Mar 12, 2023

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਸਫ਼ਲਤਾ ਪੂਰਵਕ ਹੋਈ ਸੰਪਨ



 ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਕਰਵਾਈ ਜਾ ਰਹੀ  ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਜੋ ਕਿ ਐਸ ਸੀ ਈ ਆਰ ਟੀ ਵੱਲੋਂ ਆਯੋਜਿਤ ਕੀਤੀ ਗਈ 

ਜਿਲ੍ਹਾ ਫਾਜਿਲਕਾ ਵਿੱਚ ਸਫਲਤਾ ਪੂਰਵਕ ਮੁਕੰਮਲ  ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ। ਜ਼ਿਲ੍ਹਾ ਨੋਡਲ ਅਫਸਰ ਪ੍ਰਿਸੀਪਲ ਮਨੋਜ ਸ਼ਰਮਾ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਦੀ ਅਗਵਾਈ ਵਿੱਚ ਜ਼ਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ ਸਵੇਰ ਅਤੇ ਸ਼ਾਮ ਦੇ ਬੈਂਚ ਵਿੱਚ ਜ਼ਿਲ੍ਹਾ ਹੈਡਕੁਆਰਟਰ ਤੇ ਬਣਾਏ 11 ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਗਈ। 

ਸਵੇਰ ਦੀ ਸ਼ਿਫਟ ਵਿੱਚ 3408 ਪ੍ਰੀਖਿਆਰਥੀਆਂ ਵਿੱਚੋਂ 3260 ਪ੍ਰੀਖਿਆਰਥੀਆਂ ਵੱਲੋਂ ਅਧਿਆਪਕ ਯੋਗਤਾ ਪਰੀਖਿਆ 1 ਦਿੱਤੀ ਗਈ ਅਤੇ 148 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ।

ਇਸ ਤਰ੍ਹਾਂ ਅਤੇ ਸ਼ਾਮ ਦੀ ਸ਼ਿਫਟ ਵਿੱਚ ਵੀ 3408 ਪ੍ਰੀਖਿਆਰਥੀਆਂ ਵਿੱਚੋਂ 3325 ਪ੍ਰੀਖਿਆਰਥੀਆਂ ਵੱਲੋਂ ਅਧਿਆਪਕ ਯੋਗਤਾ ਪ੍ਰੀਖਿਆ 2 ਦਿੱਤੀ ਗਈ ਅਤੇ 83 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਐਸ ਸੀ ਈ ਆਰ ਟੀ ਵੱਲੋਂ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੋਗਾ ਚਮਕੌਰ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਮਾਨਸਾ ਹਰਿੰਦਰ ਸਿੰਘ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਇਸ ਪ੍ਰੀਖਿਆ ਦੀ ਨਿਗਰਾਨੀ ਲਈ ਤੈਨਾਤ ਕੀਤਾ ਸੀ। ਜਿਹਨਾਂ ਦੀ ਦੇਖਰੇਖ ਹੇਠ ਵਿੱਚ ਇਹ ਪ੍ਰੀਖਿਆਂ ਸਫ਼ਲਤਾ ਪੂਰਵਕ ਸੰਪਨ ਹੋਈ ਅਤੇ ਨਕਲ ਆਦਿ ਦਾ ਕੋਈ ਕੇਸ ਸਾਹਮਣੇ ਨਹੀ ਆਇਆ।

 ਪ੍ਰੀਖਿਆ ਕੇਂਦਰਾ ਤੇ ਸਭ ਤਰਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ 

ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਸੀਨੀਅਰ ਅਸਿਸਟੈਂਟ ਸ਼ੁਭਾਸ਼ ਕੁਮਾਰ , ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ,ਅਧਿਆਪਕ ਸੰਦੀਪ ਸਿੰਘ, ਸਮੂਹ ਕੇਂਦਰ ਸੁਪਰੀਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਪ੍ਰੀਖਿਆਂ ਦੀ ਸਫਲਤਾ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ

No comments:

Post a Comment