punjabfly

Mar 4, 2023

ਸਰਕਾਰੀ ਪ੍ਰਾਇਮਰੀ ਸਕੂਲ ਵਰਿਆਮ ਖੇੜਾ ਵਿਖੇ ਨਵੇਂ ਕਲਾਸ ਰੂਮ ਦੀ ਉਸਾਰੀ ਹੋਈ ਸ਼ੁਰੂ




ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਲਕਾ ਬੱਲੂਆਣਾ ਦੇ ਸਕੂਲਾਂ ਵਿੱਚ ਨਿਰਮਾਣ ਕਾਰਜ ਜਾਰੀ-ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ 



ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵਿਚ ਨਿਰਮਾਣ ਕਾਰਜ ਜਾਰੀ ਹਨ।ਹਲਕਾ ਵਿਧਾਇਕ ਬੱਲੂਆਣਾ ਦੇ ਯਤਨਾਂ ਸਦਕਾ ਹਲਕੇ ਦੇ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਦਮੀ ਪਾਰਟੀ ਦੇ ਸਰਗਰਮ ਆਗੂ ਰਾਜੇਸ ਭਾਦੂ ਨੇ ਦੱਸਿਆ ਕਿ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਅਗਵਾਈ ਵਿੱਚ ਹਲਕੇ ਦੇ ਸਕੂਲਾਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੀਪੀਈਓ ਸਤੀਸ਼ ਮਿਗਲਾਨੀ  ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਬਲਾਕ ਖੂਈਆਂ ਸਰਵਰ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।ਜਲਦੀ ਹੀ ਸਕੂਲਾਂ ਦੀ ਨਵੀਂ ਦਿੱਖ ਉੱਭਰ ਕੇ ਸਾਹਮਣੇ ਆਵੇਗੀ।

 ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਮੁੱਖੀ ਰੋਤਾਸ਼ ਕੁਮਾਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਰਿਆਮ ਖੇੜਾ ਵਿਖੇ ਐਡੀਸ਼ਨਲ ਕਲਾਸ ਰੂਮ ਦੀ ਸਖ਼ਤ ਜ਼ਰੂਰਤ ਸੀ। ਉਹਨਾਂ ਦੀ ਮੰਗ ਤੇ ਸਕੂਲ ਦੀ ਜ਼ਰੂਰਤ ਅਨੁਸਾਰ ਵਿਭਾਗ ਵੱਲੋਂ ਫੰਡ ਜਾਰੀ ਕਰ ਦਿੱਤੇ ਗਏ ਹਨ।ਇਸ ਲਈ ਉਹ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ,ਸੂਬੇ ਅਤੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਸਕੂਲ ਵਿੱਚ ਨਿਰਮਾਣ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।ਜਿਸ ਨਾਲ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

 ਇਸ ਨਿਰਮਾਣ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਅਤੇ ਸਮਾਂਬੱਧ ਨਿਰਮਾਣ ਕਾਰਜ ਪੂਰਾ ਕੀਤਾ ਜਾਵੇਗਾ। ਜਲਦੀ ਹੀ ਨਵੇਂ ਕਲਾਸ ਰੂਮ ਦਾ ਨਿਰਮਾਣ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।ਇਸ ਮੌਕੇ ਤੇ ਸ਼ੁਭਾਸ਼ ਕਰਵਾਸਰਾ ਸਰਪੰਚ ਝੁਰੜਖੇੜਾ, ਭੁਪਿੰਦਰ ਭਾਦੂ,ਰੂਪ ਰਾਮ ਜਾਖੜ,ਰਾਧੇ ਸ਼ਿਆਮ,ਮੈਂਬਰ ਨਰੇਸ਼,ਅਕਸ਼ੇ,ਅਜੇ,ਦੁੱਲੀ ਚੰਦ,ਗਜਾ ਨੰਦ ਢਾਕਾਂ, ਨੰਬਰਦਾਰ ਸੁਭਾਸ਼, ਗੁਰਮੀਤ ਪ੍ਰਜਾਪਤ, ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਪਿੰਡ ਦੇ ਪੰਤਵੰਤੇ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ

Share:

0 comments:

Post a Comment

Definition List

blogger/disqus/facebook

Unordered List

Support