16 ਮਾਰਚ 2023 ਨੂੰ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਫਾਜ਼ਿਲਕਾ 13 ਮਾਰਚ ਬਲਰਾਜ ਸਿੰਘ ਸਿੰਧੂ/ ਹਰਵੀਰ ਬੁਰਜਾਂ
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 16 ਮਾਰਚ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਆਈ. ਸੀ. ਆਈ. ਸੀ. ਆਈ ਫਾਉਂਡੇਸ਼ਨ ਅਤੇ ਮਿਡਲੈਂਡ ਮਾਈਕਰੋ ਫਿਨ. ਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅਠਵੀਂ, ਦਸਵੀਂ, ਬਾਰਵੀਂ ਪਾਸ, ਆਈ.ਟੀ.ਆਈ. ਅਤੇ ਗ੍ਰੈਜੂਏਸ਼ਨ ਪਾਸ ਦਾ ਕੋਈ ਵੀ ਕੋਰਸ ਕਰ ਚੁੱਕੇ ਲੜਕੇ ਲੜਕੀਆ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 18 ਤੋਂ 30 ਸਾਲ ਲਾਜਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਿਖੇ ਵੱਖ-ਵੱਖ ਅਹੁੱਦਿਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਈ. ਸੀ. ਆਈ. ਸੀ. ਆਈ ਫਾਉਂਡੇਸ਼ਨ ਵੱਲੋਂ ਪਹਿਲਾਂ ਬਚਿਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ, ਇਸ ਉਪਰੰਤ ਨੋਕਰੀ ਮੁਹਈਆ ਕਰਵਾਈ ਜਾਵੇਗੀ।
ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 8427753882, 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।
0 comments:
Post a Comment