punjabfly

Mar 11, 2023

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਦੀਆਂ ਤਿਆਰੀਆਂ ਮੁਕੰਮਲ



 ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 

ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਕਰਵਾਈ ਜਾ ਰਹੀ  ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਜੋ ਕਿ ਐਸ ਸੀ ਈ ਆਰ ਟੀ ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ ਸਬੰਧੀ 

ਜਿਲ੍ਹਾ ਫਾਜਿਲਕਾ ਵਿੱਚ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾਂ ਸੁਖਵੀਰ ਸਿੰਘ ਬੱਲ ਅਤੇ ਜ਼ਿਲ੍ਹਾ ਨੋਡਲ ਅਫਸਰ ਪ੍ਰਿਸੀਪਲ ਮਨੋਜ ਸ਼ਰਮਾ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ ਸਵੇਰ ਅਤੇ ਸ਼ਾਮ ਦੇ ਬੈਂਚ ਵਿੱਚ ਜ਼ਿਲ੍ਹਾ ਹੈਡਕੁਆਰਟਰ ਤੇ ਬਣਾਏ 11  ਪ੍ਰੀਖਿਆ ਕੇਂਦਰਾਂ ਵਿੱਚ ਲਈ ਜਾਵੇਗੀ। ਸਵੇਰ ਦੀ ਸ਼ਿਫਟ ਵਿੱਚ 3432 ਉਮੀਦਵਾਰਾਂ ਵੱਲੋਂ ਅਧਿਆਪਕ ਯੋਗਤਾ ਪਰੀਖਿਆ 1 ਅਤੇ ਸ਼ਾਮ ਦੀ ਸ਼ਿਫਟ ਵਿੱਚ ਵੀ 3432 ਉਮੀਦਵਾਰਾਂ ਵੱਲੋਂ ਅਧਿਆਪਕ ਯੋਗਤਾ ਪ੍ਰੀਖਿਆ 2 ਦਿੱਤੀ ਜਾ ਰਹੀ ਹੈ। 

ਡਾ ਬੱਲ ਨੇ ਕਿਹਾ ਕਿ ਪ੍ਰੀਖਿਆ ਕੇਂਦਰਾ ਤੇ ਸਭ ਤਰਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸੀਨੀਅਰ ਅਸਿਸਟੈਂਟ ਸ਼ੁਭਾਸ਼ ਕੁਮਾਰ ਅਤੇ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ਵੱਲੋਂ ਪ੍ਰੀਖਿਆਂ ਦੀਆਂ ਤਿਆਰੀਆਂ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

ਉਹਨਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਪ੍ਰੀਖਿਆ ਦੀ ਸਫਲਤਾ ਲਈ ਜਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਜਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

Share:

0 comments:

Post a Comment

Definition List

blogger/disqus/facebook

Unordered List

Support