ਫ਼ਾਜਿ਼ਲਕਾ, 16 ਫਰਵਰੀ (ਬਲਰਾਜ ਸਿੰਘ ਸਿੱਧੂ )
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੌੜਿਆਂਵਾਲੀ ਦੇ ਦੌਰੇ ਦੌਰਾਨ ਸਕੂਲ ਸਟਾਫ ਨਾਲ ਮੀਟਿੰਗ ਕਰਕੇ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਦੀ ਡੱਟ ਕੇ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਤਾਂ ਜ਼ੋ ਮਿਸ਼ਨ 100 ਪ੍ਰਤੀਸ਼ਤ ਦੀ ਪੂਰਤੀ ਕੀਤੀ ਜਾ ਸਕੇ। ਉਹਨਾਂ ਨੇ ਸੈਸ਼ਨ 2023-24 ਲਈ ਵੱਧ ਤੋਂ ਵੱਧ ਦਾਖਲੇ ਕਰਨ ਲਈ ਕਿਹਾ। ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਨੇ ਸਮੂਹ ਅਧਿਆਪਕ ਨੂੰ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਸਭ ਦੇ ਸਾਂਝੇ ਯਤਨਾ ਨਾਲ ਹੀ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਹੋਵੇਗੀ। ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਰਾਜੀਵ ਮੱਕੜ ਅਤੇ ਸਕੂਲ ਸਟਾਫ ਦੀ ਮਿਹਨਤ ਸਦਕਾ ਇਸ ਸਕੂਲ ਦੇ ਨਤੀਜੇ ਹਮੇਸ਼ਾ ਸੰਤੁਸ਼ਟੀ ਜਨਕ ਰਹੇ ਹਨ ਅਤੇ ਪਿਛਲੇ ਸਾਲਾਂ ਦੌਰਾਨ ਦਾਖਲਿਆਂ ਵਿਚ ਸ਼ਲਾਘਾਯੋਗ ਵਾਧਾ ਹੋਇਆ ਹੈ।
0 comments:
Post a Comment