punjabfly

Mar 10, 2023

ਜਿ਼ਲ੍ਹਾ ਮੈਜਿਸਟਰੇਟ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਕਰਵਾਉਣ ਲਈ ਪ੍ਰੀਖਿਆਂ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋਣ ਤੇ ਲਗਾਈ ਪਾਬੰਦੀ

 


ਸ੍ਰੀ ਮੁਕਤਸਰ ਸਾਹਿਬ 10 ਮਾਰਚ  ਬਲਰਾਜ ਸਿੰਘ ਸਿੱਧੂ /ਹਰਵੀਰ ਬੁਰਜਾਂ 
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਮੈਡਮ ਪੱਲਵੀ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀ.ਐਸ.ਟੀ.ਈ.ਟੀ.) ਲਈ ਨਿਰਧਾਰਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਕੀਤੇ ਹਨ।
                              ਜਿ਼ਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ  ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਿੱਚ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ,ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਸਰਕਾਰੀ ਕਾਲਜ, ਸਿ਼ਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ, ਲਿਟਿਲ ਫਲਾਵਰ ਕੋਨਵੈਂਟ ਸਕੂਲ, ਅਕਾਲ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ,ਡੀ.ਏ.ਵੀ.ਪਬਲਿਕ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਲਈ ਪ੍ਰੀਖਿਆ ਕੇਂਦਰ ਬਣਾਏ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ  ਲਗਾ ਦਿੱਤੀ ਹੈ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਵਿਅਕਤੀਆਂ ਅਤੇ ਸੁਰੱਖਿਆ ਅਮਲੇ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਪ੍ਰੀਖਿਆਂ ਕੇਂਦਰਾਂ ਦੀਆਂ ਸੀਮਾਵਾਂ ਅੰਦਰ 12 ਮਾਰਚ 2023 ਦਿਨ ਐਤਵਾਰ ਨੂੰ ਪੂਰਾ ਦਿਨ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 
Share:

0 comments:

Post a Comment

Definition List

blogger/disqus/facebook

Unordered List

Support