--ਸਵਾਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਜਿਲ੍ਹਾ ਪੱਧਰੀ ਯੁਵਕ ਸਪਤਾਹ ਕਰਵਾਇਆ ਗਿਆ
ਬਠਿੰਡਾ 12 ਫਰਵਰੀ : ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਬਠਿੰਡਾ ਦੀ ਸਰਪ੍ਰਸਤੀ ਹੇਠ ਸਵਾਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਜਿਲ੍ਹਾ ਪੱਧਰੀ ਯੁਵਕ ਸਪਤਾਹ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕਰਵਾਇਆ ਗਿਆ। ਜਿਸ ਵਿੱਚ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਸ੍ਰੀ ਜਤਿੰਦਰ ਭੱਲਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗ਼ਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਚਿਰਾਂ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਸੂਬਾ ਸਰਕਾਰ ਵੱਲੋਂ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਨੌਜਵਾਨਾਂ ਵਿਚ ਸਮਾਜ ਭਲਾਈ ਦੇ ਕੰਮਾਂ ਵਿਚ ਤਾਂਘ ਬਣੀ ਰਹੇ।
ਪ੍ਰੋਗਰਾਮ ਦੀ ਸ਼ੁਰੂਆਤ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਸ੍ਰੀ ਜਤਿੰਦਰ ਭੱਲਾ ਵਲੋਂ ਸ਼ਮਾਂ ਰੌਸ਼ਨ ਦੀ ਰਵਾਇਤ ਅਦਾ ਕਰਕੇ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਆਉਣ ਲਈ ਕਿਹਾ।
ਇਸ ਦੋ ਰੋਜ਼ਾ ਪ੍ਰੋਗਰਾਮ ਵਿਚ ਜਿਲ੍ਹੇ ਭਰ ਦੇ ਵੱਖੋ-ਵੱਖਰੇ ਸਕੂਲਾਂ ਤੇ ਕਾਲਜਾਂ ਦੇ 310 ਤੋਂ ਵਧੇਰੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੇ ਭਾਗ ਹਿੱਸਾ ਲਿਆ, ਜਿਸ ਵਿਚ ਭਾਸ਼ਣ ਪ੍ਰਤੀਯੋਗਤਾ, ਲੋਕ ਨਾਚ, ਲੋਕ ਗੀਤ, ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲਿਆਂ ਵਿਚ ਕਲਾ ਦਾ ਪ੍ਰਗਟਾਵਾ ਕੀਤਾ। ਵੱਖ-ਵੱਖ ਖੇਤਰਾਂ ਵਿਚ ਮਾਹਿਰ ਜੱਜਾਂ ਦੁਆਰਾ ਕੀਤੀ ਗਈ ਜੱਜਮੈਂਟ ਰਾਹੀਂ ਭਾਸ਼ਣ ਪ੍ਰਤੀਯੋਗਤਾ ਵਿਚ ਜਤਿਨ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਮੰਨਤ ਪਰਮਾਰ ਆਰ.ਬੀ.ਡੀ.ਏ. ਸਕੂਲ ਬਠਿੰਡਾ ਤੇ ਕਮਲਦੀਪ ਕੌਰ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁਇਜ਼ ਮੁਕਾਬਲਿਆਂ ਵਿਚ ਸੁਖਪ੍ਰੀਤ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਪਹਿਲਾ, ਮਨਤਾਜ ਸਿੰਘ ਡੀ.ਏ.ਵੀ ਕਾਲਜ ਬਠਿੰਡਾ ਨੇ ਦੂਜਾ ਤੇ ਪ੍ਰਭਜੋਤ ਕੌਰ ਐੱਸ.ਐੱਸ.ਡੀ ਗਰਲਜ਼ ਕਾਲਜ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੋਕ ਨਾਚ ਮੁਕਾਬਲਿਆਂ ਵਿਚ ਚੇਤਨਾ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਨੇ ਪਹਿਲਾ ਸ਼ਾਹੀ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਨੇ ਦੂਜਾ ਤੇ ਅਸ਼ਵੀ ਐੱਸ.ਐੱਸ.ਡੀ ਗਰਲਜ਼ ਕਾਲਜ ਬਠਿੰਡਾ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਸੇ ਤਰ੍ਹਾਂ ਹੀ ਸਲੋਗਨ ਰਾਈਟਿੰਗ ਮੁਕਾਬਲੇ ਵਿਚ ਹਿਮਾਸ਼ੀ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ,ਪ੍ਰਾਥਨਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਤੇ ਰੂਪਾਸ਼ੀ ਡੀ.ਏ.ਵੀ ਕਾਲਜ ਬਠਿੰਡਾ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਹਾਸਿਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ ਭੂਮਿਕਾ ਆਰ.ਬੀ.ਡੀ.ਏ.ਵੀ ਸਕੂਲ ਬਠਿੰਡਾ ਨੇ ਪਹਿਲਾ, ਗੁਰਭੇਜ ਸਿੰਘ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਨੇ ਦੂਜਾ ਤੇ ਹਰਖੁਸ਼ ਕੌਰ ਡੀ.ਏ.ਵੀ ਕਾਲਜ ਬਠਿੰਡਾ ਨੇ ਤੀਜਾ ਹਾਸਿਲ ਕੀਤਾ|
ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਕਲੱਬਾਂ ਤੇ ਐੱਨ.ਐੱਸ ਵਲੰਟੀਅਰਾਂ ਦੁਆਰਾ ਖੂਨਦਾਨ ਕੀਤਾ ਗਿਆ|
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਗੱਤਕਾ ਟੀਮ ਦੀ ਪੇਸ਼ਕਾਰੀ, ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦੀ ਕੋਰਿਉਗ੍ਰਾਫ਼ੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸਾਰੇ ਭਾਗੀਦਾਰਾਂ ਨੂੰ ਸਰਟੀਫ਼ਿਕੇਟ ਅਤੇ ਜੇਤੂਆਂ ਨੂੰ ਟਰਾਫ਼ੀ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ|
ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਨੇ ਪਹੁੰਚੇ ਹੋਏ ਸਾਰੇ ਪ੍ਰਤੀਭਾਗੀਆਂ ਅਤੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਅੱਗੇ ਤੋਂ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ|ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ
ਇਸ ਮੌਕੇ ਐੱਨ.ਐੱਸ.ਐਸ ਪ੍ਰੋਗਰਾਮ ਅਫ਼ਸਰ ਬਲਵੀਰ ਕੌਰ ਗਿੱਲ, ਐੱਨ.ਐੱਸ.ਐਸ ਪ੍ਰੋਗਰਾਮ ਅਫ਼ਸਰ ਗੁਰਸ਼ਰਨ ਕੌਰ ਚੀਮਾ, ਪ੍ਰੋਫ਼ੈਸਰ ਨਰਿੰਦਰ ਸਿੰਘ, ਬਲਕਰਨ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਸੰਜੀਵ ਕੁਮਾਰ, ਮਨੋਜ ਸ਼ਰਮਾ ਆਦਿ ਹਾਜ਼ਰ ਸਨ।
0 comments:
Post a Comment