ਫ਼ਾਜਿ਼ਲਕਾ -ਬਲਰਾਜ ਸਿੰਘ ਸਿੱਧੂ /ਹਰਵੀਰ ਬੁਰਜਾਂ
ਸਰਕਾਰੀ ਪ੍ਰਾਇਮਰੀ ਸਕੂਲ ਵਰਿਆਮ ਪੁਰਾ (ਆਵਾ ) ਵਿਖੇ ਵਿਦਿਆਰਥੀਆਂ ਅਤੇ ਸਕੂਲ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪਿੰਡ ਦੀ ਪੰਚਾਇਤ ਅਤੇ ਦਾਨੀ ਸੱਜਣਾਂ ਵੱਲੋਂ ਹਮੇਸ਼ਾ ਵੱਧ ਚੜ ਕੇ ਸਹਿਯੋਗ ਦਿੱਤਾ ਜਾਂਦਾ ਹੈ।
ਇਸ ਲੜੀ ਨੂੰ ਅੱਗੇ ਵਧਾਉਂਦਿਆਂ ਦਾਨੀ ਸੱਜਣ ਰੂਪ ਚੰਦ ਪੁੱਤਰ ਲਾਲ ਚੰਦ ਵੱਲੋਂ ਸਕੂਲ ਨੂੰ ਇੰਨਵਰਟਰ ਦਾਨ ਦਿੱਤਾ ਗਿਆ।
ਪਿੰਡ ਦੇ ਵਸਨੀਕ ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਭਾਗੀ ਗ੍ਰਾਂਟਾ ਦੇ ਨਾਲ ਨਾਲ ਸਕੂਲ ਸਟਾਫ ਦੀ ਮਿਹਨਤ ਅਤੇ ਦਾਨੀ ਸੱਜਣਾਂ ਵੱਲੋਂ ਦਿੱਤੇ ਯੋਗਦਾਨ ਨੇ ਵੀ ਅਹਿਮ ਰੋਲ ਅਦਾ ਕਿੱਤਾ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਦਾਨੀ ਸੱਜਣਾਂ ਦਾ ਹਮੇਸ਼ਾ ਧੰਨਵਾਦ ਕੀਤਾ ਜਾਂਦਾ ਹੈ।
ਇਸ ਮੌਕੇ ਤੇ ਮੁੱਖ ਅਧਿਆਪਕ ਵਰਿੰਦਰ ਕੁੱਕੜ ਨੇ ਕਿਹਾ ਕਿ ਪਿੰਡ ਦੇ ਦਾਨੀ ਸੱਜਣਾਂ ਵੱਲੋਂ ਸਕੂਲ ਦੀਆਂ ਲੋੜਾਂ ਲਈ ਹਮੇਸ਼ਾਂ ਵੱਧ ਚੜ ਕੇ ਸਹਿਯੋਗ ਦਿੱਤਾ ਜਾਂਦਾ ਹੈ। ਉਹਨਾਂ ਨੇ ਇਸ ਮੌਕੇ ਤੇ ਦਾਨੀ ਰੂਪ ਚੰਦ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੁਆਰਾ ਦਿੱਤੀ ਗਈ ਇਹ ਸੁਗਾਤ ਬੱਚਿਆਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸਹਾਈ ਹੋਵੇਗੀ।ਇਸ ਨੇਕ ਕਾਰਜ ਲਈ ਸਕੂਲ ਸਟਾਫ ਅਤੇ ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਮੁੱਖ ਅਧਿਆਪਕ ਵਰਿੰਦਰ ਕੁੱਕੜ, ਸਕੂਲ ਸਟਾਫ ਮੈਂਬਰ ਮੈਡਮ ਮੋਨਿਕਾ ਰਾਣੀ, ਮੈਡਮ ਸੁਮਨਦੀਪ,ਮੈਡਮ ਰੂਬੀਨਾ ਪਾਸੀਂ, ਮੈਡਮ ਮੀਨਾ ਰਾਣੀ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਓਮ ਪ੍ਰਕਾਸ਼ ਮੌਜੂਦ ਸਨ।
0 comments:
Post a Comment