ਪੰਜਾਬ ਸਰਕਾਰ ਖੇਡ ਵਿਭਾਗ ਵੱਲੋੋਂ ਸਾਲ 2023—24 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਫਾਜ਼ਿਲਕਾ ਸ੍ਰੀ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਜਿਲ੍ਹਾ ਫਾਜ਼ਿਲਕਾ ਵਿਖੇ ਮਿਤੀ 24 ਤੋਂ 25 ਮਈ 2023 ਤੱਕ ਅੰਡਰ 14, ਅੰਡਰ 17 ਅਤੇ ਅੰਡਰ 19 ਗਰੁੱਪ ਵਿੱਚ ਇਹ ਟਰਾਇਲ ਕਰਵਾਏ ਜਾ ਰਹੇ ਹਨ।
ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਕੁਸ਼ਤੀ ਲਈ ਚੋਣ ਟਰਾਈਲ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਅਤੇ ਸਰਕਾਰੀ ਸੀਨੀ.ਸਕੈਂ ਸਕੂਲ (ਲੜਕੇ) ਅਬੋਹਰ ਵਿਖੇ, ਹੈਂਡਬਾਲ ਲਈ ਸਰਕਾਰੀ ਸੀਨੀ.ਸਕੈਂ ਸਕੂਲ (ਲੜਕੇ) ਅਬੋਹਰ ਵਿਖੇ, ਤੀਰ—ਅੰਦਾਜ਼ੀ ਲਈ ਸਰਕਾਰੀ ਸੀਨੀ.ਸਕੈਂ ਸਕੂਲ (ਲੜਕੇ) ਅਬੋਹਰ ਵਿਖੇ ਅਤੇ ਬੈਡਮਿੰਟਨ ਲਈ ਨਹਿਰੂ ਸਟੇਡੀਅਮ ਬੈਡਮਿੰਟਨ ਹਾਲ ਅਬੋਹਰ ਵਿਖੇ 24 ਮਈ 2023 ਤੋਂ 25 ਮਈ 2023 ਤੱਕ ਹੋਣਗੇ।
ਉਨ੍ਹਾਂ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀ/ਖਿਡਾਰਨ ਦਾ ਜਨਮ ਅੰਡਰ 14 ਲਈ 1 ਜਨਵਰੀ 2010, ਅੰਡਰ 17 ਲਈ 1 ਜਨਵਰੀ 2007 ਅੰਡਰ 19 ਲਈ 1 ਜਨਵਰੀ 2005 ਜਾਂ ਇਸਤੋਂ ਬਾਅਦ ਦਾ ਹੋਣਾ ਚਾਹੀਦਾ ਹੈ ਅਤੇ ਖਿਡਾਰੀ ਫਿਜੀਕਲੀ ਅਤੇ ਮੈਡੀਕਲੀ ਫਿੱਟ ਹੋਵੇ। ਇਨ੍ਹਾਂ ਚੋਣ ਟਰਾਇਲਾ ਲਈ ਖਿਡਾਰੀ ਜਿਲ੍ਹਾ ਫਾਜ਼ਿਲਕਾ ਨਾਲ ਸਬੰਧ ਰੱਖਦਾ ਹੋਵੇ ਅਤੇ ਉਸ ਵੱਲੋਂ ਜਿਲ੍ਹਾ ਪੱਧਰੀ ਕੰਪੀਟੀਸ਼ਨਾਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿਚੋ ਕੋਈ ਇੱਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਕੰਪੀਟੀਸ਼ਨ ਵਿੱਚ ਹਿੱਸਾ ਲਿਆ ਹੋਵੇ। ਇਸਤੋਂ ਇਲਾਵਾ ਟਰਾਇਲ ਦੇ ਅਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਤੇ ਠੀਕ ਸਵੇਰੇ 9 ਵਜੇ ਰਜਿਸਟ੍ਰੇਸਨ ਲਈ ਰਿਪੋਰਟ ਕਰਨਗੇ। ਉਨ੍ਹਾ ਦੱਸਿਆ ਕਿ ਇਨ੍ਹਾਂ ਵਿੰਗਾਂ ਲਈ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ਤੇ ਜਾਂ ਇਸਤੋੋਂ ਪਹਿਲਾਂ ਦਫਤਰ ਜਿਲ੍ਹਾ ਖੇਡ ਅਫਸਰ ਫਾਜ਼ਿਲਕਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ, ਅਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣਗੇ। ਚੋਣ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ
0 comments:
Post a Comment