ਕੋਟਕਪੂਰਾ 30 ਮਈ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸ਼ਹੀਦ ਦੀ ਯਾਦ ਨੂੰ ਸਮਰਪਿਤ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ।
ਇਸ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ। ਪੰਜਾਬ ਸਰਕਾਰ ਸ਼ਹੀਦਾਂ ਦੀ ਦਿੱਤੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦੀ ਅਤੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅੱਜ ਇਸ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਢੀਮਾਂਵਾਲੀ ਵਿਖੇ ਸ਼ਹੀਦ ਸ. ਜਸਵੰਤ ਸਿੰਘ ਹੌਲਦਾਰ ਦੀ ਯਾਦ ਵਿੱਚ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਇਸ ਮੌਕੇ ਬੀ.ਡੀ.ਪੀ.ਓ. ਅਭਿਨਵ ਗੋਇਲ,ਪੀ.ਆਰ. ਓ ਟੂ ਸਪੀਕਰ ਮਨਪ੍ਰੀਤ ਸਿੰਘ ਧਾਲੀਵਾਲ , ਮੇਜਰ ਸਿੰਘ, ਇਕਬਾਲ ਸਿੰਘ ਸਤਨਾਮ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ ਖਾਲਸਾ, ਗੁਰਜੀਤ ਕੌਰ ਤੋਂ ਇਲਾਵਾ ਹੋਰ ਹਾਜ਼ਰ ਸਨ।
0 comments:
Post a Comment