Mar 20, 2023

ਜਿ਼ਲ੍ਹੇ ਦੇ ਸੇਵਾ ਕੇਂਦਰ 23 ਮਾਰਚ ਨੂੰ ਰਹਿਣਗੇ ਬੰਦ-- ਡਿਪਟੀ ਕਮਿਸ਼ਨਰ




ਸ੍ਰੀ ਮੁਕਤਸਰ ਸਾਹਿਬ  20 ਮਾਰਚ

ਮੈਡਮ ਪੱਲਵੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ 23 ਮਾਰਚ 2023 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿ਼ਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।

ਅਧਿਕਾਰ ਖੇਤਰ ਵਿੱਚ ਆਉਂਦੇ ਏਰੀਏ ਵਿੱਚ ਨਦੀਨਾਂ ਨੂੰ ਕੀਤਾ ਜਾਵੇ ਨਸ਼

 ਡਿਪਟੀ ਕਮਿਸ਼ਨਰ ਨੇ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਮਿਲੀਬੱਗ ਤੋਂ ਬਚਾਉਣ ਲਈ ਸਮੂਹ ਵਿਭਾਗ

ਦੇ ਅਧਿਕਾਰੀ ਨਾਲ ਕੀਤੀ ਮੀਟਿੰਗ




ਸ੍ਰੀ ਮੁਕਤਸਰ ਸਾਹਿਬ 20 ਮਾਰਚ
                       ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਨੂੰ ਪ੍ਰਫੁਲਿੱਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੇ ਤਹਿਤ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਮਿਲੀਬੱਗ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਚਲਾਉਣ ਸਬੰਧੀ ਇੱਕ ਅਹਿਮ ਮੀਟਿੰਗ ਮੈਡਮ ਪੱਲਵੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ।
                    ਇਸ ਮੌਕੇ  ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ  ਕੀਤੀ  ਕਿ ਸਮੂਹ ਵਿਭਾਗ ਆਪਣੇ ਅਧੀਨ ਆਉਂਦੇ ਏਰੀਏ ਵਿੱਚ ਨਦੀਨ ਨਸ਼ਟ ਮੁਹਿੰਮ ਚਲਾਉਣ ਤਾਂ ਜੋ ਨਰਮੇ ਦੀ ਬਿਜਾਈ ਤੋਂ ਪਹਿਲਾਂ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
                      ਇਸ ਮੌਕੇ  ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਬਾਰੇ ਅਤੇ ਨਦੀਨਾਂ ਉੱਪਰ ਪਲ ਰਹੀ ਚਿੱਟੀ ਮੱਖੀ ਦੇ ਜੀਵਨ ਚੱਕਰ ਨੂੰ ਤੋੜਨ ਲਈ ਨਦੀਨਾਂ ਨੂੰ ਨਸ਼ਟ ਕਰਨ ਦੀ ਅਹਿਮੀਅਤ ਬਾਰੇ ਵਿਚਾਰ ਸਾਂਝੇ ਕੀਤੇ।
                      ਉਹਨਾਂ ਦੱਸਿਆ  ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ-ਪਹਿਲਾਂ ਚਿੱਟੀ ਮੱਖੀ ਖੇਤਾਂ ਵਿੱਚ ਵੱਟਾਂ, ਖਾਲੇ, ਖਾਲੀ ਥਾਂਵਾਂ, ਸੜਕ ਦੇ ਕਿਨਾਰਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਜਿਵੇਂ ਕਿ ਪੀਲੀ ਬੂਟੀ, ਪੁੱਠਕੰਡਾ, ਕੰਘੀ ਬੂਟੀ ਆਦਿ ਨਦੀਨਾਂ ਉੱਤੇ ਪਲਦੀ ਰਹਿੰਦੀ ਹੈ ਅਤੇ ਨਰਮੇ ਦੀ ਬਿਜਾਈ ਉਪਰੰਤ ਨਰਮੇ ਦੀ ਫਸਲ ਤੇ ਹਮਲਾ ਕਰਕੇ ਫਸਲ ਦਾ ਬਹੁਤ ਵੱਡੇ ਪੱਧਰ ਤੇ ਨੁਕਸਾਨ ਕਰਦੀ ਹੈ ਅਤੇ ਨਦੀਨਾਂ ਨੂੰ ਨਸ਼ਟ ਕਰਨ ਦਾ ਇਹ ਢੁੱਕਵਾਂ ਸਮਾਂ ਹੈ। ਸਾਰੇ ਵਿਭਾਗ ਨਦੀਨ ਨਸ਼ਟ ਮੁਹਿੰਮ ਚਲਾ ਕਿ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
                   ਉਨ੍ਹਾਂ ਸਾਰੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਹਰੇਕ ਕਿਸਾਨ ਆਪਣੇ ਪੱਧਰ ਤੇ ਵੀ ਆਪਣੇ ਖੇਤਾਂ ਵਿੱਚ ਨਦੀਨ ਨਸ਼ਟ ਕਰਨ ਤਾਂ ਜੋ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਿਆ ਜਾ ਸਕੇ। ਇਸ ਮੌਕੇ ਵੱਖ ਵੱਖ ਮਹਿਕਮਿਆਂ ਦੇ ਮੁੱਖੀ ਅਤੇ ਨੁਮਾਇੰਦੇ ਵੀ ਸ਼ਾਮਿਲ ਸਨ।

ਜ਼ਿਲ੍ਹੇ ਦੇ ਕਿਸਾਨ ਨੇੜੇ ਦੇ ਸੇਵਾ ਕੇਂਦਰਾਂ ਤੋ਼ ਕਰਵਾਉਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਈ-ਕੇ.ਵਾਈ.ਸੀ : ਡਿਪਟੀ ਕਮਿਸ਼ਨਰ


 


ਫਾਜ਼ਿਲਕਾ 20 ਮਾਰਚ

                ਡਿਪਟੀ ਕਮਿਸ਼ਨਰ ਡਾਸੇਨੂੰ ਦੁੱਗਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਵੱਲੋਂ ਈ-ਕੇ.ਵਾਈਸੀ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ -ਕੇ.ਵਾਈਸੀ ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀਤੋਂ ਕਰਵਾ ਲੈਣ ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ ਇਸ ਸਕੀਮ ਦੇ ਲਾਭ ਨਾਲ  ਕਿਸਾਨਾਂ ਦਾ ਆਰਥਿਕ ਪੱਧਰ ਬਿਹਤਰ ਹੋਵੇਗਾ।

Mar 19, 2023

ਮੋਟੇ ਅਨਾਜ਼ਾਂ millets ਦੀ ਮਨੁੱਖੀ ਜ਼ਿੰਦਗੀ ਵਿਚ ਮਹਤੱਤਾ ਅਤੇ ਪੋਸ਼ਣ ਸੁਰੱਖਿਆ



ਆਪਣੇ ਆਪ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੋਟੇ ਅਨਾਜਾਂ ਦੀ ਖੇਤੀ ਨਾਲ ਜੁੜਨਾ ਸਮੇਂ ਦੀ ਲੋੜ 

ਅਬੋਹਰ, ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 

ਮੋਟੇ ਅਨਾਜਾਂ ਦੀ ਮਨੁੱਖੀ ਜ਼ਿੰਦਗੀ ਵਿਚ ਮਹੱਤਤਾ, ਔਰਤਾਂ ਦੇ ਸ਼ਸ਼ਕਤੀਕਰਨ ਅਤੇ ਪੋਸ਼ਣ ਸੁਰੱਖਿਆ ਨੂੰ ਲੈ ਕੇ ਅੱਜ ਅਬੋਹਰ ਦੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਰਵਣ ਕੁਮਾਰ ਦੀ ਅਗਵਾਈ ਵਿਚ ਖੇਤੀ ਵਿਰਾਸਤ ਮਿਸ਼ਨ ਵਲੋਂ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿਚ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਹੁੰਮ ਹੁੰਮਾ ਕੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਖੇਤੀ ਵਿਰਾਸਤ ਮਿਸ਼ਨ ਤੋਂ ਪਹੁੰਚੇ ਡਾ. ਸਰਬਜੀਤ ਕੌਰ ਨੇ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਸਾਨੂੰ ਆਧੁਨਿਕ ਖੇਤੀ ਵਿਚੋਂ ਨਿਕਲ ਕੇ ਆਪਣੇ ਵਿਰਾਸਤੀ ਖੇਤੀ ਸੱਭਿਆਚਾਰ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਆਧੁਨਿਕੀਕਰਨ ਦੀ ਦੌੜ ਵਿਚ ਅਸੀ ਆਪਣੀ ਖੇਤੀ ਨੂੰ ਵੀ ਡੂੰਘੀ ਖਾਈ ਵਿਚ ਡੇਗਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮੋਟੇ ਅਨਾਜਾਂ ਦੀ ਖੇਤੀ ਵਿਚ ਰਾਗੀ, ਗੋਦਰਾ, ਸੁਵਾਂਕ ਅਤੇ ਕੁਟਕੀ ਆਦਿ ਦੀ ਬਿਜਾਈ ਕਰ ਸਕਦੇ ਹਾਂ। ਇਹ ਅਨਾਜ ਸਾਨੂੰ ਮਾਰੂ ਬਿਮਾਰੀਆਂ ਸੂਗਰ ਅਤੇ ਕੈਂਸਰ ਆਦਿ ਤੋਂ ਬਚਾਉਦੀਆਂ ਹਨ। ਉਨ੍ਹਾਂ ਕਿਹਾ ਕਿ ਮੋਟੇ ਅਨਾਜਾਂ ਵਿਚ ਰਾਗੀ ਜੋ ਕਿ ਸਰੀਰ ਵਿਚ ਆਇਰਨ , ਕੈਲਸ਼ੀਅਮ ਅਤੇ ਪੋਟਾਸ਼ੀਅਮ ਦੀ ਘਾਟ ਨੂੰ ਪੂਰਾ ਕਰਦੀ ਹੈ। ਇਸ ਤਰ੍ਹਾਂ ਹੀ  ਗੋਦਰਾ ਲੀਵਰ ਦੀ ਸਫ਼ਾਈ ਕਰਦਾ ਹੈ , ਸੁਵਾਂਕ ਸ਼ੂਗਰ, ਕੈਂਸਰ ਅਤੇ ਅਮੀਨੀਆ ਰੋਗਾਂ ਨਾਲ ਲੜਨ ਦੀ ਸ਼ਕਤੀ ਪੈਦਾ ਕਰਦਾ ਹੈ। ਇਸ ਤਰ੍ਹਾਂ ਹੀ ਕੁਟਕੀ ਮਰਦਾਂ ਵਿਚ ਸ਼ਕਰਾਣੂਆਂ ਦੀ ਗਿਣਤੀ ਵਧਾਉਂਦੇ ਹਨ। ਇਹ ਅੱਜ ਦੀ ਮਨੁੱਖੀ ਜ਼ਿੰਦਗੀ ਵਿਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੂਲਾ ਅਨਾਜ਼ ਉਗਾਉਣੇ ਅੱਜ ਦੇ ਸਮੇਂ ਵਿਚ ਜ਼ਰੂਰੀ ਹਨ। ਇਹ ਪੰਜ ਤਰ੍ਹਾਂ ਦੇ ਹੁੰਦੇ ਹਨ ਅਤੇ ਇੰਨ੍ਹਾਂ ਤੋਂ ਸਰੀਰ ਨੂੰ ਪੌਸ਼ਟਿਕ ਤੱਤ ਮਿਲਦੇ ਹਨ।



ਉੱਥੇ ਹੀ ਡਾ. ਸੰਦੀਪ ਕੌਰ ਨੇ ਵਲੋਂ ਆਰਗੇਨਿਕ ਖੇਤੀ ਨੂੰ ਤਰਜੀਹ ਦੇਣ ਤੇ ਜੋਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਮੋਟੇ ਅਨਾਜਾਂ ਦੀ ਖੋਜ ਅਤੇ ਕੈਮੀਕਲ ਖੇਤੀ ਨਾਲ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੈਮੀਕਲ ਖੇਤੀ ਕਰਨੀ ਕਾਫ਼ੀ ਮਹਿੰਗੀ ਪੈਂਦੀ ਹੈ ਅਤੇ ਇਸ ਦੇ ਸਰੀਰ ਤੇ ਬਹੁਤ ਜਿਆਦਾ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੈਕਟ ਫੂਡ ਜਿੱਥੇ ਮਨੁੱਖੀ ਸਿਹਤ ਲਈ ਖਤਰਨਾਕ ਰੋਲ ਅਦਾ ਕਰ ਰਹੇ ਹਨ। ਉਥੇ ਹੀ ਇੰਨ੍ਹਾਂ ਦੇ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈ ਰਹੇ ਹਨ। ਜਿਸ ਕਾਰਨ ਅੱਜ ਹਰ ਮਨੁੱਖ ਤਣਾਅ ਵਿਚ ਰਹਿਣ ਲੱਗਿਆ ਹੈ ਅਤੇ ਸ਼ੂਗਰ, ਕੈਂਸਰ ਅਤੇ ਕਿਡਨੀ ਦੇ ਮਰੀਜ ਵੱਧ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੋਨੋ ਕਲਚਰ ਵਿਚ ਅਸੀ ਇਕ ਤਰ੍ਹਾਂ ਦੀਆਂ ਹੀ ਚੀਜਾਂ ਵਰਤ ਰਹੇ ਹਾਂ। ਜਿਸ ਤਰ੍ਹਾਂ ਮਰਦਾਂ ਵਿਚ ਸ਼ਕਰਾਣੂਆਂ ਦੀ ਗਿਣਤੀ ਘੱਟ ਹੁੰਦੀ ਜਾ ਰਹੀ ਹੈ। ਉਸ ਹਿਸਾਬ ਨਾਲ ਹੀ ਆਉਣ ਵਾਲੀ ਪੀੜ੍ਹੀ ਖ਼ਤਮ ਹੋਣ ਦੀ ਕੰਗਾਰ ਤੇ ਆ ਗਈ ਹੈ। 


 ਇਸ ਮੌਕੇ ਡਾ. ਰਾਜਵੀਰ ਕੌਰ ਨੇਮਿੱਟੀ ਦੀ ਪਰਖ, ਡਾ. ਮਨਪ੍ਰੀਤ ਸਿੰਘ ਨੇ ਨਰਮੇ ਦੀ ਸੁਧਰੇ ਬੀਜਾਂ ਅਤੇ ਡਾ. ਜਗਦੀਸ਼ ਅਰੋੜਾ ਨੇ ਬਦਲਵੀਂ ਖੇਤੀ ਦੇ ਸਬੰਧ ਵਿਚ ਆਪਣੇ ਵਿਚਾਰ ਰੱਖੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਰਵਣ ਕੁਮਾਰ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਾਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਡਲ ਵਿਚ ਆਪਣੀ ਪੁਰਾਣੀ ਖੇਤੀ ਨੂੰ ਅਪਣਾਉਣਾ ਵੀ ਸਮੇਂ ਦੀ ਮੁੱਖ ਲੋੜ ਹੈ।  ਇਸ ਮੌਕੇ ਇਲਾਕੇ ਦੇ ਉਘੇ ਕਿਸਾਨਾਂ ਨੇ ਭਾਗ ਲਿਆ ਅਤੇ ਸਵਾਲ ਜਵਾਬ ਕੀਤੇ। 


Mar 17, 2023

ਨਰਮੇ ਦੇ ਬੀਜ ਤੇ ਸਰਕਾਰ ਦੇਵੇਗੀ ਸਬਸਿਡੀ

In order to increase the area under soft start, the Deputy Commissioner held a meeting with the officials.


 ਨਰਮੇ ਹੇਠ ਰਕਬਾ ਵਧਾਉਣ ਲਈ ਉਪਰਾਲੇ ਸ਼ੁਰੂ, ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ

ਕਿਸਾਨਾਂ ਨੂੰ ਨਰਮੇ ਦੀਆਂ ਪੁਰਾਣੀਆਂ ਛੱਟੀਆਂ ਨੂੰ ਨਸ਼ਟ ਕਰਨ ਦੀ ਅਪੀਲ


ਫਾਜਿ਼ਲਕਾ, 17 ਮਾਰਚ  ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 


                ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਨਰਮੇ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਉਪਰਾਲੇ ਸ਼ੁਰੂ ਹੋ ਗਏ ਹਨ ਇਸ ਲਈ ਡਿਪਟੀ ਕਮਿਸ਼ਨਰ ਡਾਸੇਨੂ ਦੁੱਗਲ ਆਈਏਐਸ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ

                ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਪਿੱਛਲੇ ਸਾਲ ਦੇ 96 ਹਜਾਰ ਹੈਕਟੇਅਰ ਦੇ ਮੁਕਾਬਲੇਇਕ ਲੱਖ ਪੰਜ ਹਜ਼ਾਰ ਹੈਕਟੇਅਰ ਰਕਬਾ ਨਰਮੇ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਇਸ ਲਈ ਨਰਮੇ ਵਾਲੇ ਪਿੰਡਾਂ ਵਿਚ ਕਿਸਾਨਾਂ ਤੱਕ ਜਿਆਦਾ ਤੋਂ ਜਿਆਦਾ ਤਕਨੀਕੀ ਜਾਣਕਾਰੀ ਪੁੱਜਦੀ ਕਰਨ ਲਈ ਖੇਤੀ ਵਿਭਾਗ ਵੱਲੋਂ ਕਿਸਾਨ ਮਿੱਤਰ ਭਰਤੀ ਕੀਤੇ ਜਾ ਰਹੇ ਹਨ ਉਥੇ ਹੀ ਕਿਸਾਨਾਂ ਨੂੰ ਨਰਮੇ ਦੇ ਬੀਜ ਤੇ ਸਬਸਿਡੀ ਵੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣੀ ਹੈ

                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਰਮੇ ਵਾਲੇ ਪਿੰਡਾਂ ਵਿਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਨਰਮੇ ਦੀਆਂ ਛਟੀਆਂ ਨੂੰ ਨਸ਼ਟ ਕਰਵਾਇਆ ਜਾ ਰਿਹਾ ਹੈਕਿਉਂਕਿ ਇਨ੍ਹਾਂ ਨਰਮੇ ਦੀਆਂ ਪੁਰਾਣੀਆਂ ਛਟੀਆਂ ਵਿਚ ਗੁਲਾਬੀ ਸੂੰਡੀ ਦਾ ਲਾਰਵਾ ਲੁਕਿਆ ਹੋਇਆ ਜ਼ੋ ਕਿ ਆਉਣ ਵਾਲੀ ਫਸਲ ਤੇ ਹਮਲਾ ਕਰ ਸਕਦਾ ਹੈ ਇਸ ਲਈ ਤੁੰਰਤ ਇਹ ਛਟੀਆਂ ਨਸ਼ਟ ਕਰਨੀਆਂ ਚਾਹੀਦੀਆਂ ਹਨ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਪਈਆਂ ਛਟੀਆਂ ਨੂੰ ਚੰਗੀ ਤਰਾਂ ਝਾੜ ਕੇ ਘਰ ਲੈ ਆਊਣ ਤੇ ਜ਼ੋ ਝਾੜਨ ਨਾਲ ਨੀਚੇ ਪੁਰਾਣੇ ਟੀਂਡੇ ਸਿੱਕਰੀਆਂ ਪੱਤੇ ਆਦਿ ਬਚਣ ਉਸਨੂੰ ਅੱਗ ਲਗਾ ਕੇ ਨਸ਼ਟ ਕਰ ਦੇਣ ਕਿਉਂਕਿ ਉਸੇ ਵਿਚ ਸੂੰਡੀ ਦਾ ਲਾਰਵਾ ਹੈ

                ਡਿਪਟੀ ਕਮਿਸ਼ਨਰ ਨੇ ਸਿੰਚਾਈ ਵਿਭਾਗ  ਨੂੰ ਹਦਾਇਤ ਕੀਤੀ ਕਿ ਪਹਿਲੀ ਅਪ੍ਰੈਲ ਤੋਂ ਨਹਿਰਾਂ ਵਿਚ ਕਿਸਾਨਾਂ ਨੂੰ ਨਰਮੇ ਲਈ ਪਾਣੀ ਦਿੱਤਾ ਜਾਵੇ ਉਨ੍ਹਾਂ ਨੇ ਕਿਹਾ ਕਿ ਨਹਿਰਾਂ ਦੀ ਸਫਾਈ ਜਾਂ ਨਦੀਨ ਮਾਰੋ ਮੁਹਿੰਮ ਲਈ ਮੰਗ ਅਨੁਸਾਰ ਮਗਨਰੇਗਾ ਕਰਮੀ ਮੁਹਈਆ ਕਰਵਾਏ ਜਾ ਰਹੇ ਹਨ

                ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਸਿੰਘ ਨੇ ਦੱਸਿਆ ਕਿ ਵਿਭਾਗ ਹੁਣ ਤੱਕ ਪਿੰਡ ਪੱਧਰ ਤੇ 216 ਕਿਸਾਨ ਸਿਖਲਾਈ ਕੈਂਪ ਲਗਾ ਚੁੱਕਾ ਹੈ ਅਤੇ ਪਿੰਡਾਂ ਦੀਆਂ ਸਾਂਝੀਆਂ ਥਾਂਵਾਂ ਤੇ ਨੋਟਿਸ ਬੋਰਡ ਵੀ ਲਗਾਏ ਜਾਣਗੇ ਜਿੱਥੇ ਕਿਸਾਨਾਂ ਨੂੰ ਫਸਲਾਂ ਸਬੰਧੀ ਜਾਣਕਾਰੀ ਚਸਪਾ ਕੀਤੀ ਜਾਇਆ ਕਰੇਗੀ ਇਸ ਤੋਂ ਬਿਨ੍ਹਾਂ ਨਰਮੇ ਦੇ ਬੀਜਾਂ ਦੀ ਜਾਂਚ ਲਈ ਫਲਾਇੰਗ ਸੁਕੈਡ ਗਠਿਤ ਕਰ ਦਿੱਤਾ ਗਏ ਹਨ ਜਦ ਕਿ ਨਰਮੇ ਦੀਆਂ ਜਿਨਿੰਗ ਮਿੱਲਾਂ ਵਿਚੋਂ ਗੁਲਾਬੀ ਸੁੰਡੀ ਦਾ ਲਾਰਵਾ ਬਾਹਰ ਨਾ ਆਵੇ ਇਸ ਲਈ ਵੀ ਤਿੰਨ ਨਿਗਰਾਨ ਟੀਮਾਂ ਲਗਾਈਆਂ ਗਈਆਂ ਹਨ

                ਬੈਠਕ ਵਿਚ ਐਸਡੀਐਮ ਸ੍ਰੀ ਨਿਕਾਸ ਖੀਂਚੜਡੀਡੀਪੀਓ ਸ੍ਰੀ ਸੰਜੀਵ ਕੁਮਾਰਐਚਡੀਓ ਸ੍ਰੀ ਸੋਪਤ ਰਾਮ ਸਹਾਰਨਏਡੀਓ ਮਮਤਾ ਅਤੇ ਵਿੱਕੀ ਕੁਮਾਰਜਿ਼ਲ੍ਹਾ ਮੰਡੀ ਅਫ਼ਸਰ ਦਵਿੰਦਰ ਸਿੰਘ ਆਦਿ ਵੀ ਹਾਜਰ ਸਨ

Mar 16, 2023

ਪੀਟੈਟ ਦਾ ਪੇਪਰ ਰੱਦ ਕਰਕੇ ਦੁਬਾਰਾ ਲਿਆ ਜਾਵੇ -ਯੂਨੀਅਨ

 

Petition's paper should be rejected and retaken -Union

ਫ਼ਾਜਿ਼ਲਕਾ, 16 ਮਾਰਚ ( ਹਰਵੀਰ ਬੁਰਜਾਂ )- ਸਰਕਾਰ ਵਲੋ ਪਿਛਲੇ ਦਿਨੀਂ ਲਿਆ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਈਟੀਟੀ ਪੇਪਰ 1 ਜੋਂ ਕਿ 12 ਮਾਰਚ 2023 ਨੂੰ ਲਿਆ ਗਿਆ ਸੀ ਜਿਸ ਵਿੱਚ ਬਹੁਤ ਜਿਆਦਾ ਮਿਸ ਪ੍ਰਿੰਟ ਸੀ ਵਿਦਿਆਰਥੀਆਂ ਨੂੰ ਬਹੁਤ ਸਾਰੀ ਮੁਸ਼ਕਿਲ ਦਾ ਸਾਮ੍ਹਣਾ ਕਰਨਾ ਪਿਆ । ਕਈ ਪੇਪਰ ਦੀ ਸੀਲ ਵੀ ਪਹਿਲਾ ਤੋਂ ਖੁੱਲੀ ਹੋਈ ਸੀ । ਪੈਟਰਨ ਵੀ ਬਹੁਤ ਜਿਆਦਾ ਗਲਤ ਸੀ । ਹਰ ਇਕ ਪ੍ਰਸ਼ਨ ਲਈ ਇਕ ਮਿੰਟ ਦਿੱਤਾ ਜਾਂਦਾ ਹੈ ਪਰ ਪ੍ਰਿੰਟ ਖਰਾਬ ਹੋਣ ਕਰਕੇ ਵਿਦਿਆਰਥੀ ਨੂੰ ਇਕ ਪ੍ਰਸ਼ਨ ਲਈ 3 ਤੋਂ ਵੱਧ ਮਿੰਟ ਲਗੇ ਕਈ ਸੈੱਟ ਦੇ ਪੇਜ ਬਿਲਕੁਲ ਖਾਲੀ ਸੀ । ਪੇਪਰ ਦੇ ਪ੍ਰਿੰਟ ਕਰਕੇ ਦੇਣ ਤੇ ਵਿਦਿਆਰਥੀ ਦੇ 30-40 ਮਿੰਟ ਖਰਾਬ ਕੀਤੇ ਗੇ ।  ਅਧਿਆਪਕਾ ਵਲੋ ਵਿਦਿਆਰਥੀਆ ਨੂੰ ਹਰਾਸਮੇਂਟ ਕੀਤਾ ਗਿਆ । ਪੇਪਰ ਦੇ ਵਿਚ ਕਿਤੇ ਵੀ subject ਤਰਤੀਬ ਵਾਰ ਨਹੀਂ ਵੰਡੇ ਗੇ ਸੀ । ਤੇ ਵਿਦਿਆਰਥੀ ਮਾਨਸਿਕ ਤੌਰ ਤੇ ਬਹੁਤ ਪ੍ਰੇਸ਼ਾਨ ਹਨ ਸਰਕਾਰ ਵਲੋ ਕੋਈ ਜਵਾਬ ਨਹੀਂ ਦਿੱਤਾ ਗਿਆPstet ਯੂਨੀਅਨ ਦੇ ਪ੍ਰਧਾਨ ਅਮਨ ਕੰਬੋਜ , vice ਪ੍ਰਧਾਨ ਸ਼ੇਰਬਾਜ, ਸੋਨੂੰ ਕੰਬੋਜ , ਰਿੰਕੂ ਸਿੰਘ , ਦਾ ਕਹਿਣਾ ਹੈ ਕਿ ਅਸੀਂ ਆਉਣ ਵਾਲੀ ਇਸ 20-03-2023ਦਿਨ ਸੋਮਵਾਰ ਨੂੰ ਸੰਗਰੂਰ cm ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਾਂ ਜੇਕਰ ਸਰਕਾਰ ਫੇਰ ਵੀ ਹੱਲ ਨਹੀਂ ਕਰਦੀ ਤਾਂ ਯੂਨੀਅਨ ਵਲੋ ਤਕੜਾ ਸੰਘਰਸ਼  ਕੀਤਾ ਜਾਵੇ ਗਾ ਸਾਡੀ ਇਕੋ ਮੰਗ ਹੈ ਸਾਡਾ pstet ਈਟੀਟੀ( ਪੇਪਰ 1) ਰੱਦ ਕਰਕੇ ਦੁਬਾਰਾ ਪੇਪਰ ਲਿਆ ਜਾਵੇ 


ਸਰਕਾਰੀ ਹਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੂੰਮਿਆ ਵਾਲੀ ਵਿਚ ਦਾਖਲੇ ਵਧਾਉਣ ਲਈ ਪ੍ਰਚਾਰ ਵਾਹਨ ਕੀਤਾ ਰਵਾਨਾ

 

A campaign vehicle was dispatched to increase enrollment in Government High and Government Primary School Jhumya Wali


ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਮੁਹੱਈਆ ਕਰਵਾ ਰਹੀ ਹੈ ਮਿਆਰੀ ਸਿੱਖਿਆ -ਬੀਐਨਓ ਸੁਖਦੇਵ ਸਿੰਘ ਗਿੱਲ 


ਸਰਕਾਰੀ ਸਕੂਲਾਂ ਨੂੰ ਬਣਾਇਆ ਗਿਆ ਹੈ ਸਮੇਂ ਦੇ ਹਾਣ ਦਾ  - ਬੀਪੀਈਓ ਭਾਲਾ ਰਾਮ

 ਫ਼ਾਜਿ਼ਲਕਾ - ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਲਗਾਤਾਰ ਜਾਗਰੂਕਤਾ ਅਭਿਆਨ ਜਾਰੀ ਹੈ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਅੱਜ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਝੂੰਮਿਆ ਵਾਲੀ ਵਿਖੇ ਦਾਖਲੇ ਵਧਾਉਣ ਲਈ  ਚੇਤਨਾ ਵਾਹਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਤੇ ਬੀਐਨਓ ਸੁਖਦੇਵ ਸਿੰਘ ਗਿੱਲ ਅਤੇ ਬੀਪੀਈਓ ਭਾਲਾ ਰਾਮ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ। ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਸੁਧਾਰ ਦੇ ਨਾਲ ਨਾਲ ਰਾਜ ਸਰਕਾਰ ਵੱਲੋਂ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਰਿਹਾ ਹੈ ਜਿੱਥੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।

ਉਹਨਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਹੈੱਡ ਮਾਸਟਰ ਆਸ਼ੀਸ਼ ਕੁਮਾਰ ਅਤੇ ਸੀਐਚਟੀ ਮਹਾਂਵੀਰ ਟਾਂਕ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਇਸ ਅਭਿਆਨ ਦੌਰਾਨ ਸਮਾਜ ਨਾਲ ਰਾਬਤਾ ਕਰਕੇ ਲੋਕਾਂ ਨੂੰ ਦਾਖਲੇ ਬਾਰੇ ਜਾਣਕਾਰੀ ਦੇਣਗੇ।

ਇਸ ਮੌਕੇ ਤੇ ਸਬੰਧਿਤ ਸਕੂਲਾਂ ਦੇ ਸਟਾਫ ਮੈਂਬਰ ਵੀ ਹਾਜਰ ਸਨ।

ਸਰਕਾਰੀ ਹਾਈ ਸਕੂਲ ਢੀਂਗਾਵਾਲੀ ਦੇ ਖਿਡਾਰੀ ਤੀਰਥ ਰਾਜ ਨੇ ਦੋ ਗੋਲਡ ਮੈਡਲ ਜਿੱਤ ਕੇ ਰਚਿਆ ਇਤਿਹਾਸ



ਅਬੋਹਰ, 16 ਮਾਰਚ (ਬਲਰਾਜ ਸਿੰਘ ਸਿੱਧੂ /ਹਰਵੀਰ ਬੁਰਜਾਂ )

ਕਿਹਾ ਜਾਂਦਾ ਹੈ ਕਿ ਇਨਸਾਨ ਜਦ ਕੁਝ ਨਵਾਂ ਕਰਨ ਦੀ ਠਾਣ ਲਵੇ ਤਾਂ ਕੋਈ ਵੀ ਮੁਸ਼ਕਲ ਉਸਦਾ ਰਸਤਾ ਨਹੀਂ ਰੋਕ ਸਕਦੀ ਬਸ ਮਨ ਵਿੱਚ ਕੁੱਝ ਕਰਨ ਦਾ ਦ੍ਰਿੜ ਇਰਾਦਾ ਹੋਣਾ ਚਾਹੀਦਾ ਹੈ। ਅਜਿਹਾ ਹੀ ਕਰ ਵਿਖਾਇਆ ਹੈ ਸਰਕਾਰੀ ਹਾਈ ਸਕੂਲ ਢੀਂਗਾਵਾਲੀ ਦੇ ਖਿਡਾਰੀ ਤੀਰਥ ਰਾਜ ਨੇ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਖੂਈਆਂ ਸਰਵਰ ਸਤੀਸ਼ ਮਿਗਲਾਨੀ ਅਤੇ ਮੁੱਖ ਅਧਿਆਪਕ ਸ਼੍ਰੀ ਰਾਮ ਨੇ ਦੱਸਿਆ ਕਿ ਪਿਛਲੇ ਦਿਨੀ ਲੁਧਿਆਣਾ ਵਿਖੇ ਹੋਈਆ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਦੀਆਂ ਰਾਜ ਪੱਧਰੀ ਖੇਡਾਂ ਵਿਚ ਸਕੂਲ ਦੇ ਹੋਣਹਾਰ ਖਿਡਾਰੀ ਤੀਰਥ ਰਾਜ ਨੇ 100 ਮੀਟਰ ਦੌੜ ਅਤੇ ਲੰਬੀ ਛਾਲ ਵਿੱਚ ਬਾਕਮਾਲ ਪ੍ਰਦਰਸ਼ਨ ਕਰਦੇ ਹੋਏ 2 ਗੋਲਡ ਮੈਡਲ ਜਿੱਤੇ ਹਨ। ਇਸ ਮੌਕੇ ਤੇ ਸੀਨੀਅਰ ਅਧਿਆਪਕ ਦਿਨੇਸ਼ ਕੁਮਾਰ ਅਤੇ ਯੋਗੇਂਦਰ ਕੁਮਾਰ ਨੇ ਦੱਸਿਆ ਕਿ ਕੋਚ ਵਿਕਾਸ ਸਹਾਰਨ,ਰਾਹੁਲ ਕੁਮਾਰ ਅਤੇ ਮਹਿੰਦਰ ਕੁਮਾਰ ਦੀ ਯੋਗ ਅਗਵਾਈ ਵਿੱਚ ਖਿਡਾਰੀ ਨੇ ਸਖ਼ਤ ਮਿਹਨਤ ਨਾਲ ਦੋ ਗੋਲਡ ਮੈਡਲ ਜਿੱਤ ਕੇ ਆਪਣੇ ਸਕੂਲ, ਅਧਿਆਪਕਾਂ, ਮਾਪਿਆਂ, ਬਲਾਕ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪਹੁੰਚਣ ਤੇ ਬੀਪੀਈਓ ਸਤੀਸ਼ ਮਿਗਲਾਨੀ ਮੁੱਖ ਅਧਿਆਪਕ ਸ਼੍ਰੀ ਰਾਮ,ਆਈ ਈ ਆਰ ਟੀ ਰਮੇਸ਼ ਸਹਾਰਨ ਅਤੇ ਪਿੰਡ ਸਰਪੰਚ ਯੋਗੇਸ਼ ਸਹਾਰਨ ਦੁਆਰਾ ਖਿਡਾਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਮੂਹ ਸਕੂਲ ਸਟਾਫ ,ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਖਿਡਾਰੀ ਤੀਰਥ ਰਾਜ ਨੂੰ ਵਧਾਈਆਂ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ

ਪੜ੍ਹੋ ਅੱਜ 16 ਮਾਰਚ 2023 ਦੇ ਕੁਝ ਖਾਸ ਕਰੰਟ ਅਫ਼ੇਅਰ ਸਬੰਧੀ ਸਵਾਲ ਜਵਾਬ

  ਪ੍ਰਸ਼ਨ 1 - ਚੀਨ ਅਤੇ ਅਰੁਣਾਚਲ ਵਿਚਾਲੇ ਅਮਰੀਕਾ ਨੇ ਕਿਸ ਨੂੰ ਕੌਮਾਂਤਰੀ ਸਰਹੱਦ ਮੰਨਿਆ ਹੈ 

ਉਤਰ ਮੈਕਮੋਹਨ 


ਪ੍ਰਸ਼ਨ -2 ਜੀ-20 ਸੰਮੇਲਨ ਵਿਚ ਕਿੰਨੇ ਮੁਲਕਾਂ ਦੇ ਕਿੰਨੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ 

ਉਤਰ 28 ਮੁਲਕਾਂ ਦੇ 50 ਤੋਂ ਜਿਆਦਾ ਪ੍ਰਤੀਨਿਧੀ 


ਪ੍ਰਸ਼ਨ ਜੀ-20 ਸੰਮੇਲਨ ਵਿਚ ਜੋ ਅਮ੍ਰਿਤਸਰ ਸਾਹਿਬ ਵਿਚ ਹੋ ਰਿਹਾ ਹੈ ਕਿਸ ਗੱਲ ਤੇ ਜੋਰ ਦਿੱਤਾ ਗਿਆ ਹੈ 

ਉਤਰ ਖੋਜ ਕਾਰਜਾਂ ਵਿਚ ਆਪਸੀ ਸਹਿਯੋਗ ਤੇ ਜੋਰ ਦਿੱਤਾ ਗਿਆ ਹੈ 


ਪ੍ਰਸ਼ਨ - ਭਾਰਤ ਵਲੋਂ ਪਾਕਿਸਤਾਨ ਦੇ ਕਿਸ ਰੱਖਿਆ ਮੰਤਰੀ ਨੂੰ ਐਸਸੀਓ ਮੀਟਿੰਗ ਲਈ ਸੱਦਾ ਭੇਜਿਆ ਗਿਆ ਹੈ 

ਉਤਰ ਖਵਾਜਾ ਆਸਿਫ਼ ਨੂੰ 


ਪ੍ਰਸ਼ਨ - ਮੱਧ ਅਤੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਧ ਪ੍ਰਦੂਸਿ਼ਤ 15 ਸ਼ਹਿਰਾਂ ਵਿਚੋਂ ਭਾਰਤ ਵਿਚ ਕਿੰਨੇ ਹਨ 

ਉਤਰ 12 


ਪ੍ਰਸ਼ਨ - ਭਾਰਤ ਵਿਚ ਪ੍ਰਦੂਸ਼ਣ ਦੇ ਮਾਮਲੇ ਵਿਚ ਕਿਹੜਾ ਸ਼ਹਿਰ ਸਭ ਤੋਂ ਜਿਆਦਾ ਪ੍ਰਦੂਸਿ਼ਤ ਹੈ ? 

ਉਤਰ ਭਿਵਾੜੀ ਸ਼ਹਿਰ 


Mar 15, 2023

ਦਾਨੀ ਸੱਜਣ ਰੂਪ ਚੰਦ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਰਿਆਮ ਪੁਰਾ (ਆਵਾ) ਨੂੰ ਇਨਵਰਟਰ ਦਾਨ ਦਿੱਤਾ



ਫ਼ਾਜਿ਼ਲਕਾ -ਬਲਰਾਜ ਸਿੰਘ ਸਿੱਧੂ /ਹਰਵੀਰ ਬੁਰਜਾਂ 

ਸਰਕਾਰੀ ਪ੍ਰਾਇਮਰੀ ਸਕੂਲ  ਵਰਿਆਮ ਪੁਰਾ (ਆਵਾ ) ਵਿਖੇ ਵਿਦਿਆਰਥੀਆਂ ਅਤੇ ਸਕੂਲ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪਿੰਡ ਦੀ ਪੰਚਾਇਤ ਅਤੇ ਦਾਨੀ ਸੱਜਣਾਂ ਵੱਲੋਂ ਹਮੇਸ਼ਾ ਵੱਧ ਚੜ ਕੇ ਸਹਿਯੋਗ ਦਿੱਤਾ ਜਾਂਦਾ ਹੈ।

ਇਸ ਲੜੀ ਨੂੰ ਅੱਗੇ ਵਧਾਉਂਦਿਆਂ ਦਾਨੀ ਸੱਜਣ ਰੂਪ ਚੰਦ ਪੁੱਤਰ ਲਾਲ ਚੰਦ ਵੱਲੋਂ ਸਕੂਲ ਨੂੰ ਇੰਨਵਰਟਰ ਦਾਨ ਦਿੱਤਾ ਗਿਆ। 

ਪਿੰਡ ਦੇ ਵਸਨੀਕ ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ  ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਭਾਗੀ ਗ੍ਰਾਂਟਾ ਦੇ ਨਾਲ ਨਾਲ ਸਕੂਲ ਸਟਾਫ ਦੀ ਮਿਹਨਤ  ਅਤੇ ਦਾਨੀ ਸੱਜਣਾਂ ਵੱਲੋਂ  ਦਿੱਤੇ ਯੋਗਦਾਨ ਨੇ ਵੀ ਅਹਿਮ ਰੋਲ ਅਦਾ ਕਿੱਤਾ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਦਾਨੀ ਸੱਜਣਾਂ ਦਾ ਹਮੇਸ਼ਾ ਧੰਨਵਾਦ ਕੀਤਾ ਜਾਂਦਾ ਹੈ। 

ਇਸ ਮੌਕੇ ਤੇ ਮੁੱਖ ਅਧਿਆਪਕ ਵਰਿੰਦਰ ਕੁੱਕੜ ਨੇ ਕਿਹਾ ਕਿ ਪਿੰਡ ਦੇ ਦਾਨੀ ਸੱਜਣਾਂ ਵੱਲੋਂ ਸਕੂਲ ਦੀਆਂ ਲੋੜਾਂ ਲਈ ਹਮੇਸ਼ਾਂ ਵੱਧ ਚੜ ਕੇ ਸਹਿਯੋਗ ਦਿੱਤਾ ਜਾਂਦਾ ਹੈ। ਉਹਨਾਂ ਨੇ ਇਸ ਮੌਕੇ ਤੇ ਦਾਨੀ ਰੂਪ ਚੰਦ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੁਆਰਾ ਦਿੱਤੀ ਗਈ ਇਹ ਸੁਗਾਤ ਬੱਚਿਆਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸਹਾਈ ਹੋਵੇਗੀ।ਇਸ ਨੇਕ ਕਾਰਜ ਲਈ ਸਕੂਲ ਸਟਾਫ ਅਤੇ ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ  ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਮੁੱਖ ਅਧਿਆਪਕ ਵਰਿੰਦਰ ਕੁੱਕੜ, ਸਕੂਲ ਸਟਾਫ ਮੈਂਬਰ ਮੈਡਮ ਮੋਨਿਕਾ ਰਾਣੀ, ਮੈਡਮ ਸੁਮਨਦੀਪ,ਮੈਡਮ ਰੂਬੀਨਾ ਪਾਸੀਂ, ਮੈਡਮ ਮੀਨਾ ਰਾਣੀ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਓਮ ਪ੍ਰਕਾਸ਼ ਮੌਜੂਦ ਸਨ।

ਵੀਜ਼ਾ ਲੇਡਰ ਕੰਸਲਟੈਂਟ ਫਰਮ ਦਾ ਲਾਇਸੈਂਸ ਰੱਦ


ਫਾਜਿ਼ਲਕਾ, 15 ਮਾਰਚ
ਜਿ਼ਲ੍ਹਾ ਮੈਜਿਸਟ੍ਰੇਟ ਫਾਜਿ਼ਲਕਾ ਡਾ: ਸੇਨੂ ਦੁੱਗਲ ਆਈਏਐਸ ਨੇ ਪੰਜਾਬ ਟ੍ਰੈਵਲ ਪ੍ਰੋਫੈਸਨਲ ਰੈਗੁਲੇਸ਼ਨ ਐਕਟ 2012 ਦੇ ਸੈਕਸ਼ਨ 6(1)(ਜੀ) ਅਤੇ ਪੰਜਾਬ ਟਰੈਵਲ ਪ੍ਰੋਫੈਸਨਲ ਰੇਗੁਲੇਸ਼ਨ ਐਕਟ 2013 ਦੇ ਨਿਯਮ 5 ਦੇ ਸਬ ਨਿਯਮ 2 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਫਰਮ ਮੈਸ: ਵੀਜ਼ਾ ਲੇਡਰ ਕੰਸਲਟੈਂਟ, ਨੇੜੇ ਹਕੀਕਤ ਰਾਏ ਚੌਕ, ਸਰਕੁਲਰ ਰੋਡ, ਅਬੋਹਰ 152116 ਨੂੰ ਜਾਰੀ ਲਾਇਸੈਂਸ ਨੰਬਰ 74—ਪੇਸ਼ੀ ਮਿਤੀ 05—12—2017 ਨੂੰ ਰੱਦ ਕਰ ਦਿੱਤਾ ਗਿਆ ਹੈ। ਅਜਿਹਾ ਫਰਮ ਦੇ ਇਕ ਹਿੱਸੇਦਾਰ ਵੱਲੋਂ ਹਿੱਸੇਦਾਰੀ ਛੱਡ ਦਿੱਤੇ ਜਾਣ ਕਾਰਨ ਅਤੇ ਦੂਜ਼ੇ ਵੱਲੋਂ ਵੀ ਲਿਖਤੀ ਜਵਾਬ ਪ੍ਰਾਪਤ ਹੋਣ ਤੇ ਬਾਅਦ ਕੀਤਾ ਗਿਆ।

ਪੜ੍ਹੋ ਅੱਜ 15 ਮਾਰਚ 2023 ਦੇ ਖਾਸ ਮੁੁੱਦਿਆਂ ਤੇ ਕਰੰਟ ਅਫੇਅਰ , ਕਰੋ ਆਪਣੇ ਗਿਆਨ ਵਿਚ ਵਾਧਾ

1 ਪ੍ਰਸ਼ਨ -ਪੰਜਾਬ ਵਿਚ ਹੌਜਰੀ ਸਨਅਤ ਕਿਹੜੇ ਸ਼ਹਿਰ ਵਿਚ ਹੈ ? 

1 ਲੁਧਿਆਣਾ                                2 ਮੋਗਾ 

3. ਪਟਿਆਲਾ                                4 ਮਲੋਟ 


2 ਪ੍ਰਸ਼ਨ    ਜੀ-20 ਸੰਮੇਲਨ ਲਈ ਪੰਜਾਬ ਦੇ ਕਿਹੜੇ ਸ਼ਹਿਰ ਵਿਚ ਦੋ ਸੰਮੇਲਨ ਹੋ ਰਹੇ ਹਨ ? 

1. ਸ੍ਰੀ ਮੁਕਤਸਰ ਸਾਹਿਬ             2. ਲੁਧਿਆਣਾ 

3. ਪਟਿਆਲਾ                             4 ਸ੍ਰੀ ਅਮ੍ਰਿਤਸਰ ਸਾਹਿਬ 


3 ਪ੍ਰਸ਼ਨ ਰਾਜ ਸਭਾ ਦਾ ਸਭਾਪਤੀ ਕੌਣ ਹੁੰਦਾ ਹੈ ? 

1 ਪ੍ਰਧਾਨ ਮੰਤਰੀ           2 ਮੁੱਖ ਮੰਤਰੀ 

3. ਉਪ ਮੁੱਖ ਮੰਤਰੀ        4 ਉਪ ਰਾਸ਼ਟਰਪਤੀ 


4 ਪ੍ਰਸ਼ਨ ਭਾਰਤ ਦੀਆਂ ਕਿੰਨੀਆਂ ਫਿ਼ਲਮਾਂ ਨੁੰ ਆਸਕਰ ਅਵਾਰਡ ਮਿਲਿਆ ਹੈ 

1 ਦੋ         2 ਤਿੰਨ 

3 ਪੰਜ       4 ਸੱਤ 


5 ਪ੍ਰਸ਼ਨ  ਭਾਰਤ ਵਿਚ ਬਦਲਦੀਆਂ ਮੌਸਮੀ ਪ੍ਰਸਥਿਤੀਆਂ ਵਿਚ ਗਰਮੀ ਦੀ ਸ਼ੁਰੂਆਤ ਕਿਹੜੇ ਮਹੀਨੇ ਸ਼ੁਰੂ ਹੁੰਦੀ ਹੈ 

1 ਮਾਰਚ     2 ਫਰਵਰੀ 

3 ਅਪ੍ਰੈਲ    4 ਮਈ 

6 ਪ੍ਰਸ਼ਨ ਉਤਰ ਕੋਰੀਆ ਵਲੋਂ ਕਿੰਨੀਆਂ ਮਿਜਾਇਲਾਂ ਦਾ ਪ੍ਰੀਖਣ ਕੀਤਾ ਗਿਆ 

1 ਇਕ     2 ਚਾਰ 

3 ਦੋ       4 ਤਿੰਨ 


7 ਪ੍ਰਸ਼ਨ -ਵਿਰਾਸਤ ਏ ਖਾਲਸਾ ਪੰਜਾਬ ਦੇ ਕਿਸ ਸ਼ਹਿਰ ਵਿਚ ਸਥਿਤ ਹੈ 

1   ਪਟਿਆਲਾ ,         2 ਸ੍ਰੀ ਮੁਕਤਸਰ ਸਾਹਿਬ, 

3   ਸ੍ਰੀ ਆਨੰਦਪੁਰ ਸਾਹਿਬ     4 ਜਲੰਧਰ 


8 ਪ੍ਰਸ਼ਨ    ਵਾਤਾਵਰਣ ਪ੍ਰੇਮੀ ਸ਼ਬਦ ਕਿਸ ਗੁਰੂ ਨੁੰ ਸੰਬੋਧਨ ਕਰਦਾ ਹੈ 

1 ਗੁਰੂ ਹਰਿ ਰਾਇ ਜੀ ,     2   ਗੁਰੂ ਅਗੰਦ ਦੇਵ ਜੀ 

2 ਸ੍ਰੀ ਗੁਰੂ ਨਾਨਕ ਦੇਵ ਜੀ       4 ਸ੍ਰੀ ਗੁਰੂ ਤੇਗ ਬਹਾਦਰ ਜੀ 


9 ਪ੍ਰਸਨ - ਉਹ ਕਿਹੜਾ ਵਿਕਸਤ ਦੇਸ਼ ਹੈ ਜਿਸ ਦੇ ਦੋ ਬੈਂਕ ਫੇਲ ਹੋ ਗਏ ਹਨ 

1 ਅਮਰੀਕਾ         2 ਇੰਗਲੈਂਡ 

3 ਯੂਨਾਟਿੲਡ ਕਿੰਗਡਮ     4 ਰੂਸ 

10 ਵਿਸ਼ਵ ਹਵਾ ਗੁਣਵਤਾ ਵਿਚ ਭਾਰਤ ਦਾ ਕਿੰਨਵਾ ਸਥਾਨ ਹੈ 

1 ਚੌਥਾ       2 ਦੂਜਾ 

3 ਪੰਜਵਾਂ       4 ਅੱਠਵਾਂ 


11 ਫਰਵਰੀ 2023 ਦੌਰਾਨ ਦੇਸ਼ ਵਿਚ ਥੋਕ ਮਹਿੰਗਾਈ ਦੀ ਦਰ ਕਿੰਨੀ ਰਹੀ 

1 3.85 ਫੀਸਦੀ     2 2 ਫੀਸਦੀ 

3  4 ਫੀਸਦੀ         4   1 ਫੀਸਦੀ 


Ans 1 -1 , 2- 4 , 3-4  , 4-2   5-1 ,6-2,  7-3 , 8-1, 9-1, 10-4  ,11-1

Mar 14, 2023

ਫਿਰੋਜ਼ਪੁਰ ਵਿਖੇ 100 ਬੈਡਾਂ ਦੇ ਪੀ ਜੀ ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋਵੇਗੀ: ਸੁਖਬੀਰ ਸਿੰਘ ਬਾਦਲ




ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਇਸ ਲਈ ਪ੍ਰਵਾਨਗੀ ਦਿੱਤੀ


ਫਿਰੋਜ਼ਪੁਰ/ਚੰਡੀਗੜ੍ਹ, 14 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈਡਾਂ ਦੇ ਪੀ ਜੀ ਆਈ ਸੈਟੇਲਾਈਟ ਸੈ਼ਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਮਨਸੁੱਖ ਮਾਂਡਵੀਆ ਨੇ ਇਸਦੀ ਪ੍ਰਵਾਨਗੀ ਦੇ ਦਿੱਤੀ ਹੈ।


ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਇਸ ਸਬੰਧ ਵਿਚ ਕੇਂਦਰੀ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ, ਨੇ ਕਿਹਾ ਕਿ  ਭਾਵੇਂ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀਸਰਕਾਰ  ਨੇ 2016 ਵਿਚ ਇਸਦੀ ਮਨਜ਼ੂਰੀ ਮਿਲਣ ਮਗਰੋਂ 27.5 ਏਕੜ ਜ਼ਮੀਨ ਪੀ ਜੀ ਆਈ ਸੈਟੇਲਾਈਟ ਸੈਂਟਰ ਵਾਸਤੇ ਤਬਦੀਲ ਵੀ ਕਰ ਦਿੱਤੀ ਸੀ ਪਰ ਪਿਛਲੀ ਕਾਂਗਰਸ ਸਰਕਾਰ ਤੇ ਹੁਣ ਆਪ ਸਰਕਾਰ ਸਮੇਤ ਸਮੇਂ ਦੀਆਂ ਸਰਕਾਰਾਂ ਨੇ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਵਿਚ ਕੋਈ ਦਿਲਚਸਪੀ ਨਹੀਂ ਵਿਖਾਈ। ਉਹਨਾਂ ਕਿਹਾ ਕਿ ਇਹ ਫਿਰੋਜ਼ਪੁਰ ਦੇ ਲੋਕਾਂ ਵਾਸਤੇ ਖੁਸ਼ੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਫੈਸਲਾ ਲਿਆ ਹੈ ਕਿ ਉਹਨਾਂ ਵੱਲੋਂ ਇਹਮਾਮਲਾ  ਚੁੱਕਣ ਤੋਂ ਬਾਅਦ ਹੁਣ ਪ੍ਰਾਜੈਕਟ ਨੂੰ ਤਰਜੀਹ ਦੇ ਆਧਾਰ ’ਤੇ ਲਿਆ ਜਾਵੇਗਾ ਅਤੇ ਇਸਦੀ ਉਸਾਰੀ ਜਲਦੀ ਸ਼ੁਰੂ ਕਰਵਾਈ ਜਾਵੇਗੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਪ੍ਰਾਜੈਕਟ ਲਈ ਥਾਂ ਪੀ ਜੀ ਆਈ ਚੰਡੀਗੜ੍ਹ ਕਮੇਟੀ ਨੂੰ ਟਰਾਂਸਫਰ ਕਰਨ ਦੇ ਨਾਲ ਨਾਲ 490.54 ਕਰੋੜ ਰੁਪਏ ਦੀ ਮਨਜ਼ੂਰੀ ਵੀ ਦਿੱਤੀ ਗਈ ਸੀ ਪਰ ਫਿਰ ਪ੍ਰਾਜੈਕਟ 7 ਸਾਲ ਪਛੜ ਗਿਆ ਹੈ। ਉਹਨਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕਾਂ ਨੂੰ ਇਸਦੀ ਵੱਡੀ ਮਾਰ ਪਈ ਹੈ ਕਿਉਂਕਿ ਉਹਨਾਂ ਨੂੰ ਸਪੈਸ਼ਲਟੀ ਕੇਅਰ ਵਾਸਤੇ ਬਹੁਤ ਦੂਰ ਦੁਰਾਡੇ ਚਲ ਕੇ ਜਾਣਾ ਪੈਂਦਾ ਹੈ। ਉਹਨਾਂ ਕਿਹਾ ਕਿ ਇਕ ਵਾਰ ਮੁਕੰਮਲ ਹੋਣ ’ਤੇ ਇਹ ਪ੍ਰਾਜੈਕਟ ਸਰਹੱਦੀ ਪੱਟੀ ਵਾਸਤੇ ਬੇਹੱਦ ਲਾਹੇਵੰਦ ਸਾਬਤ ਹੋਵੇਗਾ।

ਸਰਦਾਰ ਬਾਦਲ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਛੇਤੀ ਰੱਖਿਆ ਜਾਵੇ ਜਿਸ ਮਗਰੋਂ ਇਸਦੀ ਉਸਾਰੀ ਤੇਜ਼ੀ ਨਾਲ ਕੀਤੀ ਜਾਵੇ।

ਕਿਸਾਨਾਂ ਨੂੰ ਵਿਕਸਿਤ ਖੇਤੀ ਤਕਨੀਕਾਂ ਅਪਨਾਉਣ ਦਾ ਸੱਦਾ ਦਿੰਦਾ ਫਰੀਦਕੋਟ ਦਾ ਕਿਸਾਨ ਮੇਲਾ ਨੇਪਰੇ ਚੜਿਆ

 



ਫਰੀਦਕੋਟ 14 ਮਾਰਚ ( ਬਲਰਾਜ ਸਿੰਘ ਸਿੱਧੂ ) ਪੀ.ਏ.ਯੂ. ਦੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਫਰੀਦਕੋਟ ਦੇ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ । ਇਸ ਮੇਲੇ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਜਦਕਿ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ । ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਸ. ਅਮਨਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੇ ਰਾਜ ਵਿੱਚ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸਲਾਘਾ ਕੀਤੀ । ਉਨ੍ਹਾਂ ਕਿਸਾਨ ਹਿਤੈਸੀ ਨੀਤੀਆਂ ਦੁਆਰਾ ਰਾਜ ਵਿੱਚ ਗੰਭੀਰ ਖੇਤੀ ਸੰਕਟ ਨੂੰ ਘੱਟ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜੋ ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਰੋਤਾਂ ਦੀ ਸੰਭਾਲ ਲਈ ਸਥਿਰ ਖੇਤੀਬਾੜੀ ਨੂੰ ਉਤਸ਼ਾਹਿਤ ਕਰ ਸਕੇ । ਉਨ੍ਹਾਂ ਨੇ ਕਿਸਾਨਾਂ ਨੂੰ ਦੇਸ਼ ਨੂੰ ਭੋਜਨ ਸੁਰੱਖਿਆ ਵੱਲ ਲੈ ਜਾਣ ਵਾਲੀ ਪਰੰਪਰਾ ਦੀ ਪਾਲਣਾ ਕਰਨ ਅਤੇ ਵਿਗਿਆਨਕ ਖੇਤੀ ਅਪਨਾਉਣ ਯੂਨੀਵਰਸਿਟੀ ਦੀਆਂ ਸਿਫਾਰਸਾਂ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਸਕੀਮਾਂ ਨੂੰ ਸਾਂਝਾ ਕੀਤਾ ਜਿਸ ਤਹਿਤ ਬਜਟ ਦਾ ਵੱਡਾ ਹਿੱਸਾ ਖੇਤੀਬਾੜੀ ਲਈ ਰਾਖਵਾਂ ਰੱਖਿਆ ਗਿਆ ਹੈ। ਸ੍ਰੀ ਸੰਧਵਾਂ ਨੇ ਟਮਾਟਰ ਉਤਪਾਦਾਂ ਦੇ ਨਾਲ-ਨਾਲ ਗੰਨੇ ਦੇ ਰਸ ਦੀ ਸਟੋਰੇਜ ਅਤੇ ਬੋਤਲਬੰਦ ਤਕਨੀਕ ਸ਼ੁਰੂ ਕਰਨ ਦੀਆਂ ਯੋਜਨਾਵਾਂ ਦਾ ਖੁਲਾਸਾ ਕਰਦੇ ਹੋਏ ਕਿਹਾ ਦੁਬਾਰਾ ਸ਼ੁਰੂ ਕੀਤਾ ਗਿਆ ਗੰਨਾ ਖੋਜ ਕੇਂਦਰ ਖੇਤਰ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ ਅਤੇ ਪ੍ਰੋਸੈਸਿੰਗ ਲੋੜਾਂ ਨੂੰ ਪੂਰਾ ਕਰੇਗਾ । ਉਨ੍ਹਾਂ ਨੇ ਏਜੰਟਾਂ ਦੇ ਹੱਥੋਂ ਕਿਸਾਨਾਂ ਦੀ ਲੁੱਟ ਨੂੰ ਰੋਕਣ ਲਈ ਉੱਨਤ ਤਕਨਾਲੋਜੀ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਖੇਤੀਬਾੜੀ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕੀਤੀ।
ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਤੋਂ ਮਾਹਿਰਾਂ ਦੇ ਸਿੱਖਣ ਅਤੇ ਉਨ੍ਹਾਂ ਨੂੰ ਸਿਖਾਉਣ ਦਾ ਮੌਕਾ ਵੀ ਹਨ। ਡਾ. ਗੋਸਲ ਨੇ ਪੀ.ਏ.ਯੂ. ਦੀ ਕਿਸਮ ਪੀ ਬੀ ਡਬਲਊ 826 ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਸਨੂੰ ਦੇਸ਼ ਦੇ ਵਡੇਰੇ ਹਿੱਸੇ ਵਿਚ ਕਾਸ਼ਤ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੀਆਂ ਸਿਫਾਰਸਾਂ ’ਤੇ ਲਗਾਤਾਰ ਭਰੋਸਾ ਕਰਨ ਲਈ ਕਿਸਾਨਾਂ ਦਾ ਧੰਨਵਾਦ ਕੀਤਾ। ਯੂਨੀਵਰਸਿਟੀ ਦੇ ਸਾਰੇ ਮੇਲਿਆਂ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਡਾ. ਗੋਸਲ ਨੇ ਯੂਨੀਵਰਸਿਟੀ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ । ਸੂਬੇ ਵਿੱਚ ਝੋਨੇ ਕਾਰਨ ਘਟ ਰਹੇ ਪਾਣੀ ਦੇ ਪੱਧਰ ਵੱਲ ਧਿਆਨ ਦਿਵਾਉਂਦੇ ਹੋਏ ਡਾ. ਗੋਸਲ ਨੇ ਹਾਜ਼ਰ ਕਿਸਾਨਾਂ ਨੂੰ ਕਪਾਹ ਅਤੇ ਗੰਨੇ ਵੱਲ ਜਾਣ ਲਈ ਕਿਹਾ ਜੋ ਦੋ ਦਹਾਕੇ ਪਹਿਲਾਂ ਮਾਲਵਾ ਖੇਤਰ ਵਿੱਚ ਕਾਸ਼ਤ ਕੀਤੀਆਂ ਜਾਣ ਵਾਲੀਆਂ ਮੁੱਖ ਖੁਰਾਕੀ ਫਸਲਾਂ ਸਨ। ਉਨਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 33 ਫੀਸਦੀ ਦੀ ਸਬਸਿਡੀ ਉਹਨਾਂ ਸਾਰੇ ਕਪਾਹ ਉਤਪਾਦਕਾਂ ਨੂੰ ਦਿੱਤੀ ਜਾਵੇਗੀ ਜੋ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਤੇ ਹਾਈਬ੍ਰਿਡ ਕਪਾਹ ਦੇ ਬੀਜ ਵਰਤਣਗੇ । ਉਹਨਾਂ ਨੇ ਇਹ ਯਕੀਨੀ ਬਣਾਇਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਹਰ ਪਲੇਟਫਾਰਮ ’ਤੇ ਰੱਖਿਆ ਜਾਵੇਗਾ ਅਤੇ ਬੀਜ ਨੂੰ ਬਾਰ-ਕੋਡ ਵਾਲੇ ਪੈਕੇਜਾਂ ਰਾਹੀਂ ਪੂਰੀ ਪ੍ਰਮਾਣਿਕਤਾ ਨੂੰ ਯਕੀਨੀ ਬਣਾਇਆ ਜਾਵੇਗਾ। ਕਪਾਹ ਲਈ ਪਾਣੀ ਦੀ ਘੱਟ ਲੋੜ ਬਾਰੇ ਗੱਲ ਕਰਦਿਆਂ ਵਾਈਸ ਚਾਂਸਲਰ ਨੇ ਅਪ੍ਰੈਲ ਦੇ ਪਹਿਲੇ ਹਫਤੇ ਕਪਾਹ ਦੇ ਸਾਰੇ ਖੇਤਾਂ ਨੂੰ ਨਹਿਰੀ ਪਾਣੀ ਛੱਡਣ ਦੀ ਸਰਕਾਰੀ ਯੋਜਨਾ ਦਾ ਭਰੋਸਾ ਦਿੱਤਾ। ਇਸ ਸਬੰਧ ਵਿੱਚ, ਡਾ. ਗੋਸਲ ਨੇ ਪੜ੍ਹੇ-ਲਿਖੇ ਕਿਸਾਨਾਂ ਨੂੰ ਇੱਕ ਨਵੇਂ ਪ੍ਰੋਜੈਕਟ ਤਹਿਤ ਯੂਨੀਵਰਸਿਟੀ ਵੱਲੋਂ ’ਕਿਸਾਨ ਮਿੱਤਰਾਂ’ ਵਜੋਂ ਸਿਖਲਾਈ ਪ੍ਰਾਪਤ ਕਰਨ ਦੀ ਅਪੀਲ ਕੀਤੀ, ਜਿਸ ਨਾਲ ਕਿਸਾਨ ਵਿਸ਼ੇਸ਼ ਖੇਤਰ ਲਈ ਸਿਫਾਰਸ ਕੀਤੀਆਂ ਕਿਸਮਾਂ ਅਤੇ ਹੋਰ ਖੇਤੀ ਲਾਗਤਾਂ ਬਾਰੇ ਸਿੱਖਿਅਤ ਮਾਹਿਰਾਂ ਨਾਲ ਗੱਲਬਾਤ ਕਰ ਸਕਣਗੇ। ਪੰਜਾਬ ਸਰਕਾਰ ਦੁਆਰਾ ਸਪਾਂਸਰ ਕੀਤਾ ਗਿਆ ਇਹ ਪ੍ਰੋਜੈਕਟ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਰੇਕ ਪਿੰਡ ਵਿੱਚ ਇੱਕ ਕਿਸਾਨ ਮਾਹਰ ਨੂੰ ਯਕੀਨੀ ਬਣਾਏਗਾ। ਡਾ. ਗੋਸਲ ਨੇ ਆਉਣ ਵਾਲੇ ਸਾਉਣੀ ਦੇ ਸੀਜਨ ਵਿੱਚ ਪੂਸਾ 44 ਕਿਸਮ ਲਾਉਣ ਦੀ ਥਾਂ ਜਲਦੀ ਪੱਕਣ ਅਤੇ ਵੱਧ ਝਾੜ ਦੇਣ ਵਾਲੀ ਪੀਆਰ 126 ਅਪਨਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਉਦੇਸ ’ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ’ ਰੱਖਿਆ ਗਿਆ ਹੈ। ਇਸ ਦਾ ਮੰਤਵ ਖੇਤੀ ਨੂੰ ਘੱਟ ਖਰਚੀਲੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ। ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਆਉਂਦੇ ਦਿਨੀਂ ਅਨੁਕੂਲ ਮੌਸਮ ਲਈ ਸੁਭਕਾਮਨਾਵਾਂ ਦਿੱਤੀਆਂ।
ਪੀ.ਏ.ਯੂ. ਦੇ ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਵੱਧ ਉਤਪਾਦਨ ਦੇ ਨਾਲ ਗੁਣਵੱਤਾ ਦਾ ਦੌਰ ਸਾਮ੍ਹਣੇ ਆਇਆ ਹੈ। ਡਾ ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਨਾਲ ਦੇਸ ਦੇ ਖੇਤੀ ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹੁਣ ਤਕ 900 ਤੋਂ ਵੱਧ ਕਿਸਮਾਂ ਵਿਕਸਿਤ ਕਰਕੇ ਕਾਸਤ ਲਈ ਦਿੱਤੀਆਂ ਹਨ। ਪਿਛਲੇ ਛੇ ਮਹੀਨਿਆਂ ਦੀਆਂ ਕਿਸਮਾਂ ਵਿਚ ਪੀ ਐਮ ਐਚ 14 ਹਾਈਬ੍ਰਿਡ ਦਾ ਜਿਕਰ ਉਨ੍ਹਾਂ ਕੀਤਾ। ਉਨ੍ਹਾਂ ਸ਼ੂੂਗਰ ਰੋਗੀਆਂ ਲਈ ਕਣਕ ਦੀ ਕਿਸਮ, ਮੱਕੀ ਅਤੇ ਚਰੀ ਦੀਆਂ ਨਵੀਂਆਂ ਕਿਸਮਾਂ ਦਾ ਵੀ ਜ਼ਿਕਰ ਕੀਤਾ ਅਤੇ ਖੇਤੀ ਵਿਭਿੰਨਤਾ ਲਈ ਫਲਾਂ ਵਿਚ ਸੇਬ ਦੀਆਂ ਦੋ ਕਿਸਮਾਂ ਡੋਰਸੈਟ ਗੋਲਡਨ ਅਤੇ ਅੰਨਾ ਬਾਰੇ ਦੱਸਿਆ। ਨਾਲ ਹੀ ਮਾਲਟੇ ਅਤੇ ਡਰੈਗਨ ਫਰੂਟ ਦੀਆਂ ਕਿਸਮਾਂ ਬਾਰੇ ਸਿਫਾਰਿਸਾਂ ਵੀ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ। ਡਾ ਢੱਟ ਨੇ ਆਲੂਆਂ ਦੀਆਂ ਕਿਸਮਾਂ ਪੰਜਾਬ ਪੋਟੈਟੋ 101 ਅਤੇ ਪੰਜਾਬ ਪੋਟੈਟੋ 102 ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਗੁਣਾਂ ਬਾਰੇ ਦੱਸਿਆ। ਪੰਜਾਬ ਤਰਵੰਗਾ ਦਾ ਜ਼ਿਕਰ ਵੀ ਕੀਤਾ ਗਿਆ ਜੋ ਤਰ ਅਤੇ ਵੰਗਾ ਦਾ ਸੁਮੇਲ ਹੈ ਅਤੇ ਸਲਾਦ ਦੀ ਵਰਤੋਂ ਲਈ ਹੈ। ਬੈਂਗਣਾਂ ਵਿਚ ਮਾੜੇ ਪਾਣੀਆਂ ਵਿਚ ਕਾਸਤ ਲਈ ਪੰਜਾਬ ਹਿੰਮਤ, ਧਨੀਏ ਦੀ ਪੰਜ ਛੇ ਕਟਾਈਆਂ ਵਾਲੀ ਕਿਸਮ ਪੰਜਾਬ ਖੁਸਬੂ ਅਤੇ ਗੁਆਰਾ ਦੀ ਨਵੀਂ ਕਿਸਮ ਪੀ ਬੀ ਜੀ 16 ਤੋਂ ਬਿਨਾਂ ਭਿੰਡੀ ਦੀ ਜਾਮਨੀ ਰੰਗ ਵਾਲੀ ਕਿਸਮ ਪੰਜਾਬ ਲਾਲਿਮਾ , ਫੁੱਲਾਂ ਵਿਚ ਬਾਹਰ ਰੁੱਤ ਦੀ ਗੁਲਦਾਉਦੀ ਦੀਆਂ ਬਾਹਰ ਰੁੱਤ ਦੀਆਂ ਦੋ ਕਿਸਮਾਂ ਪੰਜਾਬ ਬਹਾਰ ਗੁਲਦਾਊਦੀ 1 ਅਤੇ 2, ਜੰਗਲਾਤ ਵਿਚ ਸਫੈਦੇ ਦੀ ਕਿਸਮ, ਡੇਕ ਦੀਆਂ ਕਿਸਮਾਂ ਪੰਜਾਬ ਡੇਕ 1 ਅਤੇ ਪੰਜਾਬ ਡੇਕ 2 ਦੀ ਸਿਫਾਰਿਸ ਵੀ ਕੀਤੀ ਗਈ। ਨਾਲ ਹੀ ਡਾ. ਢੱਟ ਨੇ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਵੀ ਸਾਂਝੀਆਂ ਕੀਤੀਆਂ। ਸਾਇਲੇਜ ਦੀਆਂ ਖਰਾਬ ਗੰਢਾਂ ਤੋਂ ਗੰਡੋਇਆਂ ਦੀ ਖਾਦ ਬਣਾਉਣ ਬਾਰੇ ਦੱਸਦਿਆਂ ਡਾ ਢੱਟ ਨੇ ਗੰਨੇ ਦੀ ਮੈਲ ਅਤੇ ਰੂੜੀ ਦੇ ਮਿਸਰਨ ਨਾਲ ਬੂਟਿਆਂ ਲਈ ਖਾਦ ਤਿਆਰ ਕਰਨ ਦੀਆਂ ਤਕਨੀਕਾਂ ਸਾਂਝੀਆਂ ਕੀਤੀਆਂ। ਅੰਤਰ ਫਸਲਾਂ ਵਿੱਚ ਪਿਆਜ ਦੀ ਬਿਜਾਈ ਯੋਗ ਕਿਸਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਪੌਦ ਸੁਰੱਖਿਆ ਤਕਨੀਕਾਂ ਵਿਚ ਬਾਸਮਤੀ ਦੇ ਗੜੂਏਂ ਦੀ ਰੋਕਥਾਮ ਅਤੇ ਸਹਿਦ ਤੋਂ ਵਾਈਨ ਬਣਾਉਣ ਦਾ ਤਰੀਕਾ ਸਾਂਝਾ ਕੀਤਾ ਗਿਆ। ਆਲੂ ਤੋਂ ਵੋਦਕਾ ਬਣਾਉਣ ਦਾ ਤਰੀਕਾ ਵੀ ਯੂਨੀਵਰਸਿਟੀ ਵਲੋਂ ਕਿਸਾਨਾਂ ਨਾਲ ਸਾਂਝਾ ਕੀਤਾ ਗਿਆ। ਖੁੰਬ ਦੀ ਗੁਣਵੱਤਾ ਵਧਾਉਣ ਲਈ ਯੂਨੀਵਰਸਿਟੀ ਦੀਆਂ ਨਵੀਆਂ ਖੋਜ ਤਕਨੀਕਾਂ ਵੀ ਨਿਰਦੇਸਕ ਖੋਜ ਨੇ ਕਿਸਾਨਾਂ ਨੂੰ ਦੱਸੀਆਂ।
ਇਸ ਤੋਂ ਪਹਿਲਾਂ ਐੱਮ ਐੱਲ ਏ ਸ. ਗੁਰਦਿੱਤ ਸੇਖੋਂ ਨੇ ਕਿਸਾਨਾਂ ਨੂੰ ਇੱਕ ਦੂਜੇ ਕੋਲੋਂ ਸਿੱਖਣ ਅਤੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ । ਉਹਨਾਂ ਨੇ ਖੇਤੀ ਵਿਭਿੰਨਤਾ ਦੇ ਨਾਲ-ਨਾਲ ਪ੍ਰੋਸੈਸਿੰਗ ਨੂੰ ਵੀ ਅਜੋਕੇ ਸਮੇਂ ਦੀ ਸਭ ਤੋਂ ਅਹਿਮ ਲੋੜ ਦੱਸਦਿਆਂ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਤੇ ਅਮਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ।
ਵਿਧਾਇਕ ਸ. ਅਮਨਪ੍ਰੀਤ ਬਰਾੜ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੂੰ ਮਿਲ ਕੇ ਖੇਤੀ ਵਿਕਾਸ ਲਈ ਕੰਮ ਕਰਨ ਦੀ ਅਪੀਲ ਕੀਤੀ । ਨਾਲ ਹੀ ਉਹਨਾਂ ਨੇ ਵਿਸ਼ੇਸ਼ ਖਿੱਤਾ ਅਧਾਰਿਤ ਫਸਲਾਂ ਅਤੇ ਕਾਸ਼ਤ ਵਿਧੀਆਂ ਉੱਪਰ ਜ਼ੋਰ ਦਿੱਤਾ । ਫਰੀਦਕੋਟ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਇਹ ਮੇਲਾ ਲਾਉਣ ਲਈ ਯੂਨੀਵਰਸਿਟੀ ਨੂੰ ਵਧਾਈ ਦਿੱਤੀ ।
ਸਵਾਗਤੀ ਸ਼ਬਦ ਨਿਰਦੇਸਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਹੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਦੀ ਲੜੀ ਵਿਚ ਸੱਤ ਕਿਸਾਨ ਮੇਲੇ ਹਾੜ੍ਹੀ ਸਾਉਣੀ ਦੀ ਬਿਜਾਈ ਤੋਂ ਪਹਿਲਾਂ ਲਾਏ ਜਾਂਦੇ ਹਨ। ਇਨ੍ਹਾਂ ਮੇਲਿਆਂ ਦਾ ਉਦੇਸ ਖੇਤੀ ਲਾਗਤਾਂ ਨੂੰ ਘੱਟ ਕਰਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਖੇਤੀ ਨੂੰ ਵੱਧ ਮੁਨਾਫੇਯੋਗ ਬਣਾਇਆ ਜਾ ਸਕੇ।
ਸਮਾਗਮ ਦਾ ਸੰਚਾਲਨ ਅਪਰ ਨਿਰਦੇਸਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ।
ਇਸ ਮੌਕੇ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਢਿੱਲਵਾਂ ਤੋਂ ਇਲਾਵਾ ਅਗਾਂਹਵਧੂ ਕਿਸਾਨ ਅਤੇ ਪੀ.ਏ.ਯੂ. ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ । ਕਿਸਾਨਾਂ ਨੇ ਸਾਉਣੀ ਦੀਆਂ ਫਸਲਾਂ ਦੇ ਬੀਜ, ਫਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ।

Mar 13, 2023

ਪੰਜਾਬ ਟੈਟ ਮਾਮਲਾ - ਭਗਵੰਤ ਮਾਨ ਦਾ ਇਕ ਵਾਰ ਫਿਰ ਵੱਡਾ ਬਿਆਨ

 ਬਿਊਰੋ -ਪੰਜਾਬ ਪੇਪਰ ਟੈਟ ਮਾਮਲੇ ਤੇ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਜਸਥਾਨ ਦੇ ਜੈਪੁਰ ਵਿਚ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਥੇ ਉਨ੍ਹਾਂ ਨੇ ਇਕ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸਟਾਚਾਰ ਦੇ ਮਾਮਲੇ ਵਿਚ ਕਿਸੇ ਨਾਲ ਵੀ ਨਰਮਦਿਲੀ ਨਹੀਂ ਵਰਤੇਗੀ। ਉਨ੍ਹਾਂ ਨੇ ਇੱਥੇ ਦੱਸਿਆ ਕਿ ਪੰਜਾਬ ਵਿਚ ਅਧਿਆਪਕਾ ਯੋਗਤਾ ਟੈਸਟ ਵਿਚ ਸ਼ਾਮਿਲ ਦੋਸ਼ੀਆਂ ਨੁੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੇਖੋ ਵੀਡੀਓ 




ਸਿਹਤ ਵਿਭਾਗ ਵਲੋਂ 18 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ



ਦੁਨੀਆਂ ਰੋਸ਼ਨ ਹੈ, ਆਪਣੀਆਂ ਅੱਖਾਂ ਦੀ ਰੋਸ਼ਨੀ ਬਚਾਓ: ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 13 ਮਾਰਚ  (ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ )

ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ 18 ਮਾਰਚ ਤੱਕ “ਆਉ, ਅਦਿੱਖ ਗਲੋਕੋਮਾ ਨੂੰ ਹਰਾਈਏ” ਸਲੋਗਨ ਤਹਿਤ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ।
                               ਇਸ ਸਬੰਧ ਵਿਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਸਮਾਮਗ ਕੀਤਾ ਗਿਆ।ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਕਮ ਜਿਲ੍ਹਾ ਪ੍ਰੋਗਰਾਮ ਅਫਸਰ ਐਨ.ਪੀ.ਸੀ.ਬੀ. ਨੇ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਵਿੱਚ 18 ਮਾਰਚ ਤੱਕ ਵਿਸ਼ਵ ਗਲੋਕੋਮਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਪਤਾਹ ਦੌਰਾਨ ਸਿਹਤ ਵਿਭਾਗ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਖਾਸ ਕਰਕੇ ਕਾਲਾ ਮੋਤੀਆ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਇਸ ਗਲੂਕੋਮਾ ਸਪਤਾਹ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੁੰ ਕਾਲੇ ਮੋਤੀਏ ਪ੍ਰਤੀ ਅਤੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਅੱਖਾਂ ਦੀਆਂ ਬਿਮਾਰੀਆਂ, ਅੱਖਾਂ ਦਾਨ ਕਰਨ ਸਬੰਧੀ ਅਤੇ ਪੁਤਲੀ ਦੇ ਨੁਕਸ ਕਾਰਨ ਹੋਏ ਅੰਨ੍ਹੇਪਣ ਨੂੰ ਖਤਮ ਕਰਨ ਲਈ ਸਿਹਤ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਹਫ਼ਤੇ ਦੋਰਾਨ ਜਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਕਾਲਾ ਮੋਤੀਆ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ
ਇਸ ਮੌਕੇ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਭਾਰਤ ਵਿੱਚ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾ ਵਿੱਚੋਂ ਇੱਕ ਅਹਿਮ ਕਾਰਣ ਹੈ। ਉਹਨਾਂ ਦੱਸਿਆ ਕਿ ਗਲੋਕੋਮਾ ਦਾ ਇਲਾਜ ਸਫ਼ਲ ਤਰੀਕੇ ਨਾਲ ਹੋ ਸਕਦਾ ਹੈ ਜੇਕਰ ਇਸ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਹੋ ਸਕੇ।ਉਹਨਾ ਕਿਹਾ ਕਿ ਚਿੱਟੇ ਮੋਤੀਏ ਦਾ ਸਮੇਂ ਸਿਰ ਅਪੇ੍ਰਸ਼ਨ ਕਰਵਾ ਲੈਣਾ ਚਾਹੀਦਾ ਹੈ। ਨੀਮ ਹਕੀਮਾਂ ਤੋ ਕਦੇ ਵੀ ਦਵਾਈ ਲੈ ਕੇ ਅੱਖਾਂ ਵਿਚ ਨਹੀਂ ਪਾਉਣੀ ਚਾਹੀਦੀ।  ਉਹਨਾਂ ਗਲੋਕੋਮਾ ਦੇ ਲੱਛਣਾਂ ਬਾਰੇ ਦੱਸਿਆ ਕਿ ਜੇਕਰ ਸਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜਣ ਵਾਲੇ ਚਸਮਿਆਂ ਦਾ ਵਾਰ ਵਾਰ ਬਦਲਣਾ, ਰੋਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਆਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਅਜਿਹੀਆਂ ਨਿਸ਼ਾਨੀਆਂ ਹੋਣ ਤਾ ਸਾਨੁੰ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੀਆਂ ਅੱਖਾਂ ਦਾ ਦਬਾਅ ਜਾਂ ਪ੍ਰੈਸ਼ਰ ਚੈਕ ਕਰਵਾਉਣਾ ਚਾਹੀਦਾ ਹੈ। ਉਹਨਾਂ ਸਾਵਧਾਨੀ ਵਰਤਣ ਤੇ ਜੋਰ ਦਿੰਦਿਆਂ ਕਿਹਾ ਕਿ ਜੇਕਰ ਕੋਈ ਤੁਹਾਡਾ ਰਿਸ਼ਤੇਦਾਰ ਗਲੋਕੋਮਾ ਨਾਲ ਪੀੜਿਤ ਹੋਵੇ, ਜੇਕਰ ਸ਼ੂਗਰ ਦੀ ਸ਼ਿਕਾਇਤ ਹੋਵੇ, ਹਾਈ ਬਲੱਡ ਪ੍ਰੈਸ਼ਰ, ਜੇਕਰ ਤੁਸੀਂ ਦਮਾ, ਅਲਰਜੀ, ਚਮੜੀ ਰੋਗਾਂ ਲਈ ਸਟਾਰਾਇਡ ਦੀ ਵਰਤੋਂ ਕਰਦੇ ਹੋ ਤਾਂ ਤੁਸੀਂ ਗਲੋਕੋਮਾ ਤੋਂ ਪ੍ਰਭਾਵਿਤ ਹੋ ਸਕਦੇ ਹੋ। ਹਰੇਕ ਇਨਸਾਨ ਨੂੰ ਛੇ ਮਹੀਨੇ ਬਾਅਦ ਆਪਣੀਆਂ ਅੱਖਾਂ ਦਾ ਚੈੱਕ ਅਪ ਕਰਵਾਉਦੇ ਰਹਿਣਾ ਚਾਹੀਦਾ ਹੈ ਅਤੇ ਜਿਆਦਾ ਧੁੱਪ ਵਿੱਚ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਦੇਸ਼ ਵਿੱਚੋ ਅੰਨ੍ਹਾਪਣ ਦੂਰ ਕਰਨ ਲਈ ਸਾਨੂੰ ਅੱਖਾਂ ਦੀ ਸੰਭਾਲ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ।  
                       ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਦੱਸਿਆ ਕਿ ਦੇਸ਼ ਵਿੱਚੋਂ ਅੰਨ੍ਹਾਪਣ ਦੂਰ ਕਰਨ ਲਈ ਅੱਖਾਂ ਦੇ ਮਾਹਿਰ ਪ੍ਰਾਈਵੇਟ ਡਾਕਟਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਦੇ ਰਹੀਆਂ ਹਨ। ਉਨਾ ਕਿਹਾ ਕਿ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਵੀ ਪ੍ਰ੍ਰ੍ਰੇਰਿਤ ਕੀਤਾ ਜਾ ਰਿਹਾ ਹੈ। ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕੀਤੀਆਂ ਜਾਣ ਤਾਂ ਉਸ ਨਾਲ ਦੋ ਆਦਮੀਆਂ ਦੀ ਜਿੰਦਗੀ ਵਿੱਚ ਰੋਸ਼ਨੀ ਆ ਸਕਦੀ ਹੈ।ਇਸ ਮੌਕੇ ਡਾ. ਪਰਮਦੀਪ ਸਿੰਘ ਸੰਧੂ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਤੋਂ ਸਟਾਫ ਹਾਜ਼ਰ ਸੀ।
   

ਚਾਹ-ਦੁੱਧ ਦੀ ਕੰਟੀਨ ਅਤੇ ਸਾਈਕਲ ਸਟੈਂਡ ਦੀ ਪਾਰਕਿੰਗ ਦਾ ਠੇਕਾ ਲੈਣ ਦੇ ਚਾਹਵਾਨ 21 ਮਾਰਚ ਨੂੰ ਤਹਿਸੀਲ ਦਫ਼ਤਰ, ਜਲਾਲਾਬਾਦ ਵਿਖੇ ਹਾਜਰ ਹੋ ਸਕਦੇ ਹਨ ਬੋਲੀ ਵਿਚ


ਫਾਜਿਲਕਾ/ਜਲਾਲਾਬਾਦ 13 ਮਾਰਚ

ਤਹਿਸੀਲਦਾਰ ਜਲਾਲਾਬਾਦ ਸ. ਜਸਪਾਲ ਸਿੰਘ ਬਰਾੜ ਨੇ ਕਿਹਾ ਕਿ ਤਹਿਸੀਲ ਜਲਾਲਾਬਾਦ ਵਿਖੇ ਸਾਲ 2023-2024 ਲਈ ਚਾਹ/ ਦੁੱਧ ਦੀ ਕੰਟੀਨ ਅਤੇ ਸਾਈਕਲ ਸਟੈਂਡ ਦੀ ਪਾਰਕਿੰਗ ਨੂੰ ਠੇਕੇ ਤੇ ਦੇਣ ਲਈ ਖੁੱਲੀ ਬੋਲੀ ਹੋਵੇਗੀ। ਜਿਹੜੇ ਵਿਅਕਤੀ ਚਾਹ-ਦੁੱਧ ਦੀ ਕੰਟੀਨ ਦਾ ਠੇਕੇ ਲੈਣ ਦੇ ਚਾਹਵਾਨ ਹੋਣਉਹ 21 ਮਾਰਚ 2023 ਨੂੰ ਸਵੇਰੇ 11 ਵਜੇ ਤਹਿਸੀਲ ਦਫ਼ਤਰਜਲਾਲਾਬਾਦ ਵਿਖੇ ਹਾਜ਼ਰ ਆ ਕੇ ਬੋਲੀ ਦੇ ਸਕਦੇ ਹਨ।

ਉਨ੍ਹਾਂ ਕਿਹਾ ਕਿ ਬੋਲੀ ਦੇਣ ਤੋਂ ਪਹਿਲਾਂ 10,000/- ਰੁਪਏ ਦੀ ਰਾਸ਼ੀ ਬਤੌਰ ਜਮਾਨਤ ਜਮ੍ਹਾਂ ਕਰਵਾਉਣੀ ਹੋਵੇਗੀ। ਬੋਲੀ ਦੇਣ ਤੋਂ ਬਾਅਦ ਸਫਲ ਬੋਲੀਕਾਰ ਨੂੰ ਰਕਮ 1/2 ਹਿੱਸਾ ਮੌਕੇ ਤੇ ਜਮ੍ਹਾਂ ਕਰਵਾਉਣੀ ਹੋਵੇਗੀ ਅਤੇ ਬਾਕੀ ਰਕਮ ਅਗਲੇ ਦੋ ਮਹੀਨਿਆਂ (ਅਪਰੈਲ ਤੇ ਮਈ) ਵਿੱਚ ਬਰਾਬਰ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣ ਸਬੰਧੀ 500/- ਰੁਪਏ ਦੇ ਅਸ਼ਟਾਮ ਤੇ ਇਕਰਾਰਨਾਮਾ ਕੀਤਾ ਜਾਵੇਗਾ ਅਤੇ ਬਕਾਇਆ ਰਹਿੰਦੀ ਰਕਮ ਦੇ ਸਬੰਧ ਵਿੱਚ ਬੋਲੀਕਾਰ ਪਾਸੋਂ ਅਡਵਾਂਸ ਚੈੱਕ ਵੀ ਲਏ ਜਾਣਗੇ। ਬੋਲੀ ਮੰਨਜ਼ੂਰ/ ਨਾ ਮੰਨਜ਼ੂਰ ਕਰਨ ਦਾ ਅਧਿਕਾਰ ਮਾਨਯੋਗ ਡਿਪਟੀ ਕਮਿਸ਼ਨਰਫਾਜ਼ਿਲਕਾ ਪਾਸ ਹੈ। ਬੋਲੀ ਦੀਆਂ ਸ਼ਰਤਾਂ ਮੌਕੇ ਤੇ ਸੁਣਾਈਆ ਜਾਣਗੀਆਂ।


ਡਿਪਟੀ ਕਮਿਸ਼ਨਰ ਵੱਲੋਂ ਪੀਏਯੂ ਦੇ ਖੇਤਰੀ ਫਲ ਖੋਜ਼ ਕੇਂਦਰ ਦਾ ਦੌਰਾ



—ਕਿਸਾਨਾਂ ਨੇ ਖਜੂਰ ਦੇ ਪੌਦੇ ਸਬਸਿਡੀ ਤੇ ਮੁਹਈਆ ਕਰਵਾਉਣ ਦੀ ਰੱਖੀ ਮੰਗ

ਅਬੋਹਰ, ਫਾਜਿ਼ਲਕਾ, 13 ਮਾਰਚ ਬਲਰਾਜ ਸਿੰਘ / ਸਿੱਧੂ ਹਰਵੀਰ ਬੁਰਜਾਂ 

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਸੋਮਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਫਲ ਖੋਜ਼ ਕੇਂਦਰ, ਸੀਡ ਫਾਰਮ, ਅਬੋਹਰ ਦਾ ਦੌਰਾ ਕੀਤਾ। ਇਸ ਮੌਕੇ ਕੇਂਦਰ ਵਿਖੇ ਪੁੱਜਣ ਤੇ ਸਟੇਸ਼ਨ ਦੇ ਡਾਇਰੈਕਟਰ ਡਾ: ਪੀ ਕੇ ਅਰੋੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਇਸ ਖੋਜ਼ ਕੇਂਦਰ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਨੂੰ ਦਿੱਤੀ।
ਇਸ ਮੌਕੇ ਇਲਾਕੇ ਦੇ ਪ੍ਰਗਤੀਸ਼ੀਲ ਕਿਸਾਨਾਂ ਜਿੰਨ੍ਹਾਂ ਦੀ ਅਗਵਾਈ ਸ੍ਰੀ ਕਰਨੈਲ ਸਿੰਘ ਅਲਿਆਣਾ ਅਤੇ ਸ੍ਰੀ ਰਵੀਕਾਂਤ ਕਰ ਰਹੇ ਸਨ ਨੇ ਡਿਪਟੀ ਕਮਿਸ਼ਨਰ ਦੇ ਸਨਮੁੱਖ ਖਜੂਰ ਦੀ ਖੇਤੀ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਦੀ ਮੰਗ ਰੱਖੀ। ਕਿਸਾਨਾਂ ਨੇ ਕਿਹਾ ਕਿ ਇਸ ਇਲਾਕੇ ਵਿਚ ਖਜ਼ੂਰ ਦੀ ਖੇਤੀ ਦੀਆਂ ਬਹੁਤ ਸੰਭਾਵਨਾਵਾਂ ਹਨ ਅਤੇ ਇਹ ਘੱਟ ਪਾਣੀ ਵਾਲੀਆਂ ਜਮੀਨਾਂ, ਥੋੜੇ ਖਾਰੇ ਪਾਣੀ ਵਾਲੀਆਂ ਜਮੀਨਾਂ ਅਤੇ ਸੇਮ ਪ੍ਰਭਾਵਿਤ ਖੇਤਰਾਂ ਵਿਚ ਵੀ ਹੋ ਸਕਦੀ ਹੈ ਅਤੇ ਇਹ ਫਲ ਰਾਜ ਵਿਚ ਫਸਲੀ ਵਿਭਿੰਨਤਾ ਦਾ ਅਧਾਰ ਬਣ ਸਕਦਾ ਹੈ। ਕਿਸਾਨਾਂ ਨੇ ਦੱਸਿਆ ਕਿ ਰਾਜਸਥਾਨ ਅਤੇ ਹਰਿਆਣਾ ਵਿਚ ਇਸ ਦੀ ਕਾਸਤ ਲਈ ਕਿਸਾਨਾਂ ਨੂੰ ਸਬਸਿਡੀ ਤੇ ਪੌਦੇ ਮੁਹਈਆ ਕਰਵਾਏ ਜਾਂਦੇ ਹਨ।
ਇਸ ਤੇ ਖੋਜ਼ ਕੇਂਦਰ ਵਿਖੇ ਖਜੂਰ ਤੇ ਖੋਜ਼ ਕਾਰਜ ਕਰ ਰਹੇ ਡਾ: ਅਨਿਲ ਕੁਮਾਰ ਕਾਮਰਾ ਨੇ ਦੱਸਿਆ ਕਿ ਇਸ ਇਲਾਕੇ ਵਿਚ ਬਰ੍ਹੀ ਅਤੇ ਹਿਲਾਵੀ ਕਿਸਮ ਦੇ ਖਜ਼ੂਰ ਦੀ ਖੇਤੀ ਕੀਤੀ ਜਾ ਸਕਦੀ ਹੈ ਅਤੇ ਇਸਦੀ ਖੇਤੀ ਲਈ ਪੌਦੇ ਟਿਸੁ਼ ਕਲਚਰ ਨਾਲ ਤਿਆਰ ਹੋ ਸਕਦੇ ਹਨ, ਜ਼ੋ ਕਿ ਬਹੁਤ ਮਹਿੰਗੇ ਹੁੰਦੇ ਹਨ ਅਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇ ਤਾਂ ਕਿਸਾਨ ਇਸ ਪਾਸੇ ਵੱਲ ਆ ਸਕਦੇ ਹਨ ਅਤੇ ਖਜੂਰ ਦੀ ਖੇਤੀ ਕਾਮਯਾਬ ਕੀਤੀ ਜਾ ਸਕਦੀ ਹੈ।
ਸਟੇਸ਼ਨ ਡਾਇਰੈਕਟਰ ਡਾ: ਪੀਕੇ ਅਰੋੜਾ ਨੇ ਦੱਸਿਆ ਕਿ ਇਹ ਦੇਸ਼ ਦਾ ਸਭ ਤੋਂ ਪੁਰਾਣਾ ਖੋਜ਼ ਕੇਂਦਰ ਹੈ ਜਿੱਥੇ ਖਜ਼ੂਰ ਸਬੰਧੀ ਖੋਜ਼ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਨੂੰ ਦੀ ਖੇਤੀ ਨਹੀਂ ਹੋ ਸਕਦੀ ਉਥੇ ਖਜ਼ੂਰ ਦੀ ਖੇਤੀ ਨੂੰ ਵਿਚਾਰਿਆ ਜਾ ਸਕਦਾ ਹੈ ਅਤੇ ਪੂਰੇ ਮਾਲਵੇ ਵਿਚ ਇਸਦੀ ਖੇਤੀ ਹੋ ਸਕਦੀ ਹੈ।
ਇਸਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੱੁਗਲ ਨੇ ਮੌਕੇ ਤੇ ਖੋਜ਼ ਕੇਂਦਰ ਵਿਚ ਲੱਗੇ ਖਜ਼ੂਰ ਵੀ ਵੇਖੇ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੰਗ ਸਰਕਾਰ ਨੂੰ ਭੇਜੀ ਜਾਵੇਗੀ।
ਇਸ ਮੌਕੇ ਡਾ: ਜਗਦੀਸ਼ ਅਰੋੜਾ, ਡਾ: ਮਨਪ੍ਰੀਤ ਸਿੰਘ, ਡਾ: ਅਨਿਲ ਸਾਂਗਵਾਨ, ਡਾ: ਸਸ਼ੀ ਪਠਾਣੀਆਂ ਆਦਿ ਵੀ ਹਾਜਰ ਸਨ।