· ਵਿਭਾਗਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਸਕੀਮਾਂ ਸਬੰਧੀ ਲਗਾਏ ਵੱਖ-ਵੱਖ ਤਰ੍ਹਾਂ ਦੇ ਕਾਊਂਟਰ
· ਜਾਇਜ਼ ਸਮੱਸਿਆਵਾਂ ਦਾ ਮੌਕੇ ਤੇ ਕੀਤਾ ਹੱਲ
ਬਠਿੰਡਾ, 1 ਫ਼ਰਵਰੀ : ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਰਹਿ ਰਹੇ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਦੇ ਹੱਲ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।
ਸ਼੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਸੇਲਬਰਾਹ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਸਬੰਧੀ ਕੁੱਲ 28 ਦਰਖਾਸਤਾਂ ਪ੍ਰਾਪਤ ਹੋਈਆ। ਇਸ ਮੌਕੇ ਉਨ੍ਹਾਂ ਪ੍ਰਾਪਤ ਹੋਈਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੀ ਹਦਾਇਤ ਕੀਤੀ ਗਈ ਤੇ ਰਿਪੋਰਟ ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਨੂੰ ਭੇਜਣ ਲਈ ਕਿਹਾ ਗਿਆ। ਕੈਂਪ ਚ ਪਿੰਡ ਗੁੰਮਟੀ ਕਲਾਂ, ਸਿਧਾਣਾ, ਬੁਰਜ਼ ਗਿੱਲ, ਹਰਨਾਮ ਸਿੰਘ ਵਾਲਾ, ਕਾਲੌਕੇ, ਦੁੱਲੇਵਾਲਾ ਅਤੇ ਦਿਆਲਪੁਰਾ ਮਿਰਜਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਦਿੱਤੀਆਂ ਜਾਣ ਵਾਲੀਆ ਸਹੂਲਤਾਂ/ਸਕੀਮਾਂ ਸਬੰਧੀ ਵੀ ਵੱਖੋਂ-ਵੱਖਰੇ ਕਾਊਂਟਰ ਲਗਾ ਕੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਵੱਖਰੇ-ਵੱਖਰੇ ਫਾਰਮ ਭਰਵਾਏ ਗਏ। ਇਸ ਤੋਂ ਇਲਾਵਾ ਕੈਂਪ ਦੌਰਾਨ ਮਨਰੇਗਾ ਸਬੰਧੀ 50 ਜੋਬ ਕਾਰਡ ਵੀ ਬਣਾਏ ਗਏ ਅਤੇ ਲਾਭਪਾਤਰੀਆਂ ਨੂੰ ਮੌਕੇ ਤੇ ਹੀ ਦਿੱਤੇ ਗਏ।
ਇਸ ਮੌਕੇ ਤਹਿਸੀਲਦਾਰ, ਰਾਮਪੁਰਾ ਫੂਲ ਸ਼੍ਰੀ ਕੰਵਲਦੀਪ ਸਿੰਘ, ਨਾਇਬ ਤਹਿਸੀਲਦਾਰ ਰਾਮਪੁਰਾ ਫੂਲ ਸ਼੍ਰੀ ਅਵਤਾਰ ਸਿੰਘ, ਨਾਇਬ ਤਹਿਸੀਲਦਾਰ, ਭਗਤਾ ਭਾਈਕਾ ਸ਼੍ਰੀਮਤੀ ਚਰਨਜੀਤ ਕੌਰ, ਬੀ.ਡੀ.ਪੀ.ਓ. ਭਗਤਾ ਪ੍ਰਭਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਆਮ ਲੋਕ ਆਦਿ ਹਾਜ਼ਰ ਸਨ।
0 comments:
Post a Comment