ਫਾਜਿ਼ਲਕਾ, 22 ਫਰਵਰੀ (ਬਲਰਾਜ ਸਿੰਘ ਸਿੱਧੂ /ਹਰਵੀਰ ਬੁਰਜਾਂ )
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਐੱਨ ਐੱਸ ਕਿਊ ਐੱਫ ਵੋਕੇਸ਼ਨਲ ਸਿੱਖਿਆ ਅਧੀਨ ਆਉਂਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਸਾਲਾਨਾ ਹੁਨਰ ਮੁਕਾਬਲਾ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਂਕਡਰੀ ਸਿੱਖਿਆ ਡਾ. ਸੁਖਵੀਰ ਸਿੰਘ ਬੱਲ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸ਼੍ਰੀ ਪੰਕਜ ਕੁਮਾਰ ਅੰਗੀ ਅਤੇ ਪਿ੍ੰਸੀਪਲ ਸ.ਸੁਖਦੇਵ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਸੁਖਵੀਰ ਸਿੰਘ ਬੱਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਵਿਦਿਆਰਥੀਆਂ ਦਾ ਹੌਸਲਾ ਅਫ਼ਜ਼ਾਈ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਇਸ ਮੁਕਾਬਲੇ ਨੂੰ ਸਫਲ ਬਣਾਉਣ ਲਈ ਬਣਾਈ ਗਈ ਸਮੁੱਚੀ ਕਮੇਟੀ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਜ਼ਿਲਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰ ਪਾਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ ਐੱਨ ਐੱਸ ਕਿਊ ਐੱਫ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ 20 ਸਕੂਲਾਂ ਦੇ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਵੱਲੋਂ ਸਿਹਤ ਅਤੇ ਸੁੰਦਰਤਾ, ਨਿੱਜੀ ਸੁਰੱਖਿਆ, ਉਸਾਰੀ, ਆਈ ਟੀ, ਖੇਤੀਬਾੜੀ, ਆਟੋਮੋਬਾਇਲ, ਸਿਲਾਈ ਕਢਾਈ, ਪਲੰਬਰ ਅਤੇ ਸਿਹਤ ਸੰਭਾਲ ਆਦਿ ਵਿਸ਼ਿਆਂ ਨਾਲ ਸਬੰਧਤ ਪ੍ਰੋਜੈਕਟ ਤਿਆਰ ਕੀਤੇ ਗਏ l ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰ ਪਾਲ ਸਿੰਘ ਅਤੇ ਵੋਕੇਸ਼ਨਲ ਮਾਸਟਰ ਸ. ਹਰਸ਼ਿੰਦਰ ਸਿੰਘ ਨੇ ਮੁੱਖ ਮਹਿਮਾਨ, ਆਏ ਪਤਵੰਤਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ l ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਅਮਰਕੋਟ ਨੇ ਪਹਿਲੇ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਹਮਣੀ ਵਾਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਵਾਲਾ ਬੋਦਲਾ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਹੁਨਰ ਮੁਕਾਬਲੇ ਦੀ ਜੱਜਮੈਂਟ ਦੀ ਅਹਿਮ ਭੁਮਿਕਾ ਪ੍ਰਿੰਸੀਪਲ ਸ. ਸੁਖਦੇਵ ਸਿੰਘ ਗਿੱਲ, ਸ਼੍ਰੀ ਨਵਨੀਤ ਕੁਮਾਰ ਸੇਠੀ ਅਤੇ ਨਵਦੀਪਿੰਦਰ ਸਿੰਘ ਵਲੋਂ ਅਦਾ ਕੀਤੀ ।ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਲੜੀ ਵਾਰ 2500,1500ਅਤੇ 1000ਰੁਪਏ ਪਹਿਲੇ , ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲਿਆ ਨੂੰ ਇਨਾਮ ਰਾਸ਼ੀ ਦੇ ਤੋਰ ਤੇ ਵੰਡੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਡਾ. ਬੱਲ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਰੇ ਹੀ ਮਾਡਲ ਬਹੁਤ ਹੀ ਵਧੀਆ ਢੰਗ ਨਾਲ ਪੇਸ਼ ਕੀਤੇ ਗਏ ਹਨ। ਸਾਰੇ ਹੀ ਜੇਤੂ ਹਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ,ਜਿਸ ਕਰਕੇ ਵਿਦਿਆਰਥੀਆਂ ਜ਼ਿਆਦਾ ਮਿਹਨਤ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਹਨ। ਵੋਕੇਸ਼ਨਲ ਕੋਆਰਡੀਨੇਟਰ ਨੇ ਮੀਡੀਆ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਹੁਨਰਮੰਦ ਕਾਮਿਆਂ ਦੀ ਮੰਗ ਦਿਨ ਵਧਦੀ ਜਾ ਰਹੀ ਹੈ, ਇਸ ਲਈ ਹੁਨਰਮੰਦ ਸਿੱਖਿਆ ਵਿਦਿਆਰਥੀਆਂ ਨੂੰ ਆਪਣੇ ਪੈਰਾਂ ਤੇ ਖੜਾ ਕਰ ਸਕਦੀ ਹੈ।ਇਸ ਤੋਂ ਇਲਾਵਾ ਰਜਿਸਟ੍ਰੇਸ਼ਨ ਦਾ ਕੰਮ ਪੱਲਵਜੀਤ ਕੌਰ ਅਤੇ ਦਿਪਾਸ਼ਾ ਨੇ ਬਾਖੂਬੀ ਨਿਭਾਇਆ।ਇਸ ਮੌਕੇ ਵੱਖ ਵੱਖ ਸਕੂਲਾਂ ਤੋਂ ਆਏ ਵੋਕੇਸ਼ਨਲ ਟਰੇਨਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਦਾ ਸਟਾਫ਼ ਮੌਜੂਦ ਸੀ।
0 comments:
Post a Comment