punjabfly

Mar 7, 2023

ਅਬੋਹਰ ਸ਼ਹਿਰ ਵਿਚੋਂ 350 ਬੇਸਹਾਰਾ ਜਾਨਵਰਾਂ ਨੂੰ ਭੇਜਿਆ ਗਊਸ਼ਾਲਾ—ਡਿਪਟੀ ਕਮਿਸ਼ਨਰ



ਅਬੋਹਰ, ਫਾਜਿ਼ਲਕਾ, 7 ਮਾਰਚ ( ਹਰਵੀਰ ਬੁਰਜਾਂ ) 
ਜਿ਼ਲ੍ਹਾ ਪ੍ਰ਼ਸ਼ਾਸਨ ਫਾਜਿ਼ਲਕਾ ਵੱਲੋਂ ਅਬੋਹਰ ਸ਼ਹਿਰ ਵਿਚੋਂ ਬੇਸਹਾਰਾ ਜਾਨਵਰਾਂ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ ਹੁਣ ਤੱਕ 350 ਤੋਂ ਵੱਧ ਜਾਨਵਰਾਂ ਨੂੰ ਗਉ਼ਸ਼ਾਲਾਵਾਂ ਵਿਚ ਭੇਜਿਆ ਗਿਆ ਹੈ। ਇੰਨ੍ਹਾਂ ਵਿਚੋਂ ਕੁਝ ਨੂੰ ਸਰਕਾਰੀ ਕੈਂਡਲ ਪੌਂਡ ਵਿਚ ਭੇਜਿਆ ਗਿਆ ਹੈ ਜਦੋਂ ਕਿ ਕੁਝ ਨੂੰ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਗਉਸ਼ਾਲਾਵਾਂ ਵਿਚ ਭੇਜਿਆ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਬੇਸਹਾਰਾ ਜਾਨਵਰਾਂ ਕਾਰਨ ਕਈ ਵਾਰ ਹਾਦਸੇ ਹੋ ਜਾਂਦੇ ਹਨ ਜਿਸ ਨਾਲ ਕਾਫੀ ਨੁਕਸਾਨ ਹੋ ਸਕਦਾ ਹੈ। ਇਸ ਲਈ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅਤੇ ਬੇਸਹਾਰਾ ਜਾਨਵਰਾਂ ਦੀ ਸਹੀ ਸੰਭਾਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਆਰੰਭ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਿ਼ਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਾਲਤੂ ਜਾਨਵਰਾਂ ਨੂੰ ਬਸਹਾਰਾ ਨਾ ਛੱਡਣ ਅਤੇ ਇਸ ਮੁਹਿੰਮ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਇਸ ਮੁਹਿੰਮ ਦੀ ਦੇਖਰੇਖ ਕਰ ਰਹੇ ਅਬੋਹਰ ਦੇ ਐਸਡੀਐਮ ਸ੍ਰੀ ਅਕਾਸ ਬਾਂਸਲ ਨੇ ਦੱਸਿਆ ਕਿ ਅੱਗੇ ਵੀ ਇਹ ਮੁਹਿੰਮ ਜਾਰੀ ਰਹੇਗੀ ਅਤੇ 200 ਹੋਰ ਜਾਨਵਰਾਂ ਨੂੰ ਗਉਸਾਲਾਵਾਂ ਵਿਚ ਭੇਜਿਆ ਜਾਵੇਗਾ।

Share:

0 comments:

Post a Comment

Definition List

blogger/disqus/facebook

Unordered List

Support