ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲੀ ਵਿਦਿਆਰਥੀਆਂ ਦੀ ਭਲਾਈ ਅਤੇ ਸ਼ਖ਼ਸੀਅਤ ਉਸਾਰੀ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ। ਇਸ ਲੜੀ ਨੂੰ ਅੱਗੇ ਵਧਾਉਂਦਿਆਂ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਵਿੱਚੋ ਪਹਿਲੀਆਂ ਪੰਜ -ਪੰਜ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਗਾਈਡ ਅਧਿਆਪਕ ਕਪਿਲ ਗੋਇਲ ਅਤੇ ਜੋਤੀ ਸੇਤੀਆ ਦੀ ਨਿਗਰਾਨੀ ਹੇਠ ਵਿਧਾਨ ਸਭਾ ਦਾ ਦੌਰਾ ਕਰਵਾਇਆ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਂ ਬੱਲ ਨੇ ਕਿਹਾ ਕਿ ਸਿੱਖਿਆ ਵਿਭਾਗ ਦੁਆਰਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।ਇਸ ਨਾਲ ਸਾਡੇ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਵਾਈ ਨੂੰ ਨੇੜੇ ਤੋਂ ਵੇਖਣ ਦਾ ਮੌਕਾ ਮਿਲਿਆ ਹੈ।ਇਸ ਨਾਲ ਛੋਟੀ ਉਮਰੇ ਹੀ ਵੱਡਾ ਤਜ਼ਰਬਾ ਹਾਸਲ ਹੋਵੇਗਾ।ਇਸ ਨਾਲ ਇਹਨਾਂ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਤਰਜਮਾਨੀ ਕਰਦੇ ਇਸ ਸਥਾਨ ਨੂੰ ਵੇਖ ਕੇ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲੇਗਾ।ਇਹ ਵਿਦਿਆਰਥੀ ਆਪਣੇ ਤਜਰਬੇ ਨੂੰ ਆਪਣੇ ਸਾਥੀ ਵਿਦਿਆਰਥੀਆਂ ਨਾਲ ਸਾਂਝਾ ਕਰਕੇ ਉਹਨਾਂ ਦੀ ਜਾਣਕਾਰੀ ਵਿਚ ਵਾਧਾ ਕਰਨਗੇ। ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਸਪਨਾ, ਮੁਸਕਾਨ,ਏਂਜਲ, ਹਰਸ਼ਿਤਾ, ਵਰਸ਼ਾ, ਤਰਨਦੀਪ ਕੌਰ, ਕਸ਼ਿਸ਼ ਕੰਬੋਜ,ਸੰਜਨਾ ਰਾਣੀ, ਗੁਰਸ਼ਰਨਦੀਪ ਅਤੇ ਰੋਬਿਨ ਦੁਆਰਾ ਵਿਧਾਨ ਸਭਾ ਦੀ ਵਿਜ਼ਿਟ ਕੀਤੀ ਗਈ ਹੈ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਕੁਝ ਨਵਾਂ ਸਿੱਖਣ ਲਈ ਮਿਲੇਗਾ। ਉਹਨਾਂ ਨੇ ਇਸ ਟੂਰ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
0 comments:
Post a Comment