punjabfly

Feb 16, 2023

ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲ਼ਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ



 

ਸੜ੍ਹਕ ਦੀ ਉਸਾਰੀ ਵਾਲੀ ਜਗ੍ਹਾ ’ਤੇ ਆਉਂਦੇ ਦਰੱਖਤਾਂ ਦੀ ਪੁਟਾਈ ਦੀ ਮਿਲੀ ਪ੍ਰਵਾਨਗੀ

 

ਸ੍ਰੀ ਮੁਕਤਸਰ ਸਾਹਿਬ, 16 ਫਰਵਰੀ ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ।

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀ ਮਾਰਗ 354 ਭਾਗ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਲਈ ਭਾਰਤ ਸਰਕਾਰ ਵੱਲੋਂ ਉਸ ਜਗ੍ਹਾ ’ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਬਹੁਤ ਜਲਦ ਇਸ ਸੜਕ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਦੇ ਸਬੰਧ ਵਿੱਚ ਅੱਜ ਕੇਂਦਰ ਸਰਕਾਰ ਦੇ ਵਣ ਵਿਭਾਗ ਦੀ ਰਿਜ਼ਨਲ ਇਮਪਾਵਰਡ ਕਮੇਟੀ  ਵੱਲੋਂ ਸੜਕ ਦੀ ਉਸਾਰੀ ਵਾਲੀ ਜਗ੍ਹਾ ’ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਗਈ ਹੈ। ਮੰਤਰੀ ਨੇ ਦੱਸਿਆ ਕਿ ਵਣ ਵਿਭਾਗ ਨਾਲ ਤਾਲਮੇਲ ਕਰਕੇ ਦਰਖਤਾਂ ਦੀ ਪੁਟਾਈ ਉਪਰੰਤ ਸੜ੍ਹਕ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕ ਦੀ ਉਸਾਰੀ ਦਾ ਕੰਮ  ਚਾਲੂ ਹੋਣ ਤੋਂ ਬਾਅਦ 18 ਮਹੀਨੇ ਦੀ ਤੈਅ ਮਿਆਦ ਸੀਮਾਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਮੁਕਤਸਰ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਜੋ ਉਹ ਲੰਮੇ ਸਮੇਂ ਤੋ ਇਸ ਦੀ ਮੰਗ  ਕਰ ਰਹੇ ਸਨ।

 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

---------

Share:

0 comments:

Post a Comment

Definition List

blogger/disqus/facebook

Unordered List

Support