punjabfly

Feb 14, 2023

ਸਿੰਗਾਪੁਰ ਤੋਂ ਸਿਖਲਾਈ ਪ੍ਰਾਪਤ ਕਰਕੇ ਪਰਤੇ ਪ੍ਰਿਸੀਪਲਾ ਦਾ ਜ਼ਿਲ੍ਹਾ ਸਿੱਖਿਆ ਦਫਤਰ ਵਿਖੇ ਕੀਤਾ ਗਿਆ ਨਿੱਘਾ ਸਵਾਗਤ




ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਪ੍ਰਿਸੀਪਲਾਂ ਨੇ ਪਹਿਲੇ ਬੈਂਚ ਵਿੱਚ ਲਈ ਸਿਖਲਾਈ



ਸਿਖਲਾਈ ਤੋਂ ਬਾਅਦ ਪੂਰੀ ਤਰ੍ਹਾਂ ਉਤਸ਼ਾਹਿਤ ਨਜ਼ਰ ਆਏ ਪ੍ਰਿੰਸੀਪਲ


ਸਿਖਲਾਈ ਪ੍ਰਾਪਤ ਪ੍ਰਿਸੀਪਲਾਂ ਨੇ ਕਿਹਾ ਸਿੱਖੇ ਗਿਆਨ ਦਾ ਕਰਾਂਗੇ ਪ੍ਰਸਾਰ


ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਹੁਨਰ ਵਿਕਾਸ ਵਿੱਚ ਹੋਵੇਗੀ ਸਹਾਈ -ਡਾਂ ਬੱਲ,ਪੰਕਜ਼ ਅੰਗੀ 

ਫ਼ਾਜਿ਼ਲਕਾ ਬਲਰਾਜ ਸਿੰਘ ਸਿੱਧੂ 

ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ। 

ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੇ ਪ੍ਰਿੰਸੀਪਲ ਕਮ ਜ਼ਿਲਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਕੰਬੋਜ,ਡਾਇਟ ਪ੍ਰਿੰਸੀਪਲ ਡਾਂ ਰਚਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤਰੇ ਵਾਲਾ ਦੇ  ਪ੍ਰਿੰਸੀਪਲ ਮੈਡਮ ਨਵਜੋਤ ਖੈਰਾ  ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਵਾਪਸ ਪਰਤ ਆਏ ਹਨ। 

ਸਿੰਗਾਪੁਰ ਤੋਂ ਵਾਪਸ ਪਰਤੇ ਪ੍ਰਿਸੀਪਲਾਂ ਦਾ ਜ਼ਿਲ੍ਹਾ ਸਿੱਖਿਆ ਦਫਤਰ ਫਾਜਿਲਕਾ ਵਿਖੇ ਜ਼ੋਰਦਾਰ ਸਵਾਗਤ ਕਰਦਿਆਂ ਇਹਨਾਂ ਨਾਲ ਬੈਠ ਕੇ ਵਿਚਾਰ ਚਰਚਾ ਕੀਤੀ ਗਈ। ਜਿਸ ਦੌਰਾਨ ਇਹਨਾਂ ਪ੍ਰਿਸੀਪਲਾਂ ਵੱਲੋਂ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਪ੍ਰਿੰਸੀਪਲ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਤੋਂ ਸਿਖਲਾਈ ਪ੍ਰਾਪਤ ਕਰਕੇ ਪੂਰੀ ਤਰ੍ਹਾਂ ਉਤਸ਼ਾਹਿਤ ਹਨ।ਉਹਨਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਇਹਨਾਂ ਪ੍ਰਿੰਸੀਪਲਾਂ ਦੇ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਵੇਗਾ। ਇਸ  ਮੌਕੇ ਤੇ ਪ੍ਰਿੰਸੀਪਲ ਪ੍ਰਦੀਪ ਕੰਬੋਜ,ਡਾਂ ਰਚਨਾ ਅਤੇ ਮੈਡਮ ਨਵਜੋਤ ਖੈਰਾ ਨੇ ਕਿਹਾ ਕਿ ਇਸ ਸਿਖਲਾਈ ਦੌਰਾਨ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ। ਸਿੰਗਾਪੁਰ ਦੇ ਵਿਦਿਆਰਥੀਆਂ ਨੂੰ ਪੜਾਏ ਜਾਂਦੇ ਪਾਠਕ੍ਰਮ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਲੀਡਰਸ਼ਿਪ ਅਤੇ ਮੈਂਟਰਿੰਗ ਸਿਖਲਾਈ ਦਾ ਮੁੱਖ ਹਿੱਸਾ ਸੀ।ਸਿੱਖਣ ਸਿਖਾਉਣ ਦੀਆ ਨਵੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਸਿੰਗਾਪੁਰ ਦੇ ਸਿੱਖਿਆ ਢਾਂਚੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ ਗਈ।

ਇਹ ਬਹੁਤ ਹੀ ਵਧੀਆ ਤਜਰਬਾ ਸੀ।ਹੁਣ ਉਹ ਸਿੱਖੇ ਗਏ ਗਿਆਨ ਦਾ ਅੱਗੇ ਪ੍ਰਚਾਰ ਅਤੇ ਪ੍ਰਸਾਰ ਕਰਨਗੇ।ਵਿਭਾਗ ਵੱਲੋਂ ਉਹਨਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਨਗੇ‌। ਉਹਨਾਂ ਕਿਹਾ ਕਿ ਸਮਾਜ ਨੂੰ ਸਕੂਲਾਂ ਨਾਲ ਜੋੜਣ, ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ  ਅਤੇ ਭਵਿੱਖ ਲਈ ਟੀਚੇ ਨਿਰਧਾਰਤ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜ਼ੋ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ।ਇਸ ਮੌਕੇ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀਐਨਓ,ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਸਵਾਗਤ ਕਰਦਿਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ

Share:

0 comments:

Post a Comment

Definition List

blogger/disqus/facebook

Unordered List

Support