punjabfly

Jun 14, 2023

10 ਕਰੋੜ ਰੁਪਏ ਦੀ ਲਾਗਤ ਨਾਲ ਐਂਗਲੋ ਸਿੱਖ ਵਾਰ ਮੈਮੋਰੀਅਲ ਦਾ ਹੋਵੇਗਾ ਕਾਇਆ ਕਲਪ: ਦਹੀਆ

 


ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ ਕਦਮੀ

ਵਿਧਾਇਕ ਦਹੀਆ ਵੱਲੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ

ਸੈਰ ਸਪਾਟਾ ਮੰਤਰੀ ਜਲਦੀ ਸ਼ੁਰੂ ਕਰਨਗੇ ਪ੍ਰਾਜੈਕਟ ਦੀ ਸ਼ੁਰੂਆਤ

ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਦਹੀਆ ਦੇ ਉੱਦਮ ਦੀ ਕੀਤੀ ਸ਼ਲਾਘਾ 

ਫਿਰੋਜ਼ਪੁਰ, 14 ਜੂਨ 2023.

          ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਅਰੰਭੇ ਗਏ ਹਨ ਜਿਸ ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਸ੍ਰੀ ਰਜ਼ਨੀਸ ਦਹੀਆ ਦੇ ਉੱਦਮ ਸਦਕਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ ਸਪਾਟਾ ਮੰਤਰੀ ਮਿਸ. ਅਨਮੋਲ ਗਗਨ ਮਾਨ ਵੱਲੋਂ ਫਿਰੋਜ਼ਸ਼ਾਹ ਵਿਖੇ ਸਥਿਤ ਬਹੁਤ ਹੀ ਇਤਿਹਾਸਕ ਮਹੱਤਤਾ ਵਾਲੇ ਐਂਗਲੋ ਸਿੱਖ ਵਾਰ ਮੈਮੋਰੀਅਲ ਦੀ ਕਾਇਆ ਕਲਪ ਅਤੇ ਇਸ ਦੇ ਸਮੁੱਚੇ ਵਿਕਾਸ ਤੇ ਵਿਸਥਾਰ ਲਈ 10 ਕਰੋੜ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ, ਜਿਸ ਨਾਲ ਇਸ ਸਰਹੱਦੀ ਜ਼ਿਲ੍ਹੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ।

          ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜ਼ਨੀਸ ਦਹੀਆ ਨੇ ਦੱਸਿਆ ਕਿ ਅਗਰੇਜ਼ਾਂ ਤੇ ਸਿੱਖ ਫੌਜਾਂ ਦੀ ਲੜਾਈ ਦਾ ਸਬੰਧਤ ਇਤਿਹਾਸਕ ਸਥਾਨਾਂ ਫਿਰੋਜ਼ਸ਼ਾਹ, ਮੁੱਦਕੀ, ਮਿਸ਼ਰੀਵਾਲਾ ਆਦਿ ਦੇ ਸਰਵਪੱਖੀ ਵਿਕਾਸ ਅਤੇ ਇਨ੍ਹਾਂ ਇਤਿਹਾਸਕ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਕਈ ਵਾਰ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕੀਤੀ ਗਈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਸਰਵਪੱਖੀ ਵਿਕਾਸ ਦਾ ਨਿਰਣਾ ਲਿਆ ਗਿਆ ਹੈ। ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਦੱਸਿਆ ਕਿ ਇਸ ਵਕਾਰੀ ਪ੍ਰਾਜੈਕਟ ਲਈ ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਹ ਕੰਮ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕਰਵਾਉਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਫਿਰੋਜ਼ਪੁਰ ਵਿਖੇ ਪਹੁੰਚਣਗੇ।

          ਉਨ੍ਹਾਂ ਦੱਸਿਆ  ਇਸ ਪ੍ਰਾਜੈਕਟ ਤਹਿਤ ਜਿਥੇ ਲੋਕਾਂ ਨੂੰ ਇਨ੍ਹਾਂ ਸਥਾਨਾਂ ਦੀ ਇਤਿਹਾਸਕ ਮਹੱਤਤਾ ਪੰਜਾਬੀਆਂ/ਸਿੱਖ ਫੋਜਾਂ ਦੀ ਲਾਸਾਨੀ ਕੁਰਬਾਨੀਆਂ ਬਾਰੇ ਪਤਾ ਲੱਗੇਗਾ ਉਥੇ ਹੀ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਵਕਾਰੀ ਪ੍ਰਾਜੈਕਟ ਤਹਿਤ ਐਗਲੋ ਸਿੱਖ ਵਾਰ ਮੈਮੋਰੀਅਲ  ਦਾ ਜਿਥੇ ਸਮੁੱਚਾ ਕਾਇਆ ਕਲਪ ਹੋਵਗਾ ਉਥੇ ਸੈਲਾਨੀਆਂ ਨੂੰ ਵੀ ਆਕਰਸ਼ਿਤ ਕਰਨ ਅਤੇ ਵੱਡਮੁੱਲੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ 3 ਡੀ. ਥੀਏਟਰ, ਮਿਊਜ਼ੀਅਮ ਬਲਾਕ, ਫੂਡ ਕੋਰਟ, ਹੈਲਪ ਡੈਸਕ, ਸੋਵੀਨਰ ਸ਼ਾਪ, ਕਾਰ/ਬੱਸ ਪਾਰਕਿੰਗ, ਐਂਟਰੀ ਗੇਟ, ਟਿਕਟ ਕਾਊਂਟਰ, ਪਹੁੰਚ ਸੜਕ ਸਮੇਤ ਵੱਡੀ ਪੱਧਰ ਤੇ ਕੰਮ ਹੋਣਗੇ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।

          ਉਨ੍ਹਾਂ ਕਿਹਾ ਕਿ ਇਸ ਮਗਰੋਂ ਫਿਰੋਜ਼ਪੁਰ ਸੈਰ ਸਪਾਟਾ ਵਜੋਂ ਦੇਸ਼ ਤੇ ਦੁਨੀਆਂ ਦੇ ਨਕਸ਼ੇ ਤੇ ਆਵੇਗਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿਖੇ ਸੈਲਾਨੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਹੋਰ ਵੱਡੇ ਪ੍ਰਾਜੈਕਟ ਉਲੀਕੇ ਗਏ ਹਨ। ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਮੁੱਚੇ ਵਿਕਾਸ ਲਈ ਜਿੱਥੇ ਯਤਨਸ਼ੀਲ ਹੈ ਉਥੇ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ , ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੀ ਵੱਡੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਰਾਜ ਸਰਕਾਰ ਵੱਲੋਂ ਵੱਡੀ ਪੱਧਰ ਤੇ ਇਤਿਹਾਸਕ ਤੇ ਸੱਭਿਆਚਾਰਕ ਮੇਲੇ ਵੀ ਆਉਣ ਵਾਲੇ ਸਮੇਂ ਵਿੱਚ ਕਰਵਾਏ ਜਾਣਗੇ ਜਿਸ ਨਾਲ ਦੇਸ਼-ਵਿਦੇਸ਼ ਤੋਂ ਲੋਕ ਰਾਜ ਵਿੱਚ ਘੁੰਮਣ ਅਤੇ ਆਨੰਦ ਲੈਣ ਵਿੱਚ ਦਿਲਚਸਪੀ ਲੈਣਗੇ ਜਿਸ ਨਾਲ ਉਨ੍ਹਾਂ ਨੂੰ ਰਾਜ ਦੇ ਵੱਡਮੁੱਲੇ ਤੇ ਗੌਰਵਮਈ ਇਤਿਹਾਸ ਤੋਂ ਜਾਣੂ ਹੋਣ ਦੀ ਰੁਚੀ ਪੈਦਾ ਹੋਵੇਗੀ।

Share:

0 comments:

Post a Comment

Definition List

blogger/disqus/facebook

Unordered List

Support