Feb 2, 2023

ਜਿਲ੍ਹਾ ਸਿੱਖਿਆ ਅਫਸਰ ਡਾ.ਸੁਖਵੀਰ ਸਿੰਘ ਬੱਲ ਨੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਲਿਆ ਜਾਇਜ਼ਾ

 


 ਫਾਜਿ਼ਲਕਾ, 2 ਫਰਵਰੀ ( ਬਲਰਾਜ ਸਿੰਘ ਸਿੱਧੂ )-ਸੂਬੇ ਦੇ  ਸਕੂਲਾਂ ਦੀਆਂ ਪੰਜਵੀ, ਅੱਠਵੀਂ, ਦਸਵੀ ਅਤੇ ਬਾਰ੍ਹਵੀ ਪ੍ਰੀ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ  ਵਿਦਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।

ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾਂ ਸੁਖਵੀਰ ਸਿੰਘ ਬੱਲ ਨੇ  ਦੱਸਿਆ ਕਿ ਉਕਤ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਫਾਜਿਲਕਾ ਦੇ ਸਕੂਲਾਂ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਪੰਜਵੀਂ ,ਅੱਠਵੀਂ,ਦਸਵੀ ਅਤੇ ਬਾਰਵੀ ਜਮਾਤਾਂ ਦੇ ਪ੍ਰੀਖਿਆਰਥੀ ਬੋਰਡ  ਵੱਲੋਂ ਜਾਰੀ ਡੇਟਸੀਟ ਅਤੇ ਹਦਾਇਤਾਂ ਅਨੁਸਾਰ ਪ੍ਰੀਖਿਆ ਦੇ ਰਹੇ ਹਨ। 

ਇਸ ਮੌਕੇ 'ਤੇ ਉਹਨਾਂ ਵੱਲੋ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਵਾਲੀ ਅਤੇ ਸਰਕਾਰੀ ਹਾਈ  ਸਕੂਲ ਗਿੱਦੜਾਵਾਲੀ ਦਾ ਦੌਰਾ ਕਰਕੇ ਚੱਲ ਰਹੀ ਪ੍ਰੀਖਿਆ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ।

ਉਹਨਾਂ  ਕਿਹਾ ਕਿ ਪ੍ਰੀਖਿਆਵਾਂ ਬੜੇ ਸੁਚੱਜੇ ਢੰਗ ਨਾਲ ਅਤੇ ਨਕਲ ਰਹਿਤ ਚੱਲ ਰਹੀਆਂ ਹਨ। ਉਹਨਾਂ ਕਿਹਾ ਕਿ ਪ੍ਰੀ ਬੋਰਡ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਮਨਾਂ ਵਿੱਚੋ ਬੋਰਡ  ਪ੍ਰੀਖਿਆ ਦਾ ਡਰ ਖਤਮ ਕਰਨਗੀਆਂ। ਵਿਦਿਆਰਥੀਆਂ  ਬੋਰਡ ਪ੍ਰੀਖਿਆ ਦੇ ਪੈਟਰਨ ਤੋਂ ਜਾਣੂ ਹੋਣਗੇ। ਇਹ ਪ੍ਰੀਖਿਆ ਬੋਰਡ ਪ੍ਰੀਖਿਆ ਦੀ ਚੰਗੀ ਤਿਆਰੀ ਵਿੱਚ ਮਦਦ ਕਰੇਗੀ।

No comments:

Post a Comment