨੂੰ ਬਾਲ ਮਨੋਵਿਗਿਆਨ,ਪੋਸ਼ਣ ਅਤੇ ਨਿੱਕਿਆ ਦੀ ਸਿਹਤ ਸੰਭਾਲ ਅਤੇ ਹੋਰ ਬਾਲ ਪ੍ਰੋਗਰਾਮਾਂ ਜਿਸ ਵਿੱਚ ਬੱਚਿਆਂ ਦੀ ਸੁਰੱਖਿਆਂ,ਬੱਚਿਆਂ ਦੇ ਵਿਕਾਸ ਸੰਬੰਧੀ,ਬੱਚਿਆਂ ਦੀ ਸਿੱਖਿਆ ਅਤੇ ਮਨੋਰੰਜਨ ਸੰਬੰਧੀ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਿੱਖਿਆ ਪ੍ਰੋਗਰਾਮਾਂ ਬਾਰੇ ਵੀ ਚਰਚਾ ਕੀਤੀ ਗਈ।
ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਦੀਆਂ ਸਮੱਸਿਆਂਵਾਂ ਅਤੇ ਮਨੋਦਸ਼ਾ ਨੂੰ ਮਾਵਾਂ ਵੱਲੋਂ ਸੌਖੇ ਢੰਗ ਨਾਲ ਸਮਝਿਆ ਗਿਆ।
ਇਸ ਵਰਕਸ਼ਾਪ ਦੀ ਸਫਲਤਾ ਲਈ ਸਕੂਲ ਅਧਿਆਪਕ ਨੀਰਜ ਕੁਮਾਰ,ਭਾਰਤ ਸਭਰਵਾਲ ਅਤੇ ਪ੍ਰੀ ਪ੍ਰਾਇਮਰੀ ਇੰਚਾਰਜ ਕਸ਼ਮੀਰ ਸਿੰਘ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।
0 comments:
Post a Comment