ਡਿਪਟੀ ਕਮਿਸ਼ਨਰ ਨੇ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਮਿਲੀਬੱਗ ਤੋਂ ਬਚਾਉਣ ਲਈ ਸਮੂਹ ਵਿਭਾਗ
ਦੇ ਅਧਿਕਾਰੀ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 20 ਮਾਰਚ
ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਨੂੰ ਪ੍ਰਫੁਲਿੱਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੇ ਤਹਿਤ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਮਿਲੀਬੱਗ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਚਲਾਉਣ ਸਬੰਧੀ ਇੱਕ ਅਹਿਮ ਮੀਟਿੰਗ ਮੈਡਮ ਪੱਲਵੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੂਹ ਵਿਭਾਗ ਆਪਣੇ ਅਧੀਨ ਆਉਂਦੇ ਏਰੀਏ ਵਿੱਚ ਨਦੀਨ ਨਸ਼ਟ ਮੁਹਿੰਮ ਚਲਾਉਣ ਤਾਂ ਜੋ ਨਰਮੇ ਦੀ ਬਿਜਾਈ ਤੋਂ ਪਹਿਲਾਂ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਇਸ ਮੌਕੇ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਬਾਰੇ ਅਤੇ ਨਦੀਨਾਂ ਉੱਪਰ ਪਲ ਰਹੀ ਚਿੱਟੀ ਮੱਖੀ ਦੇ ਜੀਵਨ ਚੱਕਰ ਨੂੰ ਤੋੜਨ ਲਈ ਨਦੀਨਾਂ ਨੂੰ ਨਸ਼ਟ ਕਰਨ ਦੀ ਅਹਿਮੀਅਤ ਬਾਰੇ ਵਿਚਾਰ ਸਾਂਝੇ ਕੀਤੇ।
ਉਹਨਾਂ ਦੱਸਿਆ ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ-ਪਹਿਲਾਂ ਚਿੱਟੀ ਮੱਖੀ ਖੇਤਾਂ ਵਿੱਚ ਵੱਟਾਂ, ਖਾਲੇ, ਖਾਲੀ ਥਾਂਵਾਂ, ਸੜਕ ਦੇ ਕਿਨਾਰਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਜਿਵੇਂ ਕਿ ਪੀਲੀ ਬੂਟੀ, ਪੁੱਠਕੰਡਾ, ਕੰਘੀ ਬੂਟੀ ਆਦਿ ਨਦੀਨਾਂ ਉੱਤੇ ਪਲਦੀ ਰਹਿੰਦੀ ਹੈ ਅਤੇ ਨਰਮੇ ਦੀ ਬਿਜਾਈ ਉਪਰੰਤ ਨਰਮੇ ਦੀ ਫਸਲ ਤੇ ਹਮਲਾ ਕਰਕੇ ਫਸਲ ਦਾ ਬਹੁਤ ਵੱਡੇ ਪੱਧਰ ਤੇ ਨੁਕਸਾਨ ਕਰਦੀ ਹੈ ਅਤੇ ਨਦੀਨਾਂ ਨੂੰ ਨਸ਼ਟ ਕਰਨ ਦਾ ਇਹ ਢੁੱਕਵਾਂ ਸਮਾਂ ਹੈ। ਸਾਰੇ ਵਿਭਾਗ ਨਦੀਨ ਨਸ਼ਟ ਮੁਹਿੰਮ ਚਲਾ ਕਿ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਸਾਰੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਹਰੇਕ ਕਿਸਾਨ ਆਪਣੇ ਪੱਧਰ ਤੇ ਵੀ ਆਪਣੇ ਖੇਤਾਂ ਵਿੱਚ ਨਦੀਨ ਨਸ਼ਟ ਕਰਨ ਤਾਂ ਜੋ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਿਆ ਜਾ ਸਕੇ। ਇਸ ਮੌਕੇ ਵੱਖ ਵੱਖ ਮਹਿਕਮਿਆਂ ਦੇ ਮੁੱਖੀ ਅਤੇ ਨੁਮਾਇੰਦੇ ਵੀ ਸ਼ਾਮਿਲ ਸਨ।
0 comments:
Post a Comment