ਬਠਿੰਡਾ, 8 ਮਾਰਚ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ 13 ਮਾਰਚ 2023 ਨੂੰ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ, 15 ਮਾਰਚ 2023 ਨੂੰ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਤੇ 17 ਮਾਰਚ 2023 ਨੂੰ ਟੀ.ਪੀ.ਡੀ. ਮਾਲਵਾ ਕਾਲਜ, ਰਾਮਪੁਰਾ ਫੂਲ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਰੋਜਗਾਰ ਮੇਲਿਆਂ ਵਿੱਚ ਵੱਖ-ਵੱਖ ਕੰਪਨੀਆਂ ਜਿਵੇਂ ਕਿ ਟਰਾਈਡੈਂਟ ਬਰਨਾਲਾ, ਆਈ.ਐਫ.ਐਮ. ਫਿੰਨਕੋਚ, ਅਪੋਲੋ ਹੋਮ ਕੇਅਰ ਦਿੱਲੀ, ਆਦੇਸ਼ ਹਸਪਤਾਲ, ਪੇ.ਟੀਐਮ., ਸੱਤਿਆ ਮਾਇਕਰੋ ਕੈਪੀਟਲ, ਆਈ.ਸੀ.ਆਈ.ਸੀ.ਆਈ. ਬੈਂਕ, ਰੱਖਸ਼ਾ ਸਕਿਊਰਿਟੀ, ਚੈਕਮੇਟ ਸਕਿਊਰਿਟੀ, ਐਸ.ਆਈ.ਐਸ. ਸਕਿਊਰਿਟੀ ਤੋਂ ਇਲਾਵਾ ਹੋਰ ਵੀ ਕਈ ਨਾਮਵਾਰ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆ ਵਿੱਚ ਵੱਖੋਂ-ਵੱਖ ਕੰਪਨੀਆਂ ਦੁਆਰਾ ਵੱਖੋ-ਵੱਖ ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ, ਜਿਸ ਲਈ ਪ੍ਰਾਰਥੀਆਂ ਦੀ ਯੋਗਤਾ ਘੱਟੋਂ-ਘੱਟ ਦਸਵੀਂ, ਬਾਰਵੀਂ, ਗ੍ਰੈਜੂਏਸ਼ਨ, ਪੋਸਟ ਗਰੈਜੂਏਸ਼ਨ, ਆਈ.ਟੀ.ਆਈ., ਡਿਪਲੋਮਾ, ਏ.ਐਨ.ਐਮ., ਜੀ.ਐਨ.ਐਮ. ਆਦਿ ਕੀਤੀ ਹੋਵੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਇਨ੍ਹਾਂ ਮੈਗਾ ਰੋਜਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ। ਇਨ੍ਹਾਂ ਮੇਲਿਆਂ ਲਈ ਪ੍ਰਾਰਥੀ ਆਪਣੀ ਰਜਿਸਟਰੇਸ਼ਨ ਲਿੰਕ https://tinyurl.com/RegMJRBti ਤੇ ਕਰਨੀ ਯਕੀਨੀ ਬਣਾਉਣ। ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ (ਚੈਨਲ ਲਈ ਲਿੰਕ https://t.me/dbee_bti) ਨੂੰ ਜੁਆਇੰਨ ਕਰ ਸਕਦੇ ਹਨ ਤੇ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਤੇ ਵੀ ਸੰਪਰਕ ਕਰ ਸਕਦੇ ਹਨ।
0 comments:
Post a Comment