punjabfly

Jul 18, 2023

ਹੜ੍ਹ ਪ੍ਰਭਾਵਿਤ ਪਿੰਡਾ ਵਿੱਚ 307 ਲੋਕਾਂ ਦੀ ਮੈਡੀਕਲ ਕੈਂਪ ਵਿੱਚ ਕੀਤੀ ਗਈ ਜਾਂਚ

307 people were examined in the medical camp in the flood-affected village


ਆਸ਼ਾ ਵਰਕਰ ਕਰਨਗੀਆ ਪਿੰਡਾ ਦਾ ਸਰਵੇ -ਡਾਕਟਰ ਬਬੀਤਾ  

ਫਾਜ਼ਿਲਕਾ  18 ਜੁਲਾਈ

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੜ੍ਹ ਪ੍ਰਭਾਵਿਤ ਪਿੰਡਾ ਵਿਚ   ਸਿਹਤ ਵਿਭਾਗ ਵਲੋ ਲਗਾਏ ਗਏ ਮੈਡੀਕਲ ਕੈਂਪ ਵਿਖੇ ਅੱਜ 307 ਲੋਕਾ ਦੀ ਜਾਂਚ ਕੀਤੀ ਗਈ ਜਿਸ ਤੋਂ ਬਾਦ ਉਨ੍ਹਾਂ ਨੂੰ ਫ੍ਰੀ ਦਵਾਇਆ ਦਿੱਤੀਆ ਗਈਆ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾਕਟਰ ਸੈਨੁ ਦੁੱਗਲ ਨੇ ਦਿੱਤੀ ਉਹਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਆਮ ਲੋਕਾਂ ਨੂੰ ਸਿਹਤ ਸਹੂਲਤ ਨੂੰ ਦੇਣ ਲਈ ਰੋਜ਼ ਮੈਡੀਕਲ ਕੈਂਪ ਲਗਾਏ ਜਾਣਗੇ ਜਿਸ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਉਹਨਾ ਡੇ ਪਿੰਡ ਵਿੱਚ ਹੀ ਮਿਲ ਸਕੇ।

ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ  ਕਿਹਾ ਕਿ  ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ   ਪਿੰਡ ਮਹਾਤਮ ਨਗਰ ਵਿਚ ਬਣਾਏ ਗਏ ਕੰਟਰੋਲ ਰੂਮ ਵਿਖੇ  ਰੈਪਿਡ ਰਿਸਪੋਸ ਮੈਡੀਕਲ ਟੀਮਾਂ ਅਤੇ ਰਿਲੀਫ਼ ਕੈਂਪ ਅਸਿਫਵਾਲਾਸਲੇਮਸ਼ਾਹ ,ਹਸਤਾ ਕਲਾ ਮੌਜ਼ਮ  ਅਤੇ ਜਟਵਾਲੀ ਵਿਚ ਵਿਸ਼ੇਸ  ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹੜ੍ਹਾਂ ਦੀ ਸਥਿਤੀ 'ਚ ਜਿੱਥੇ ਕਈ ਬਿਮਾਰੀਆਂ ਫੈਲਣ ਦਾ ਡਰ ਲੋਕਾਂ ਵਿਚ ਬਣਿਆ ਹੋਇਆ ਹੈ ਜਿਸ ਲਈ ਪਹਿਲਾ ਹੀ ਟੀਮਾ ਲਗਾ ਦਿੱਤੀ ਹੈ ਅਤੇ ਇਸ ਦੇ ਨਾਲ ਲੋਕਾ ਨੂੰ ਪਾਣੀ ਨਾਲ ਹੋਣ ਵਾਲੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । 

ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਦੱਸਿਆ ਕਿ ਇਸ ਸੰਬਧੀ ਟੀਮਾ ਦਾ ਗਠਨ ਕੀਤਾ ਗਿਆ ਹੈ ਜੌ ਪਿੰਡਾ ਵਿੱਚ ਲੋਕਾ ਨੂੰ ਜਾਗਰੂਕ ਕਰ ਰਹੀ ਹੈ ।ਉਹਨਾ ਕਿਹਾ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ।   ਉਨ੍ਹਾਂ ਨੇ ਸਿਹਤ  ਟੀਮਾ ਨੂੰ ਕਿਹਾ ਕਿ  ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤਉਲਟੀਆਂਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਣਕਾਰੀ  ਅਤੇ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਦਸਤ ਹੋਣ ਦੀ ਸੂਰਤ ਵਿਚ ਓ ਆਰ ਐੱਸ ਪੈਕੇਟ ਵੀ ਮੁਫ਼ਤ ਦਿੱਤੇ ਜਾ ਰਹੇ ਹੈ।

ਡਾਕਟਰ ਬਬੀਤਾ ਨੇ ਕਿਹਾ ਕਿ ਆਸ਼ਾ ਵਰਕਰ ਦੁਆਰਾ ਪ੍ਰਭਾਵਿਤ ਪਿੰਡਾ ਵਿਚ ਆਸ਼ਾ ਵਰਕਰਾਂ ਵਲੋ ਸਰਵੇ ਵੀ ਕੀਤਾ ਜਾਵੇਗਾ।  ਲੋਕਾਂ  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ 'ਚ ਹੈ। ਸਿਹਤ ਵਿਭਾਗ  ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਮੰਗਲਵਾਰ ਨੂੰ  ਪਿੰਡ ਤੇਜਾ ਰੁਹੇਲਾਦੋਨਾਂ ਨਾਨਕਾਝੰਗਰ ਭੈਣੀਮੁਹਾਰ ਜਮਸ਼ੇਰਹਸਤਾ ਕਲਾਵੱਲੇ ਸ਼ਾਹ ਹਿਠਰਰਾਮ ਸਿੰਘ ਭੈਣੀਮਹਾਤਮ ਨਗਰਜੱਟਵਾਲੀ ਪਰਭਾਤ ਸਿੰਘ ਵਾਲਾ ਸਮੇਤ ਪਿੰਡਾ ਵਿੱਚ ਮੈਡੀਕਲ ਕੈਂਪ ਲਗਾਏ ਗਏ ਜਿਸ ਵਿਚ ਮੈਡੀਕਲ ਅਫ਼ਸਰ ਸੀ ਐੱਚ ਓ  ਮੇਲ ਵਰਕਰ ਅਤੇ ਆਸ਼ਾ ਵਰਕਰ ਨੇ ਸਹਿਯੋਗ ਕੀਤਾ ।

Share:

0 comments:

Post a Comment

Definition List

blogger/disqus/facebook

Unordered List

Support