ਪਿੰਡ ਸ਼ੇਰਗੜ੍ਹ ਤੇ ਭਾਗਸਰ ਵਿਖੇ ਜਨ ਸੁਣਵਾਈ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ਤੇ ਹੱਲ ਵੀ ਕੀਤੀਆਂ
ਕਿਹਾ, ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ
ਫਾਜਿਲਕਾ 25 ਜੁਲਾਈ ( ਹਰਵੀਰ ਬੁਰਜਾਂ )
ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਗਲੀਆਂ ਅਤੇ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਉਪਰੰਤ ਉਨ੍ਹਾਂ ਪਿੰਡ ਸ਼ੇਰਗੜ੍ਹ ਵਿਖੇ ਜਨ ਸੁਣਵਾਈ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਹੱਲ ਵੀ ਕੀਤੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਵੀ ਕਿਸੇ ਤਰ੍ਹਾਂ ਦੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਕਾਰਜਾਂ ਲਈ ਕਿਸੇ ਤਰ੍ਹਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਦੀਆਂ ਸਮੱਸਿਆ ਅਤੇ ਮੰਗਾਂ ਅਨੁਸਾਰ ਹੀ ਸਾਰੇ ਵਿਕਾਸ ਪ੍ਰਾਜੈਕਟ ਤਿਆਰ ਕੀਤੇ ਜਾਂਦੇ ਹਨ ਤੇ ਹਲਕੇ ਵਿਚ ਬਹੁਤ ਸਾਰੇ ਵਿਕਾਸ ਕਾਰਜ ਜਿੱਥੇ ਮੁਕੰਮਲ ਹੋ ਚੁੱਕੇ ਹਨ ਉਥੇ ਕਈ ਵੱਡੇ ਪ੍ਰਾਜੈਕਟਾਂ ਦਾ ਕੰਮ ਵੀ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਨਿਰੰਤਰ ਯਤਨ ਕਰ ਰਹੀ ਹੈ। ਮੇਰੀ ਵੀ ਇਹ ਦਿਲੀ ਇੱਛਾ ਹੈ ਕਿ ਮੇਰੇ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਹਲਕੇ ਦੇ ਵਿਕਾਸ ਲਈ ਯਤਨ ਕਰ ਰਹੇ ਹਨ ਜੇਕਰ ਉਨ੍ਹਾਂ ਦੇ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਪਿੰਡ ਦਾ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ `ਚ ਕੋਈ ਢਿਲ ਨਹੀਂ ਵਰਤੀ ਜਾਵੇਗੀ।
ਇਸ ਮੌਕੇ ਸੁਧੀਰ , ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
Jul 25, 2023
Home »
ਖ਼ਬਰਨਾਮਾ
» ਬੱਲੂਆਣਾ ਵਿਧਾਇਕ ਨੇ ਪਿੰਡ ਸ਼ੇਰਗੜ੍ਹ ਵਿਖੇ ਗਲੀਆਂ ਅਤੇ ਨਾਲੀਆਂ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
0 comments:
Post a Comment