punjabfly

Mar 11, 2023

ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਬਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਕਰਵਾਇਆ ਜਾਣੂੰ



ਫਾਜ਼ਿਲਕਾ, 11 ਮਾਰਚ   ਬਲਰਾਜ ਸਿੰਘ ਸਿੱਧੂ/ਹਰਵੀਰ ਬੁਰਜਾਂ 

ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂੰ ਦੁਗਲ ਦੇ ਦਿਸ਼ਾਨਿਰਦੇਸ਼ਾ ਤਹਿਤ ਜ਼ਿਲੇ੍ਹ ਅੰਦਰ ਚਲਾਏ ਜਾ ਰਹੇ ਸਿੱਖੋ ਤੇ ਵਧੋ ਪ੍ਰੋਗਰਾਮ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਪਿੰਡ ਝੁੱਗੇ ਮਹਿਤਾਬ ਸਿੰਘ  ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰੀਤੂ ਬਾਲਾ ਵੱਲੋਂ ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਝੁੱਗੇ ਮਹਿਤਾਬ ਸਿੰਘ  ਵਿਖੇ  ਸਕੂਲੀ ਬੱਚਿਆਂ  ਨੂੰ ਦੱਸਿਆ ਕਿ ਉਨ੍ਹਾਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਈ ਸਾਨੂੰ ਛੁੰਦਾ ਹੈ ਤਾਂ ਸਾਨੂੰ ਉਸਦੇ ਛੂਹਣ ਤੋਂ ਅਹਿਸਾਸ ਹੋਣਾ ਚਾਹੀਦਾ ਹੈ ਕਿ ਉਹ ਗੁੱਡ ਹੈ ਜਾਂ ਬੈਡ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪਾਂ ਨੂੰ ਕੁਝ ਗਲਤ ਲਗਦਾ ਹੈ ਤਾਂ ਇਸ ਸਬੰਧੀ ਆਪਣੇ ਮਾਤਾਪਿਤਾ ਨਾਲ ਗਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਮਾਤਾਪਿਤਾ ਤੋਂ ਕੋਈ ਗੱਲ ਲੁਕਾਉਣੀ ਨਹੀਂ ਚਾਹੀਦੀ।

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਗੁੱਡ ਟੱਚਬੈਡ ਟੱਚਬਾਲ ਸ਼ੋਸ਼ਣ ਅਤੇ ਬਾਲ ਮਜ਼ਦੂਰੀ ਸਬੰਧੀ ਵੀਡਿਓ ਦਿਖਾ ਕੇ ਬਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਤੇ ਸਕੂਲੀ ਸਟਾਫ ਨੂੰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਸਕੂਲ ਵਿੱਚ ਕੋਈ ਅਨਾਥ ਜਾਂ ਸਿੰਗਲ ਪੇਰੈਂਟਸ ਬੱਚਾ ਹੈ ਤਾਂ ਉਸਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ 4000 ਰੁਪਏ ਪ੍ਰਤੀ ਮਹੀਨਾ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।

ਇਸ ਮੌਕੇ ਰਜਿੰਦਰ ਕੁਮਾਰਰੰਜਨਾ ਰਾਣੀਸੁਨੀਤਾ ਰਾਣੀਸੰਤੋਸ਼ ਰਾਣੀਹੀਨਾ ਰਾਜਦੇਵਸੰਦੀਪ ਕੁਮਾਰਵਿਜੈ ਕੁਮਾਰਚੰਨਾ ਸਿੰਘਕੁਲਵੰਤ ਸਿੰਘਸੁਮਨ ਰਾਣੀਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕਰਮਚਾਰੀ ਰੁਪਿੰਦਰ ਸਿੰਘਨਿਸ਼ਾਨ ਸਿੰਘ ਹਾਜ਼ਰ ਸਨ।

Share:

0 comments:

Post a Comment

Definition List

blogger/disqus/facebook

Unordered List

Support