Mar 11, 2023

ਸੀਡੀ ਪ੍ਰੋਗਰਾਮ ਵਿੱਚ ਖੇਤੀ ਮਸ਼ੀਨਾਂ ਲਈ ਡਰਾਅ ਨਿਕਲ ਚੁੱਕੇ ਹਨ, ਸਬੰਧਤ ਕਿਸਾਨ ਮਸ਼ੀਨਾਂ ਦੀ ਖਰੀਦ ਕਰਨ ਮੁੱਖ ਖੇਤੀਬਾੜੀ ਅਫ਼ਸਰ


ਫਾਜ਼ਿਲਕਾ 11 ਮਾਰਚ- ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 
ਮੁੱਖ ਖੇਤੀਬਾੜੀ ਅਫਸਰ ਸਰਵਣ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਨਵੀਆਂ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਡਰਾਅ ਕੱਢੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੇ ਨਾਂ ਡਰਾਅ ਰਾਹੀਂ ਚੁਣੇ ਗਏ ਹਨ ਉਹ ਕਿਸਾਨ ਅਪਣੇ ਨਾਂ ਦਾ ਪਤਾ ਲਗਾਉਣ ਲਈ ਤੁਰੰਤ ਪੋਰਟਲ ਤੇ ਆਪਣੇ ਵੇਰਵੇ ਚੈਕ ਕਰਨ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਵਿਚ ਮਸ਼ੀਨ ਦੀ ਖਰੀਦ ਕਰਨੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਪੋਰਟਲ ਤੋਂ ਜਾਣਕਾਰੀ ਪ੍ਰਾਪਤ ਕਰਨ ਵਿੱਚ ਦਿੱਕਤ ਆ ਰਹੀ ਹੈ ਤਾਂ ਅਜਿਹੇ ਕਿਸਾਨ ਜਿਨ੍ਹਾਂ ਨੇ ਮਸ਼ੀਨਰੀ ਖਰੀਦਣ ਲਈ ਆਨਲਾਈਨ ਸਬਸਿਡੀ ਲੈਣ ਲਈ ਅਪਲਾਈ ਕੀਤਾ ਸੀ ਉਹ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਤੁਰੰਤ ਸੰਪਰਕ ਕਰਨ।

No comments:

Post a Comment