punjabfly

Jun 21, 2023

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂਆਤ



ਸ੍ਰੀ ਮੁਕਤਸਰ ਸਾਹਿਬ, 21 ਜੂਨ:


         ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰਫਾਜਿਲਕਾ, ਸ੍ਰੀ ਮੁਕਤਸਰ ਸਾਹਿਬਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਜੋ ਯੁਵਕ ਫੌਜ਼ਸੀ.ਆਰ.ਪੀ.ਐਫ਼.ਬੀ.ਐਸ.ਐਫ਼.ਨੇਵੀਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਸਟੇਟ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ ।  

 

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜੇ ਤੋਂ 11:00 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਰਿਪੋਰਟ ਕਰ ਸਕਦੇ ਹਨ

 

        ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀਰਿਜ਼ਲਟ ਦੀ ਇੱਕ ਕਾਪੀਦਸਵੀਂ ਦਾ ਅਸਲ ਸਰਟੀਫਿਕੇਟ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਜ਼ੋ ਯੁਵਕ 10+2 ਪਾਸ ਹਨ, ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋਇੱਕ ਕਾਪੀ ਇੱਕ ਪੈੱਨਖਾਣਾ ਖਾਣ ਲਈ ਬਰਤਨਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ  ਆਉਣ ।


           ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਪੈਰਾ ਮਿਲਟਰੀ ਫੋਰਸਾਂ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਅਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ ।

 

           ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ ਯੁਵਕ 83601-63527, 78891-75575 ਅਤੇ 94639-03533 ਮੋਬਾਇਲ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।

Share:

0 comments:

Post a Comment

Definition List

blogger/disqus/facebook

Unordered List

Support