Home »
ਖ਼ਬਰਨਾਮਾ
» ਸਿਹਤ ਵਿਭਾਗ ਵਲੋਂ 18 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ
ਦੁਨੀਆਂ ਰੋਸ਼ਨ ਹੈ, ਆਪਣੀਆਂ ਅੱਖਾਂ ਦੀ ਰੋਸ਼ਨੀ ਬਚਾਓ: ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨਸ੍ਰੀ ਮੁਕਤਸਰ ਸਾਹਿਬ, 13 ਮਾਰਚ (ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ )ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ 18 ਮਾਰਚ ਤੱਕ “ਆਉ, ਅਦਿੱਖ ਗਲੋਕੋਮਾ ਨੂੰ ਹਰਾਈਏ” ਸਲੋਗਨ ਤਹਿਤ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ।
ਇਸ ਸਬੰਧ ਵਿਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਸਮਾਮਗ ਕੀਤਾ ਗਿਆ।ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਕਮ ਜਿਲ੍ਹਾ ਪ੍ਰੋਗਰਾਮ ਅਫਸਰ ਐਨ.ਪੀ.ਸੀ.ਬੀ. ਨੇ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਵਿੱਚ 18 ਮਾਰਚ ਤੱਕ ਵਿਸ਼ਵ ਗਲੋਕੋਮਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਪਤਾਹ ਦੌਰਾਨ ਸਿਹਤ ਵਿਭਾਗ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਖਾਸ ਕਰਕੇ ਕਾਲਾ ਮੋਤੀਆ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਇਸ ਗਲੂਕੋਮਾ ਸਪਤਾਹ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੁੰ ਕਾਲੇ ਮੋਤੀਏ ਪ੍ਰਤੀ ਅਤੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਅੱਖਾਂ ਦੀਆਂ ਬਿਮਾਰੀਆਂ, ਅੱਖਾਂ ਦਾਨ ਕਰਨ ਸਬੰਧੀ ਅਤੇ ਪੁਤਲੀ ਦੇ ਨੁਕਸ ਕਾਰਨ ਹੋਏ ਅੰਨ੍ਹੇਪਣ ਨੂੰ ਖਤਮ ਕਰਨ ਲਈ ਸਿਹਤ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਹਫ਼ਤੇ ਦੋਰਾਨ ਜਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਕਾਲਾ ਮੋਤੀਆ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ
ਇਸ ਮੌਕੇ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਭਾਰਤ ਵਿੱਚ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾ ਵਿੱਚੋਂ ਇੱਕ ਅਹਿਮ ਕਾਰਣ ਹੈ। ਉਹਨਾਂ ਦੱਸਿਆ ਕਿ ਗਲੋਕੋਮਾ ਦਾ ਇਲਾਜ ਸਫ਼ਲ ਤਰੀਕੇ ਨਾਲ ਹੋ ਸਕਦਾ ਹੈ ਜੇਕਰ ਇਸ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਹੋ ਸਕੇ।ਉਹਨਾ ਕਿਹਾ ਕਿ ਚਿੱਟੇ ਮੋਤੀਏ ਦਾ ਸਮੇਂ ਸਿਰ ਅਪੇ੍ਰਸ਼ਨ ਕਰਵਾ ਲੈਣਾ ਚਾਹੀਦਾ ਹੈ। ਨੀਮ ਹਕੀਮਾਂ ਤੋ ਕਦੇ ਵੀ ਦਵਾਈ ਲੈ ਕੇ ਅੱਖਾਂ ਵਿਚ ਨਹੀਂ ਪਾਉਣੀ ਚਾਹੀਦੀ। ਉਹਨਾਂ ਗਲੋਕੋਮਾ ਦੇ ਲੱਛਣਾਂ ਬਾਰੇ ਦੱਸਿਆ ਕਿ ਜੇਕਰ ਸਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜਣ ਵਾਲੇ ਚਸਮਿਆਂ ਦਾ ਵਾਰ ਵਾਰ ਬਦਲਣਾ, ਰੋਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਆਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਅਜਿਹੀਆਂ ਨਿਸ਼ਾਨੀਆਂ ਹੋਣ ਤਾ ਸਾਨੁੰ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੀਆਂ ਅੱਖਾਂ ਦਾ ਦਬਾਅ ਜਾਂ ਪ੍ਰੈਸ਼ਰ ਚੈਕ ਕਰਵਾਉਣਾ ਚਾਹੀਦਾ ਹੈ। ਉਹਨਾਂ ਸਾਵਧਾਨੀ ਵਰਤਣ ਤੇ ਜੋਰ ਦਿੰਦਿਆਂ ਕਿਹਾ ਕਿ ਜੇਕਰ ਕੋਈ ਤੁਹਾਡਾ ਰਿਸ਼ਤੇਦਾਰ ਗਲੋਕੋਮਾ ਨਾਲ ਪੀੜਿਤ ਹੋਵੇ, ਜੇਕਰ ਸ਼ੂਗਰ ਦੀ ਸ਼ਿਕਾਇਤ ਹੋਵੇ, ਹਾਈ ਬਲੱਡ ਪ੍ਰੈਸ਼ਰ, ਜੇਕਰ ਤੁਸੀਂ ਦਮਾ, ਅਲਰਜੀ, ਚਮੜੀ ਰੋਗਾਂ ਲਈ ਸਟਾਰਾਇਡ ਦੀ ਵਰਤੋਂ ਕਰਦੇ ਹੋ ਤਾਂ ਤੁਸੀਂ ਗਲੋਕੋਮਾ ਤੋਂ ਪ੍ਰਭਾਵਿਤ ਹੋ ਸਕਦੇ ਹੋ। ਹਰੇਕ ਇਨਸਾਨ ਨੂੰ ਛੇ ਮਹੀਨੇ ਬਾਅਦ ਆਪਣੀਆਂ ਅੱਖਾਂ ਦਾ ਚੈੱਕ ਅਪ ਕਰਵਾਉਦੇ ਰਹਿਣਾ ਚਾਹੀਦਾ ਹੈ ਅਤੇ ਜਿਆਦਾ ਧੁੱਪ ਵਿੱਚ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਦੇਸ਼ ਵਿੱਚੋ ਅੰਨ੍ਹਾਪਣ ਦੂਰ ਕਰਨ ਲਈ ਸਾਨੂੰ ਅੱਖਾਂ ਦੀ ਸੰਭਾਲ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ।
ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਦੱਸਿਆ ਕਿ ਦੇਸ਼ ਵਿੱਚੋਂ ਅੰਨ੍ਹਾਪਣ ਦੂਰ ਕਰਨ ਲਈ ਅੱਖਾਂ ਦੇ ਮਾਹਿਰ ਪ੍ਰਾਈਵੇਟ ਡਾਕਟਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਦੇ ਰਹੀਆਂ ਹਨ। ਉਨਾ ਕਿਹਾ ਕਿ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਵੀ ਪ੍ਰ੍ਰ੍ਰੇਰਿਤ ਕੀਤਾ ਜਾ ਰਿਹਾ ਹੈ। ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕੀਤੀਆਂ ਜਾਣ ਤਾਂ ਉਸ ਨਾਲ ਦੋ ਆਦਮੀਆਂ ਦੀ ਜਿੰਦਗੀ ਵਿੱਚ ਰੋਸ਼ਨੀ ਆ ਸਕਦੀ ਹੈ।ਇਸ ਮੌਕੇ ਡਾ. ਪਰਮਦੀਪ ਸਿੰਘ ਸੰਧੂ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਤੋਂ ਸਟਾਫ ਹਾਜ਼ਰ ਸੀ।
0 comments:
Post a Comment