ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਸੰਬੰਧੀ ਚਲਾਈ ਗਈ ।
ਦਾਖ਼ਲਾ ਮੁਹਿੰਮ-2023 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ, ਇਸੇ ਲੜੀ ਤਹਿਤ ਬੀਤੇ ਦਿਨੀ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸ਼੍ਰੀਮਤੀ ਪ੍ਰਭਜੋਤ ਕੌਰ ਦੀ ਅਗਵਾਈ ਵਿੱਚ ਸਮੂਹ ਬੀ.ਪੀ.ਈ.ਓ, ਸੀ.ਐਚ.ਟੀ ਅਤੇ ਬੀ.ਐਮ.ਟੀ ਦੀ ਜੂਮ ਮੀਟਿੰਗ ਹੋਈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼੍ਰੀ ਹਰਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਿਲ੍ਹੇ ਵਿੱਚ ਦਾਖ਼ਲੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਦਾਖ਼ਲਾ ਵਧਾਉਣ ਸੰਬੰਧੀ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆ ਬਾਰੇ ਵਿਚਾਰ ਚਰਚਾ ਕੀਤੀ ਗਈ।
ਅਧਿਆਪਕਾਂ ਵਲੋਂ ਲਗਾਤਾਰ ਡੋਰ-ਟੂ-ਡੋਰ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਉਪਲਬੱਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਬਲਾਕ ਪੱਧਰ ਤੇ ਵੱਖ ਵੱਖ ਥਾਵਾਂ ਤੇ ਦਾਖਲਾ ਬੂਥ ਵੀ ਲਗਾਏ ਗਏ ਹਨ।
ਇਹਨਾਂ ਬੂਥਾਂ ਤੇ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ, ਵਜ਼ੀਫ਼ੇ, ਮਿਡ ਡੇ ਮੀਲ, ਵਰਦੀਆਂ, ਸਿੱਖਣ ਪ੍ਰਕਿਰਿਆ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ।
0 comments:
Post a Comment