ਸਹਾਇਕ ਕਮਿਸ਼ਨਰ ਨੇ ਬੇਰੁਜ਼ਗਾਰ ਯੁਵਕਾਂ ਨੂੰ ਮੇਲੇ ਵਿੱਚ ਹੁੰਮ ਹੁਮਾਂ ਕੇ ਪਹੁੰਚਣ ਦੀ ਕੀਤੀ ਅਪੀਲ
- ਬੇਰੁਜ਼ਗਾਰਾਂ ਨੂੰ ਆਪਣੇ ਪੈਰਾਂ ਤੇ ਖੜੇ ਹੋਣ ਦਾ ਸੁਨਹਿਰੀ ਮੌਕਾ
-
ਸ੍ਰੀ ਮੁਕਤਸਰ ਸਾਹਿਬ 7 ਮਾਰਚ
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਜਿ਼ਲ੍ਹੇ ਵਿੱਚ ਰੋਜ਼ਗਾਰ ਮੇਲੇ ਆਯੋਜਿਤ ਕਰਨ ਸਬੰਧੀ ਸ੍ਰੀ ਰਿਸ਼ਭ ਬਾਂਸਲ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼਼ਨਰ ਵਿਖੇ ਹੋਈ।
ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋ 13 ਮਾਰਚ ਤੋਂ 18 ਮਾਰਚ ਤੱਕ ਰੋਜਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾ ਵਿਸਥਾਰ ਸਹਿਤ ਜਾਣਕਾਰੀ ਦਿੰਦਿਆ ਦੱਸਿਆ ਕਿ ਰੋਜ਼ਗਾਰ ਮੇਲੇ 13 ਮਾਰਚ ਨੂੰ ਮਿਮਿਟ ਕਾਲਜ ਮਲੋਟ, 15 ਮਾਰਚ ਨੂੰ ਸਰਕਾਰੀ ਆਈ.ਟੀ.ਆਈ ਖਿਉਵਾਲੀ ਅਤੇ 18 ਮਾਰਚ ਨੂੰ ਦੇਸ਼ ਭਗਤ ਯੂਨੀਵਰਸਿਟੀ ਐਕਸੀਲੈਂਸ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਹਨ।
ਇਹਨਾਂ ਮੇਲਿਆਂ ਦੇ ਪ੍ਰਬੰਧਕਾਂ ਨੂੰ ਸਹਾਇਕ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੇਲੇ ਵਾਲੀ ਥਾਂ ਤੇ ਸਾਫ ਸਫਾਈ, ਪੀਣ ਵਾਲਾ ਸਾਫ ਸੁਥਰਾ ਪਾਣੀ, ਬੈਠਣ ਲਈ ਹਾਲ ਅਤੇ ਕੁਰਸੀਆਂ ਦਾ ਪ੍ਰਬੰਧ ਕੀਤਾ ਜਾਵੇ।
ਉਹਨਾਂ ਜਿ਼ਲ੍ਹੇ ਦੇ ਸਾਰੇ ਕਾਲਜਾਂ ਨੂੰ ਇਹ ਵੀ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਹਨ, ਉਹਨਾਂ ਨੂੰ ਰੋਜ਼ਗਾਰ ਮੇਲਿਆ ਵਿੱਚ ਸਪੈਸ਼ਲ ਤੌਰ ਤੇ ਬੁਲਾਇਆ ਜਾਵੇ ਤਾਂ ਜੋ ਇਹਨਾਂ ਵਿਦਿਆਰਥੀਆਂ ਨੂੰ ਜਿੱਥੇ ਰੋਜ਼ਗਾਰ ਦਾ ਮੌਕਾ ਮਿਲੇਗਾ, ਉਥੇ ਉਹਨਾਂ ਨੂੰ ਇੰਟਰਵਿਊ ਤੇ ਜਾਣ ਸਮੇਂ ਆਪਣਾ ਪਹਿਰਾਵਾਂ ਅਤੇ ਬੋਲਣ ਦੇ ਢੰਗ ਤਰੀਕਿਆਂ ਸਬੰਧੀ ਵੀ ਜਾਣਕਾਰੀ ਮਿਲੇਗੀ।
ਉਹਨਾਂ ਬੇਰੁਜ਼ਗਾਰ ਯੁਵਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਿਤੀ ਅਨੁਸਾਰ ਰੋਜ਼ਗਾਰ ਮੇਲਿਆ ਵਿੱਚ ਹੁੰਮ-ਹੁੰਮਾ ਕੇ ਸਵੇਰੇ 10 ਵਜੇ ਤੱਕ ਪਹੁੰਚਣ ਤਾਂ ਜੋ ਉਹਨਾਂ ਨੂੰ ਰੁਜ਼ਗਾਰ ਮਿਲ ਸਕੇ।
x
0 comments:
Post a Comment