ਫਿਰੋਜ਼ਪੁਰ, 19 ਜੁਲਾਈ
ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦਾ ਪਾਣੀ ਨਾਲ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਇੱਕ ਹਫ਼ਤੇ ਦੇ ਅੰਦਰ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦੀ ਸੂਚਨਾ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਸਮੇਂ ਸਿਰ ਇਨ੍ਹਾਂ ਸਕੂਲਾਂ/ਆਂਗਣਵਾੜੀ ਸੈਂਟਰਾਂ ਸਬੰਧੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾ ਸਕੇ। ਇਹ ਜਾਣਕਾਰੀ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੈ ਦੱਤ ਨੇ ਦਿੱਤੀ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਦੱਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੰਨ੍ਹ ਨਾਲ ਲੱਗਦੇ ਪਿੰਡਾਂ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਸਤਲੁਜ ਦਰਿਆ ਦੇ ਪਾਣੀ ਕਾਰਨ ਜੋ ਨੁਕਸਾਨ ਹੋਇਆ ਹੈ ਉਸ ਦੀ ਮੁਰੰਮਤ ਪੰਜਾਬ ਸਰਕਾਰ ਵੱਲੋਂ ਕਰਵਾਈ ਜਾਵੇਗੀ ਅਤੇ ਇਸ ਸਬੰਧੀ ਤੁਰੰਤ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਉਨ੍ਹਾਂ ਤੇ ਸਬੰਧਤ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਜਾਵੇਗਾ ਅਤੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪਾਣੀ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਭੇਜੀ ਜਾਵੇਗੀ।
0 comments:
Post a Comment