ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਣਕ ਦੀ ਸਰਕਾਰੀ ਖਰੀਦ ਦਾ ਕੀਤਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ 14ਅਪ੍ਰੈਲ
ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਉਦਘਾਟਨ ਕੀਤਾ ਅਤੇ ਮਾਰਕੀਟ ਕਮੇਟੀ ਦੇ ਆਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਤੇ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵਲੋਂ ਕਣਕ ਖਰੀਦਣ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਅਨਾਜ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਅਗਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਨਜਾਇਜ ਤੌਰ ਤੇ ਤੰਗ ਪ੍ਰੇਸਾਨੀ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ।
ਇਸ ਮੌਕੇ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੋਕੇ ਤੇ ਸੰਜੇ ਸ਼ਰਮਾ ਜਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ 120 ਅਨਾਜ ਮੰਡੀਆਂ ਅਤੇ 72 ਆਰਜੀ ਯਾਰਡ ਬਣਾਏ ਗਏ ਹਨ, ਬਾਰਦਾਨੇ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਕਣਕ ਦੇ ਸੀਜ਼ਨ ਦੋਰਾਨ ਬਾਰਦਾਨੇ ਦੀ ਕੋਈ ਕਮੀ ਨਹੀਂ ਆਵੇਗੀ।
ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਮਨਜਿੰਦਰ ਸਿੰਘ ਕਾਕਾ ਉੜਾਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਮੇਘ ਰਾਜ ਦੋਦਾ ਚੇਅਰਮੈਨ,ਰਾਜੀਵ ਕੁਮਾਰ ਕਾਕਾ ਗਾਂਧੀ ਸੀਨੀਅਰ ਮੀਤ ਪ੍ਰਧਾਨ, ਅਮਨਦੀਪ ਸਿੰਘ ਮੱਕੜ,
ਨਵਦੀਪ ਸਿੰਘ ਬਿੱਲੂ, ਗੌਰਵ ਗਰਗ ਜਿ਼ਲ੍ਹਾ ਮੰਡੀ ਅਫਸਰ, ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ, ਬਲਜਿੰਦਰ ਸ਼ਰਮਾ
ਪੀਪਲ ਸਿੰਘ , ਕਲਗਾ ਸਿੰਘ, ਅਜੈ ਕੁਮਾਰ ਮੰਡੀ ਸੁਪਰਵਾਈਜਰ ਵੀ ਮੌਜੂਦ ਸਨ।
0 comments:
Post a Comment