punjabfly

May 9, 2023

ਜ਼ਿਲ੍ਹੇ ਵਿੱਚ ਅਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ 5 ਕਰੋੜ 49 ਲੱਖ 78 ਹਜਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ-ਡਿਪਟੀ ਕਮਿਸ਼ਨਰ


ਨਵੇਂ ਸਾਲ ਤੋਂ ਅਰਜ਼ੀਆਂ ਆਨਲਾਈਨ ਪੋਰਟਲ ਤੇ ਦੇਣ ਦੀ ਸਹੂਲਤ

 ਫਾਜ਼ਿਲਕਾ 9 ਮਈ 2023


          ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਆਈ.ਏ.ਐੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ  ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ 5 ਕਰੋੜ 49 ਲੱਖ 78 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ।


          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹੀਨਾ ਮਈ 2022 ਤੋਂ ਨਵੰਬਰ 2022 ਤੱਕ ਅਨੁਸੂਚਿਤ ਜਾਤੀਆਂ ਦੇ 643 ਲਾਭਪਾਤਰੀਆਂ ਨੂੰ 3 ਕਰੋੜ 27 ਲੱਖ 93 ਹਜ਼ਾਰ ਰੁਪਏ ਦੀ ਰਾਸ਼ੀ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਪੱਖੋਂ ਕਮਜ਼ੋਰ ਲਾਭਪਾਤਰੀਆਂ ਨੂੰ ਮਈ 2022 ਤੋਂ ਦਸੰਬਰ 2022 ਤੱਕ 2 ਕਰੋੜ 21 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਰਾਸ਼ੀ ਸਿੱਧੇ ਤੌਰ ਤੇ ਡੀ.ਬੀ.ਟੀ. ਮੋਡ ਰਾਹੀਂ ਉਨ੍ਹਾਂ ਦੇ ਨਿੱਜੀ ਬੈਂਕ ਖਾਤਿਆਂ ਵਿੱਚ ਭੇਜੀ ਗਈ ਹੈ।


                   ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਫਿਰੋਜਪੁਰ ਸ਼੍ਰੀ ਜਗਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਪੋਰਟਲ ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ http://ashirwad.punjab.gov.in ਤੇ ਅਰਜੀ ਆਨਲਾਈਨ ਭਰੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪੋਰਟਲ ਤੇ 01 ਅਪ੍ਰੈਲ 2023 ਤੋਂ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇੱਕ ਮਹੀਨਾ ਪਹਿਲਾਂ ਅਤੇ 1 ਮਹੀਨਾ ਬਾਅਦ ਆਨਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ।


Share:

0 comments:

Post a Comment

Definition List

blogger/disqus/facebook

Unordered List

Support