ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨਾਲ ਪਿੰਡਾਂ ਵਿਚ ਚੱਲ ਰਹੇ ਸੈਲਫ ਹੈਲਪ ਗਰੁੱਪ, ਸਕਿਲ ਡਿਵੈਲਪਮੈਂਟ ਨੂੰ ਪ੍ਰਫੂਲਿਤ ਕਰਨ ਆਦਿ ਹੋਰ ਵੱਖ—ਵੱਖ ਵਿਸ਼ਿਆਂ ਸਬੰਧੀ ਵਿਚਾਰ ਚਰਚਾ ਕੀਤੀ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਨੂੰ ਵਿਕਸਤ ਕਰਨ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਚੱਲ ਰਹੇ ਸੈਲਫ ਹੈਲਪ ਗਰੁੱਪਾਂ ਨੂੰ ਹੱਥੀ ਤਿਆਰ ਕੀਤੀਆਂ ਜਾਣ ਵਸਤੂਆਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ ਤਾਂ ਜੋ ਪਿੰਡਾਂ ਦੀਆਂ ਔਰਤਾਂ ਆਪਣੇ ਰੋਜ਼ਗਾਰ ਦੇ ਸਾਧਨ ਕਾਇਮ ਕਰਨ ਤੇ ਵਿਕਾਸ ਦੀਆਂ ਲੀਹਾਂ ਵੱਲ ਵੱਧ ਤੋਂ ਵੱਧ ਕਦਮ ਚੱਕੇ ਜਾ ਸਕਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਤੋਂ ਪਿੰਡਾਂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕਾਂ ਅੰਦਰ ਮਰੀਜਾ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸੁਖਾਲੇ ਤਰੀਕੇ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਦੀ ਸਿਰਜਣਾ ਕੀਤੀ ਗਈ ਹੈ।ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਫਸਲੀ ਵਿਭਿਨਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਬਾਰੇ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਨਹਿਰਾਂ ਦੀ ਸਾਫ—ਸਫਾਈ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ ਅਤੇ ਟੇਲਾਂ ਤੱਕ ਪਾਣੀ ਲੋੜ ਅਨੁਸਾਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕਿਲਤ ਮਹਿਸੂਸ ਨਾ ਹੋਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਡਾ. ਬਬੀਤਾ, ਡਾ. ਕਵਿਤਾ, ਮੈਡਮ ਮਮਤਾ, ਸਰਬਜੀਤ ਸਿੰਘ, ਨਵਨੀਤ ਕੌਰ, ਡੀ.ਪੀ.ਐਮ. ਰਾਜੇਸ਼ ਕੁਮਾਰ ਸਮੇਤ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
-ਫ਼ਾਜਿ਼ਲਕਾ - ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ
0 comments:
Post a Comment