Jun 20, 2023

ਸਰਕਾਰ ਤੁਹਾਡੇ ਦੁਆਰ" ਤਹਿਤ ਐਸ.ਡੀ.ਐਮ. ਨੇ ਸੁਣੀਆਂ ਪਿੰਡ ਡੋਡ ਦੇ ਲੋਕਾਂ ਦੀਆਂ ਸਮੱਸਿਆਵਾਂ

 


 

 

ਕੈਂਪ ਦੌਰਾਨ ਲਗਭਗ 150 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ

 

 

ਫਰੀਦਕੋਟ 20 ਜੂਨ () "ਸਰਕਾਰ ਤੁਹਾਡੇ ਦੁਆਰਮੁਹਿੰਮ ਤਹਿਤ ਪਿੰਡ ਡੋਡ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ. ਬਲਜੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਐਸ.ਡੀ.ਐਮ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖਜਲ-ਖੁਆਰੀ ਨਾ ਹੋਵੇ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲਗਭਗ 150 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆ ਹਨਇੰਨਾ ਅਰਜੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ।  ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ  ਕਾਊਂਟਰ ਲਗਾਏ ਗਏ ਸਨਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ  ਮਗਨਰੇਗਾ, ਪੈਨਸ਼ਨਰਾਸ਼ਣ ਕਾਰਡ ਆਦਿ ਨਾਲ ਸਬੰਧਤ ਸਨ। ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ. ਗੁਰਤੇਜ ਸਿੰਘ ਖੋਸਾ, ਬੀ.ਡੀ.ਪੀ.ਓ ਸੁਖਵਿੰਦਰ ਕੌਰ, ਬੀ.ਈ.ਈ. ਪ੍ਰਭਦੀਪ ਚਾਵਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

No comments:

Post a Comment