punjabfly

Jul 18, 2023

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ


Punjab government released 183 crore rupees under post matric scholarship: Dr. Baljit Kaur


ਮੰਤਰੀ ਵੱਲੋਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾ. ਅੰਬੇਦਕਰ ਪੋਰਟਲ ਤੇ ਅੰਡਰ ਟੇਕਿੰਗ ਅਪਲੋਡ ਕਰਨ

ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਸੂਬੇ ਦੇ ਹਰੇਕ ਵਰਗ ਦਾ ਵਿਕਾਸ ਕਰਨਾ

ਚੰਡੀਗੜ੍ਹ, 18 ਜੁਲਾਈ:


ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਿਰਫ਼ 2016-17 ਤੱਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਸਾਲ 2017-18 ਤੋਂ 2019-20 ਤੱਕ ਸਕਾਲਰਸ਼ਿਪ ਦੀ ਰਾਸ਼ੀ ਜ਼ਾਰੀ ਨਾ ਕਰਨ ਕਾਰਣ ਬਹੁਤ ਸਾਰੇ ਵਿਦਿਆਰਥੀਆਂ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਿਆ।  

ਇਹ ਵੀ ਪੜ੍ਹੋ -ਨੇਹਾ ਬਣੀ ਹੌਂਸਲੇ ਦੀ ਮਿਸਾਲ, ਜਿੰਦਾਦਿਲੀ ਨਾਲ ਕਰ ਰਹੀ ਹੈ ਕੈਂਸਰ ਦੀ ਬਿਮਾਰੀ ਦੀ ਸਾਹਮਣਾ

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੀ ਸਾਲ 2017-18 ਤੋਂ 2019-2020 ਤੱਕ ਦੀ ਫੀਸ 40 ਫੀਸਦੀ ਰਾਸ਼ੀ ਨੂੰ ਰਲੀਜ਼ ਕਰਨ ਸਬੰਧੀ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ -ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਰਾਮਗੜ੍ਹ ਦੇ ਵਾਸੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਤ ਵਿਭਾਗ ਵੱਲੋਂ ਲਗਭਗ 1900 ਸੰਸਥਾਵਾਂ ਦਾ ਆਡਿਟ ਕੀਤਾ ਗਿਆ ਸੀ ਅਤੇ ਆਡਿਟ ਕਰਨ ਉਪਰੰਤ ਇਤਰਾਜਯੋਗ ਰਾਸ਼ੀ ਨੂੰ ਕੱਟ ਕੇ ਇਨ੍ਹਾਂ ਸਮੂਹ ਸੰਸਥਾਵਾਂ ਨੂੰ 40 ਫੀਸਦੀ ਅਦਾਇਗੀ ਕੀਤੀ ਜਾ ਰਹੀ ਹੈ।

ਡਾ ਬਲਜੀਤ ਕੌਰ ਨੇ ਕਿਹਾ ਕਿ ਕੁੱਝ ਸੰਸਥਾਵਾਂ ਦੀਆਂ ਅਦਾਇਗੀਆਂ ਸਬੰਧੀ ਰਿਪੋਰਟਾਂ ਤਿਆਰ ਹਨ, ਪ੍ਰੰਤੂ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਸੰਸਥਾਵਾਂ ਵੱਲੋਂ ਅੰਡਰ-ਟੇਕਿੰਗ ਅਪਲੋਡ ਨਾ ਕਰਨ ਕਾਰਣ ਅਦਾਇਗੀ ਵਿੱਚ ਦੇਰੀ ਹੋ ਰਹੀ ਹੈ। ਇਸ ਲਈ ਉਨ੍ਹਾਂ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਅੰਡਰ ਟੇਕਿੰਗ ਡਾ. ਅੰਬੇਦਕਰ ਪੋਰਟਲ ਤੇ ਅਪਲੋਡ ਕਰਨੀ ਯਕੀਨੀ ਬਣਾਉਣ ਤਾਂ ਜੋ ਇਹਨਾਂ ਸੰਸਥਾਵਾਂ ਨੂੰ ਅਦਾਇਗੀ ਕੀਤੀ ਜਾ ਸਕੇ।

Share:

0 comments:

Post a Comment

Definition List

blogger/disqus/facebook

Unordered List

Support