punjabfly

Jul 15, 2023

ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਦੁੱਧ ਪਿਲਾਉਂਦੀਆਂ ਮਾਂਵਾਂ, ਗਰਭਵਤੀ ਔਰਤਾਂ ਤੇ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਘਰਾਂ ਵਿਚ ਪਹੁੰਚਾਈ ਖੁਰਾਕ



ਫਾਜਿ਼ਲਕਾ, 15 ਜ਼ੁਲਾਈ
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਹਰ ਹੀਲੇ ਮਦਦ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਜੀ ਦੀਆਂ ਹਦਾਇਤਾਂ ਅਨੁਸਾਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਹੱਦੀ ਪਿੰਡਾਂ ਵਿਚ ਜਿੱਥੇ ਖੇਤਾਂ ਤੱਕ ਪਾਣੀ ਆ ਗਿਆ ਹੈ ਵਿਚ ਦੱੁੱਧ ਪਿਲਾਉਂਦੀਆਂ ਮਾਂਵਾਂ, ਗਰਭਵਤੀ ਔਰਤਾਂ ਤੇ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਘਰੋ ਘਰੀਂ ਪੋਸਟਿਕ ਖੁਰਾਕ ਵੰਡੀ ਗਈ ਹੈ।
ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀ ਮਦਦ ਕੀਤੀ ਜਾਵੇ। ਇਸ ਸਮੇਂ ਆਂਗਣਬਾੜੀ ਕੇਂਦਰਾਂ ਵਿਚ ਛੁੱਟੀਆਂ ਹਨ, ਇਸ ਲਈ ਵਿਭਾਗ ਵੱਲੋਂ ਘਰਾਂ ਤੱਕ ਪੌਸ਼ਟਿਕ ਖੁਰਾਕ ਭੇਜਣ ਦੀ ਵਿਵਸਥਾ ਕੀਤੀ ਜਾ ਰਹੀ ਹੈ।
ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ 15 ਦਿਨਾਂ ਦੀ ਪੌਸਟਿਕ ਖੁਰਾਕ ਦੇ ਪੈਕੇਟ ਘਰੋ ਘਰੀ ਪਹੁੰਚਾਏ ਜਾ ਰਹੇ ਹਨ ਤਾਂ ਜ਼ੋ ਦੁੱਧ ਪਿਲਾਉਂਦੀਆਂ ਮਾਂਵਾਂ ਜਾਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਇਸ ਸੰਕਟਕਾਲੀਨ ਸਮੇਂ ਦੌਰਾਨ ਵੀ ਪੌਸਟਿਕ ਖੁਰਾਕ ਮਿਲ ਸਕੇ ਅਤੇ ਉਨ੍ਹਾਂ ਦੀ ਸਿਹਤ ਠੀਕ ਰਹੇ।
ਉਨ੍ਹਾਂ ਨੇ ਕਿਹਾ ਕਿ ਆਂਗਣਬਾੜੀ ਵਰਕਰਾਂ ਅਤੇ ਸੁਪਰਵਾਇਜਰਾਂ ਵੱਲੋਂ ਬਰਸਾਤ ਦੇ ਇੰਨ੍ਹਾਂ ਦੌਰਾਨ ਛੋਟੇ ਬੱਚਿਆਂ ਦੀ ਸੰਭਾਲ ਅਤੇ ਗਰਭਵਤੀ ਔਰਤਾਂ ਤੇ ਦੁੱਧ ਪਿਲਾਉਂਦੀਆਂ ਮਾਂਵਾਂ ਦੀ ਸਿਹਤ ਸੰਭਾਲ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਪਿੰਡ ਮਹਾਤਮ ਨਗਰ ਦੀ ਆਂਗਣਬਾੜੀ ਵਰਕਰ ਸੰਤੋਸ਼ ਰਾਣੀ ਨੇ ਦੱਸਿਆ ਕਿ ਅਸੀਂ ਇਹ ਪੌਸ਼ਟਿਕ ਖੁਰਾਕ ਲਾਭਪਾਤਰੀ ਔਰਤਾਂ ਤੇ ਬੱਚਿਆਂ ਨੂੰ ਸਪਲਾਈ ਕਰ ਰਹੇ ਹਾਂ। ਪਿੰਡ ਦੀ ਉਸਾ ਰਾਣੀ ਨੇ ਸਰਕਾਰ ਵੱਲੋਂ ਘਰਾਂ ਤੱਕ ਪੌਸਟਿਕ ਖੁਰਾਕ ਪੁੱਜਦੀ ਕਰਨ ਦੇ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਜਰੂਰੀ ਸੀ। ਉਨ੍ਹਾਂ ਨੇ ਇਸ ਲਈ ਸਰਕਾਰ ਦਾ ਧੰਨਵਾਦ ਵੀ ਕੀਤਾ।


ਵਿਚ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ  ਪਿੰਡ ਦੋਨਾ ਨਾਨਕਾ ਵਿਚ ਰਾਹਤ ਸਮੱਗਰੀ ਲੈ ਕੇ ਪਹੁੰਚੇ। ਇੱਥੇ ਜਾਨਵਰਾਂ ਲਈ ਹਰਾ ਚਾਰਾ ਅਤੇ ਤਰਪਾਲਾਂ ਵੰਡੀਆਂ ਗਈਆਂ।
ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਖੇਤਾਂ ਵਿਚ ਪਾਣੀ ਆਉਣ ਕਾਰਨ ਪਸੂਆਂ ਲਈ ਹਰਾ ਚਾਰਾ ਖੇਤਾਂ ਵਿਚ ਕੱਟਣਾ ਔਖਾ ਹੋ ਗਿਆ ਹੈ ਇਸ ਲਈ ਦੂਜ਼ੇ ਇਲਾਕਿਆਂ ਤੋਂ ਹਰਾ ਚਾਰਾ ਲਿਆ ਕੇ ਇੱਥੇ ਪਹੁੰਚਾਇਆ ਗਿਆ ਹੈ ਤਾਂ ਜ਼ੋ ਲੋਕਾਂ ਨੂੰ ਆਪਣੇ ਜਾਨਵਰਾਂ ਲਈ ਚਾਰਾ ਮਿਲ ਸਕੇ।
ਇਸੇ ਤਰਾਂ ਤਰਪਾਲਾਂ ਸਥਾਨਕ ਪੱਧਰ ਤੇ ਜ਼ੇਕਰ ਬਾਰਿਸ ਆ ਗਈ ਤਾਂ ਇੰਨ੍ਹਾਂ ਲੋਕਾਂ ਨੂੰ ਬਾਰਿਸ ਤੋਂ ਰਾਹਤ ਦੇਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਲੋੜਵੰਦ ਲੋਕਾਂ ਦੀ ਪਹਿਚਾਣ ਕਰਕੇ ਸਮਾਨ ਦਿੱਤਾ ਗਿਆ ਹੈ।
ਉਨ੍ਹਾਂ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਘਬਰਾਹਟ ਵਿਚ ਨਾ ਆਉਣ। ਪੰਜਾਬ ਸਰਕਾਰ ਦਾ  ਪ੍ਰਸ਼ਾਸਨ ਲੋਕਾਂ ਦੇ ਨਾਲ ਹੈ।ਉਨ੍ਹਾਂ ਨੇ ਦੱਸਿਆ ਕਿ ਲੋਕ ਕਿਸੇ ਵੀ ਮੁਸਕਿਲ ਸਮੇਂ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਤੇ 01638—262153 ਨੰਬਰ ਤੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ, ਬੀਡੀਪੀਓ ਸ੍ਰੀ ਪਿਆਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਚੇਅਰਮੈਨ ਮਾਰਕਿਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ, ਸਰਪੰਚ ਗੁਲਸ਼ੇਰ ਸਿੰਘ ਅਤੇ ਬਲਬੀਰ ਸਿੰਘ, ਗੌਰਵ ਕੰਬੋਜ਼, ਬੰਸ਼ੀ ਸਾਮਾ, ਹੈਪੀ ਪੀਏ ਤੇ ਰੌਸ਼ਨ ਲਾਲ ਆਦਿ ਵੀ ਹਾਜਰ ਸਨ।

Share:

0 comments:

Post a Comment

Definition List

blogger/disqus/facebook

Unordered List

Support