ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਫਸਲੀ ਵਿਭਿੰਨਤਾ ਦੀ ਲੜੀ ਤਹਿਤ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਨ ਲਈ ਗੰਨੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਯਤਨ ਹੋ ਰਹੇ ਹਨ। ਇਸੇ ਲੜੀ ਵਿਚ ਰਾਜ ਸਰਕਾਰ ਵੱਲੋਂ ਫਾਜਿ਼ਲਕਾ ਦੀ ਸਹਿਕਾਰੀ ਖੰਡ ਮਿਲ ਦੇ ਕਿਸਾਨਾਂ ਵੱਲੋਂ ਵੇਚੇ ਗੰਨੇ ਦੀ ਅਦਾਇਗੀ ਲਈ ਸਰਕਾਰ ਨੇ 5 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਇਹ ਜਾਣਕਾਰੀ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਸੀ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਨੇ ਪਿੱਛਲੇ ਸਾਲ ਸਾਰੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਸੀ ਅਤੇ ਇਸ ਸਾਲ ਵੀ 5 ਕਰੋੜ ਰੁਪਏ ਦੀ ਅਦਾਇਗੀ ਨਾਲ ਕਿਸਾਨਾਂ ਨੂੰ 31 ਫੀਸਦੀ ਅਦਾਇਗੀ ਹੋ ਜਾਵੇਗੀ ਅਤੇ ਬਾਕੀ ਦੀ ਅਦਾਇਗੀ ਵੀ ਸਰਕਾਰ ਵੱਲੋਂ ਜਲਦ ਕੀਤੀ ਜਾਵੇਗੀ।
ਵਿਧਾਇਕ ਸ੍ਰੀ ਨਰਿੰਦਪਾਲ ਸਿੰਘ ਸਵਨਾ ਨੇ ਕਿਸਾਨਾਂ ਲਈ 5 ਕਰੋੜ ਰੁਪਏ ਜਾਰੀ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਹੈ।
ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਸਾਲ 2022—23 ਦੇ ਗੰਨਾ ਸੀਜਨ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਅਨੁਸਾਰ ਗੰਨੇ ਦਾ ਰੇਟ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ ਸੀ ਜਿਸ ਦਾ ਕਿਸਾਨਾਂ ਨੂੰ ਬਹੁਤ ਲਾਭ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਮਿੱਲ ਨੇ 492740 ਕਿਉਂਟਲ ਗੰਨਾ ਪੀੜਿਆ ਹੈ।
ਦੂਜ਼ੇ ਪਾਸੇ ਸਰਕਾਰ ਵੱਲੋਂ ਪਿੱਛਲੇ ਸਾਲ ਦੀ ਸਾਰੀ ਅਦਾਇਗੀ ਕਰ ਦਿੱਤੇ ਜਾਣ ਕਾਰਨ ਕਿਸਾਨਾਂ ਵਿਚ ਗੰਨੇ ਦੀ ਕਾਸਤ ਪ੍ਰਤੀ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਸਾਲ ਗੰਨੇ ਹੇਠ ਰਕਬਾ ਪਿੱਛਲੇ ਸਾਲ ਨਾਲੋਂ ਵੱਧੇਗਾ। ਇਸ ਨਾਲ ਭਵਿੱਖ ਲਈ ਖੰਡ ਮਿਲ ਨੂੰ ਪੂਰੀ ਮਾਤਰਾ ਵਿਚ ਗੰਨਾ ਮਿਲ ਸਕੇਗਾ।
0 comments:
Post a Comment