ਮਦਰ ਵਰਕਸ਼ਾਪ ਦੌਰਾਨ ਸਕੂਲਾਂ ਵਿੱਚ ਮਾਵਾਂ ਨੂੰ ਮੁੜ ਵਿਦਿਆਰਥੀ ਬਣਨ ਦਾ ਮਿਲਿਆ ਮੌਕਾ
ਫਾਜਿ਼ਲਕਾ ਬਲਰਾਜ ਸਿੰਘ ਸਿੱਧੂ
ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉੱਦਮ ਕੀਤੇ ਜਾ ਰਹੇ ਹਨ।
ਇਸ ਕਾਰਜ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫਾਜ਼ਿਲਕਾ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਮਦਰਜ ਵਰਕਸ਼ਾਪ ਲਗਾਈਆਂ ਗਈਆਂ।ਮੈਡਮ ਅੰਜੂ ਸੇਠੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੌਜਗੜ੍ਹ ਵਿਖੇ ਮਾਤਾਵਾਂ ਦੀ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਦੱਸਿਆ ਕਿ
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਸ਼ੂਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਮਦਰ ਵਰਕਸ਼ਾਪ (ਮਾਂਵਾਂ ਦੀ ਸਿਖਲਾਈ ਵਰਕਸ਼ਾਪ) ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਮਾਵਾਂ ਨੂੰ ਬੱਚਿਆਂ ਦੀ ਸਿੱਖਿਆ ਦੇ ਉਦੇਸ਼ਾਂ, ਅਧਿਕਾਰਾਂ ਅਤੇ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ‘ਮਦਰ ਵਰਕਸ਼ਾਪ’ ਦਾ ਮੁੱਖ ਉਦੇਸ਼ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਵਾਂ ਵਿੱਚ
ਵਿੱਚ ਆਪਸੀ ਤਾਲਮੇਲ ਬਠਾ ਕੇ ਬੱਚਿਆਂ ਦੀ ਸਿੱਖਿਆ ਲਈ ਭਾਗੀਦਾਰ ਬਣਾਉਣਾ ਹੈ।
ਇਸ ਵਰਕਸ਼ਾਪ ਦੌਰਾਨ ਮਾਵਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਕੇ ਆਪਣੀ ਜਾਣ-ਪਛਾਣ ਵੀ ਕਰਵਾਈ ਗਈ।
ਇਸ ਵਰਕਸ਼ਾਪ ਵਿੱਚ ਮਾਵਾਂ ਨੂੰ ਬਾਲ ਮਨੋਵਿਗਿਆਨ,ਪੋਸ਼ਣ ਅਤੇ ਨਿੱਕਿਆ ਦੀ ਸਿਹਤ ਸੰਭਾਲ ਅਤੇ ਹੋਰ ਬਾਲ ਪ੍ਰੋਗਰਾਮਾਂ ਜਿਸ ਵਿੱਚ ਬੱਚਿਆਂ ਦੀ ਸੁਰੱਖਿਆਂ,ਬੱਚਿਆਂ ਦੇ ਵਿਕਾਸ ਸੰਬੰਧੀ,ਬੱਚਿਆਂ ਦੀ ਸਿੱਖਿਆ ਅਤੇ ਮਨੋਰੰਜਨ ਸੰਬੰਧੀ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਿੱਖਿਆ ਪ੍ਰੋਗਰਾਮਾਂ ਬਾਰੇ ਵੀ ਚਰਚਾ ਕੀਤੀ ਗਈ। ਬੱਚਿਆਂ ਦੀਆਂ ਮਾਵਾਂ ਨਾਲ ਮਿਡ-ਡੇ-ਮੀਲ ਸਕੀਮ, ਸਰਵ ਸਿੱਖਿਆ ਅਭਿਆਨ ਅਤੇ ਸਮੱਗਰ ਸਿੱਖਿਆ ਅਭਿਆਨ, ਰਾਸ਼ਟਰੀ ਪੇਂਡੂ ਸਿਹਤ ਮਿਸ਼ਨ, ਪਲਸ ਪੋਲੀਓ ਮੁਹਿੰਮ ਅਤੇ ਹੋਰ ਵਿਸ਼ੇਸ਼ ਜਾਣਕਾਰੀਆਂ ਵੀ ਸਾਂਝੀਆਂ ਕੀਤੀਆਂ ਗਈਆਂ।
ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਦੀਆਂ ਸਮੱਸਿਆਂਵਾਂ ਅਤੇ ਮਨੋਦਸ਼ਾ ਨੂੰ ਮਾਵਾਂ ਵੱਲੋਂ ਸੌਖੇ ਢੰਗ ਨਾਲ ਸਮਝਿਆ ਗਿਆ।
ਇਸ ਵਰਕਸ਼ਾਪ ਦੀ ਸਫਲਤਾ ਲਈ ਸਮੂਹ ਬੀਪੀਈਓਜ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ, ਮੀਡੀਆ ਟੀਮ ਮੈਂਬਰਾਂ,ਸਮੂਹ ਸੀਐਚਟੀਜ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ।
0 comments:
Post a Comment