punjabfly

Mar 10, 2023

ਕੌਮੀ ਕਾਨੂਨੀ ਸੇਵਾਵਾਂ ਅਥਾਰਟੀ ਵੱਲੋਂ ਭਾਗ ਸਿੰਘ ਹੇਅਰ ਖਾਲਸਾ ਕਾਲਜ ਅਬੋਹਰ ਵਿਖੇ ਕਾਨੂੰਨੀ ਜਾਗਰੁਕਤਾ ਸੈਮੀਨਾਰ



—ਭਾਗ ਸਿੰਘ ਹੇਅਰ ਖਾਲਸਾ ਕਾਲਜ ਵਿਚ ਕਾਨੂੰਨੀ ਸਹਾਇਤਾ ਕਲੀਨਿਕ ਦਾ ਉਦਘਾਟਨ
—ਡੀਏਵੀ ਕਾਲਜ ਵਿਖੇ ਕੌਮੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਕੌਮੀ ਕਾਨੂਨੀ ਸੇਵਾਵਾਂ ਅਥਾਰਟੀ ਵੱਲੋਂ ਮਹਿਲਾ ਅਧਿਕਾਰਾਂ ਬਾਰੇ ਸੈਮੀਨਾਰ
ਫਾਜਿ਼ਲਕਾ, 10 ਮਾਰਚ  ਬਲਰਾਜ ਸਿੰਘ/ ਸਿੱਧੂ ਹਰਵੀਰ ਬੁਰਜਾਂ 
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪਹਿਲਕਦਮੀ ਨਾਲ ਭਾਗ ਸਿੰਘ ਹੇਅਰ ਖਾਲਸਾ ਮਹਿਲਾ ਕਾਲਜ ਅਬੋਹਰ ਵਿਖੇ ਇਕ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਨਯੋਗ ਮੈਂਬਰ ਸਕੱਤਰ ਸੰਤੋਸ਼ ਸਨੇਹੀ ਮਾਨ ਨੇ ਵਿਸੇਸ਼ ਤੌਰ ਤੇ ਸਿ਼ਰਕਤ ਕੀਤੀ।ਸਮਾਗਮ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੱਕਤਰ ਸ੍ਰੀ ਅਰੁਣ ਗੁਪਤਾ ਅਤੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਫਾਜਿ਼ਲਕਾ ਜਤਿੰਦਰ ਕੌਰ ਵੀ ਵਿਸੇਸ਼ ਤੌਰ ਤੇ ਹਾਜਰ ਰਹੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਨਯੋਗ ਮੈਂਬਰ ਸਕੱਤਰ ਸੰਤੋਸ਼ ਸਨੇਹੀ ਮਾਨ ਨੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਿੱਖਿਆ ਤੇ ਸਹਾਰੇ ਖੁਦ ਦੀ ਆਰਥਿਕ ਆਤਮਨਿਰਭਰਤਾ ਹਾਸਲ ਕਰਦਿਆਂ ਖੁਦ ਦੇ ਫੈਸਲੇ ਆਪ ਕਰਨ ਦੇ ਯੋਗ ਹੋਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਕਿਹਾ ਕਿ ਅੱਜ ਲੜਕੀਆਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦੀ ਸੋਚ ਵਿਚ ਵੀ ਬਦਲਾਅ ਆ ਰਿਹਾ ਹੈ। ਪਰ ਔਰਤਾਂ ਲਈ ਚੁਣੌਤੀਆਂ ਘੱਟ ਨਹੀਂ ਹੈ ਪਰ ਅਸੀਂ ਹੌਸਲੇ ਨਾਲ ਇੰਨ੍ਹਾ ਚੁਣੋਤੀਆਂ ਨੂੰ ਸਰ ਕਰਨਾ ਹੈ। ਉਨ੍ਹਾਂ ਨੇ ਲੜਕੀਆਂ ਦੀ ਪੜਾਈ ਤੇ ਵਿਸੇਸ਼ ਜ਼ੋਰ ਦਿੱਤਾ।
ਇਸ ਤੋਂ ਪਹਿਲਾਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਨਯੋਗ ਮੈਂਬਰ ਸਕੱਤਰ ਸੰਤੋਸ਼ ਸਨੇਹੀ ਮਾਨ ਨੇ ਭਾਗ ਸਿੰਘ ਹੇਅਰ ਖਾਲਸਾ ਕਾਲਜ ਵਿਚ ਕਾਨੂੰਨੀ ਸਹਾਇਤਾ ਕਲੀਨਿਕ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਅਰੁਣ ਗੁਪਤਾ ਨੇ ਕਾਨੂੰਨੀ ਸਹਾਇਤਾ ਕਿਵੇਂ ਪ੍ਰਾਪਤ ਕਰਨੀ ਹੈ ਅਤੇ ਕਿਸ ਕਿਸ ਨੂੰ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੀੜਤ ਮੁਆਵਜਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਿੱਛਲੇ ਸਾਲ ਪੰਜਾਬ ਵਿਚ 15 ਕਰੋੜ ਰੁਪਏ ਦਾ ਮੁਆਵਜਾ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਬਲਜਿੰਦਰ ਸਿੰਘ ਮਾਨ ਸੀਜੀਐਮ ਮੋਹਾਲੀ ਨੇ ਲੋਕਾਂ ਅਦਾਲਤਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਝਗੜੇ ਦਾ ਸਥਾਈ ਹੱਲ ਹੋ ਜਾਂਦਾ ਹੈ ਅਤੇ ਇਸ ਵਿਚ ਕਿਸੇ ਵੀ ਧਿਰ ਦੀ ਜਿੱਤ ਜਾ ਹਾਰ ਨਹੀਂ ਹੁੰਦੀ ਹੈ। ਉਨ੍ਹਾਂ ਨੇ ਜਨਉਪਯੋਗੀ ਸਥਾਈ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ।
ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ: ਅਮਨਦੀਪ ਸਿੰਘ ਨੇ ਸਭ ਨੂੰ ਜੀ ਆਇਆ ਨੂੰ ਕਿਹਾ ਅਤੇ ਕਾਲਜ ਪ੍ਰਿੰਸੀਪਲ ਡਾ: ਹਰਪ੍ਰੀਤ ਕੌਰ ਨੇ ਧੰਨਵਾਦ ਦਾ ਮਤਾ ਰੱਖਿਆ।
ਇਸ ਮੌਕੇ ਅਬੋਹਰ ਦੇ ਐਸਡੀਜੇਐਮ ਸ੍ਰੀ ਅਨੀਸ਼ ਗੋਇਲ, ਸਿਵਲ ਜੱਜ ਜ਼ੁਨੀਅਰ ਡਵੀਜਨ ਅਬੋਹਰ ਸ੍ਰੀ ਅਰਜੁਨ ਸਿੰਘ ਸੰਧੂ, ਸਿਵਲ ਜੱਜ ਜ਼ੁਨੀਅਰ ਡਵੀਜਨ ਅਬੋਹਰ ਰੁਬੀਨਾ ਜ਼ੋਸਨ, ਸਿਵਲ ਜੱਜ ਜ਼ੁਨੀਅਰ ਡਵੀਜਨ ਅਬੋਹਰ ਰਾਜਨ ਅਨੇਜਾ, ਸਿਵਲ ਜੱਜ ਜ਼ੁਨੀਅਰ ਡਵੀਜਨ ਅਬੋਹਰ ਜ਼ਸਪ੍ਰੀਤ ਕੌਰ, ਸਿਵਲ ਜੱਜ ਜ਼ੁਨੀਅਰ ਡਵੀਜਨ ਅਬੋਹਰ  ਲਖਬੀਰ ਸਿੰਘ, ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਵੀ ਹਾਜਰ ਸਨ।
ਇਸ ਤੋਂ ਬਾਅਦ ਡੀਏਵੀ ਕਾਲਜ ਵਿਖੇ ਕੌਮੀ ਮਹਿਲਾ ਕਮਿਸ਼ਨ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਕ ਸਮਾਗਮ ਕਰਵਾਇਆ ਗਿਆ। ਇਸ ਵਿਚ ਮਹਿਲਾਵਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੁਕ ਕੀਤਾ ਗਿਆ। ਇੱਥੇ ਵੀ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸੰਤੋਸ਼ ਸਨੇਹੀ ਮਾਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੱਕਤਰ ਸ੍ਰੀ ਅਰੁਣ ਗੁਪਤਾ ਅਤੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਫਾਜਿ਼ਲਕਾ ਜਤਿੰਦਰ ਕੌਰ ਨੇ ਸਿ਼ਰਕਤ ਕੀਤੀ। ਇੱਥੇ ਕਾਲਜ ਪ੍ਰਿੰਸੀਪਲ ਰਾਜੇਸ ਮਹਾਜਨ ਤੋਂ ਇਲਾਵਾ ਐਡਵੋਕੇਟ ਮੀਨੂ ਬਜਾਜ ਅਤੇ ਐਡਵੋਕੇਟ ਨਵੀਨ ਜ਼ਸੁਜਾ ਵੀ ਹਾਜਰ ਸਨ।

Share:

0 comments:

Post a Comment

Definition List

blogger/disqus/facebook

Unordered List

Support